ਸਵਾਮੀ ਕਮਲਾਨੰਦ ਗਿਰੀ ਦੇ 67 ਵੇਂ ਜਨਮ ਦਿਨ ਮੌਕੇ ਸਮਾਗਮ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਮਹਾਂਮੰਡਲੇਸ਼ਵਰ ਸਵਾਮੀ ਕਮਲਾਨੰਦ ਗਿਰੀ ਦਾ 67ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਪਹੁੰਚ ਕੇ ਉਨ੍ਹਾਂ ਦਾ ਤਿਲਕ-ਪੂਜਨ ਕੀਤਾ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਮਹਾਂਮੰਡਲੇਸ਼ਵਰ ਸਵਾਮੀ ਕਮਲਾਨੰਦ ਗਿਰੀ ਦਾ 67ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਪਹੁੰਚ ਕੇ ਉਨ੍ਹਾਂ ਦਾ ਤਿਲਕ-ਪੂਜਨ ਕੀਤਾ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਭਜਨ ਗਾਇਨ ਤੇ ਅਤੁੱਟ ਭੰਡਾਰਾ ਵੀ ਵਰਤਾਇਆ ਗਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਕਾਂਗਰਸੀ ਆਗੂ ਰਾਜ ਬਲਵਿੰਦਰ ਸਿੰਘ ਮਰਾੜ੍ਹ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਉਦਯੋਗਪਤੀ ਰਾਜਨ ਸੇਤੀਆ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਤੀਸ਼ ਕਾਲਾ ਗਿਰਧਰ ਸਮੇਤ ਵੱਖ-ਵੱਖ ਸਿਆਸੀ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਸਵਾਮੀ ਕਮਲਾਨੰਦ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।