24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਖੇਡਾਂ ਵਤਨ ਪੰਜਾਬ ਦੀਆਂ ’ ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਖਿਡਾਰਨ ਹਰਸ਼ਦੀਪ ਤੂਰ ਸਨਮਾਨਿਤ

ਸਾਦਿਕ, 24 ਨਵੰਬਰ (ਆਰ. ਐਸ.

Ad Position 21
No active advertisement
ਮਾਰਕੀਟ ਕਮੇਟੀ ਸਾਦਿਕ ਦੀ ਚੇਅਰਪਰਸਨ ਨੀਤੂ ਕਪੂਰ ਸਿੰਗਲਾ ਖਿਡਾਰਨ ਹਰਸ਼ਦੀਪ ਤੂਰ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 25-11-2026
ਸਾਦਿਕ, 24 ਨਵੰਬਰ (ਆਰ.ਐਸ.ਧੁੰਨਾ)-ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਸੂਬਾ ਪੱਧਰੀ ਖੇਡਾਂ ’ਚ ਅੰਡਰ-17* 100 ਮੀਟਰ ਦੌੜ ’ਚ ਅਕਾਲ ਅਕੈਡਮੀ ਜੰਡ ਸਾਹਿਬ ਜਮਾਤ ਗਿਆਰ੍ਹਵੀਂ ਦੀ ਵਿਦਿਆਰਥਣ ਹਰਸ਼ਦੀਪ ਤੂਰ ਪੁੱਤਰੀ ਜਸਵਿੰਦਰ ਸਿੰਘ ਵਾਸੀ ਪਿੰਡ ਵੀਰੇਵਾਲਾ ਕਲਾਂ ਨੇ ਤੀਜਾ ਸਥਾਨ ਹਾਸਿਲ ਕਰਕੇ ਆਪਣੇ ਜ਼ਿਲ੍ਹੇ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਉਸਦੀ ਇਸ ਪ੍ਰਾਪਤੀ ’ਤੇ ਚੇਅਰਪਰਸਨ ਨੀਤੂ ਕਪੂਰ ਸਿੰਗਲਾ ਮਾਰਕੀਟ ਕਮੇਟੀ ਸਾਦਿਕ ਨੇ ਖੇਡ ਸਟੇਡੀਅਮ ਸਾਦਿਕ ਵਿਖੇ ਹਰਸ਼ਦੀਪ ਤੂਰ ਦਾ ਵਿਸ਼ੇਸ਼ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿਚ ਵਿਸ਼ੇਸ਼ ਗਰਾਊਂਡ ਬਣਾ ਕੇ ਦਿੱਤੇ ਗਏ ਹਨ ਅਤੇ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਕੇ ਪੰਜਾਬ ਦੇ ਨੌਜਵਾਨ ਬੱਚਿਆਂ ਦੇ ਖੇਡ ਹੁਨਰ ਨੂੰ ਨਿਖਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਪੰਚ ਰਾਣੀ ਕੌਰ, ਦੀਪਕ ਸਿੰਗਲਾ ਅਤੇ ਖੇਡਾਂ ਦੀ ਸਿਖਲਾਈ ਦੇਣ ਵਾਲੇ ਕੋਚ ਸਹਿਬਾਨ ਅਤੇ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ ਤੇ ਲੰਗਰ ਲਗਾਇਆ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਨੇ ਪ੍ਰਕਾਸ਼ ਪੁਰਬ ’ ਤੇ ਲੰਗਰ ਲਗਾਇਆ
Ad Position 24