ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ 40ਵਾਂ ਸਥਾਪਨਾ ਦਿਵਸ ਮਨਾਇਆ
ਕੋਟਕਪੂਰਾ, 24 ਨਵੰਬਰ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸਕੰਡਰੀ ਸਕੂਲ ਹਰੀਨੌ ਦਾ 40ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿਚ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ।
ਦ
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ 40ਵਾਂ ਸਥਾਪਨਾ ਦਿਵਸ ਮੌਕੇ ਸਨਮਾਨ ਦੀ ਇਕ ਝਲਕ। ਅਜੀਤ ਤਸਵੀਰ
25-11-2026
ਕੋਟਕਪੂਰਾ, 24 ਨਵੰਬਰ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸਕੰਡਰੀ ਸਕੂਲ ਹਰੀਨੌ ਦਾ 40ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿਚ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਸਤਨਾਮ ਸਿੰਘ ਸੰਧੂ ਮੈਂਬਰ ਪਾਰਲੀਮੈਂਟ, ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਅਤੇ ਨਵਜੋਤ ਕੌਰ (ਆਈ.ਏ.ਐਸ ਅਫ਼ਸਰ), ਜੋ ਸਕੂਲ ਦੇ ਵਿਦਿਆਰਥੀ ਵੀ ਰਹਿ ਚੁੱਕੇ ਹਨ ਅਤੇ ਗ੍ਰਹਿ ਮੰਤਰਾਲੇ ਵਿਚ ਓ.ਐਸ.ਡੀ ਦੀ ਸੇਵਾ ਨਿਭਾ ਰਹੇ ਹਨ, ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਮਹਿਮਾਨ ਡਾ. ਜਗਜੀਤ ਸਿੰਘ ਧੂਰੀ ਪ੍ਰਧਾਨ ਫ਼ੈਡਰੇਸਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ਼ ਪੰਜਾਬ, ਪ੍ਰਧਾਨ ਜੇ.ਏ.ਸੀ. ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਦੁਆਰਾ ਸ਼ਬਦ ਗਾਇਨ ਕਰਕੇ ਕੀਤੀ ਗਈ। ਨਰਸਰੀ, ਪ੍ਰੈਪ-1, ਪ੍ਰੈਪ-2 , ਪਹਿਲੀ , ਦੂਜੀ ਅਤੇ ਤੀਜੀ ਕਲਾਸ ਦੇ ਨੰਨੇ ਮੁੰਨੇ ਵਿਦਿਆਰਥੀਆਂ ਨੇ ਗਰੁੱਪ ਡਾਂਸ ਕਰਕੇ ਸਭ ਦਾ ਮਨ ਮੋਹ ਲਿਆ। ਨੌਵੀਂ ਕਲਾਸ ਦੀਆਂ ਵਿਦਿਆਰਥਣਾਂ ਦਾ ਗਰੁੱਪ ਡਾਂਸ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਗਰੁੱਪ ਡਾਂਸ, ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਲੁੱਡੀ ਡਾਂਸ ਅਤੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਹਰਿਆਣਵੀ ਡਾਂਸ ਪ੍ਰਭਾਵੀ ਰਿਹਾ। ਚੌਥੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬ ਦੇ ਲੋਕ ਨਾਚ ਭੰਗੜੇ ਰਾਹੀਂ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਆਏ ਹੋਏ ਮੁੱਖ ਮਹਿਮਾਨਾਂ ਨੇ ਸਕੂਲ ਦੇ ਮੈਰਿਟ ਅਤੇ ਸਪੋਰਟਸ ਵਾਲੇ ਵਿਦਿਆਰਥੀਆਂ ਅਤੇ ਗੈਸਟ ਆਫ਼ ਆਨਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸਤਨਾਮ ਸਿੰਘ ਸੰਧੂ, ਡਾਕਟਰ ਜਗਜੀਤ ਸਿੰਘ ਧੂਰੀ ਅਤੇ ਸਕੂਲ ਦੀ ਮੈਨੇਜਮੈਂਟ ਦੁਆਰਾ ਨਵਜੋਤ ਕੌਰ ਆਈ.ਏ.ਐਸ ਅਫ਼ਸਰ ਅਤੇ ਗਗਨਪ੍ਰੀਤ ਸ਼ਰਮਾ ਜਿਨ੍ਹਾਂ ਦੀ ਸਟੈਨਫੋਰਡ ਯੂਨੀਵਰਸਿਟੀ ਅਮਰੀਕਾ ਵਿਚ ਪੀ.ਐਚ.ਡੀ ਦੀ ਡਿਗਰੀ ਲਈ ਹੋਈ ਚੋਣ ’ਤੇ ਉਸ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ ਗਿਆ। ਆਏ ਹੋਏ ਮੁੱਖ ਮਹਿਮਾਨਾਂ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਡਾਇਰੈਕਟਰ/ ਪਿ੍ੰਸੀਪਲ, ਅਧਿਆਪਕ ਅਤੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ-ਪਿ੍ੰਸੀਪਲ ਸੁਰਿੰਦਰ ਕੌਰ ਨੇ ਆਏ ਹੋਏ ਮੁੱਖ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸੋਮਾ ਦੇਵੀ ਅਤੇ ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਦੇ ਪਿ੍ੰਸੀਪਲ ਰੁਬੀਨਾ ਧੀਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਟੇਜ ਦੀ ਭੂਮਿਕਾ ਸੀਨੀਅਰ ਕੋਆਰਡੀਨੇਟਰ ਸਤਵਿੰਦਰ ਕੌਰ ਅਤੇ ਗੁਰਵੀਰ ਕੌਰ ਨੇ ਨਿਭਾਈ।