ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਦੋਵੇਂ ਪਾਰਟੀਆਂ ਮਜ਼ਬੂਤ ਹੋਣਗੀਆਂ- ਢਿੱਲੋਂ, ਗਿੱਲ
ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਜਸਬੀਰ ਸਿੰਘ ਢਿੱਲੋਂ ਅਤੇ ਜਗਸੀਰ ਸਿੰਘ ਸੀਰਾ ਗਿੱਲ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀਆਂ ਦਾ ਕਰੀਬ 6 ਸਾਲਾਂ ਬਾਅਦ ਮੁੜ ਗਠਜੋੜ ਹੋਣ ਨਾਲ ਦੋਵੇਂ ਪਾਰਟੀਆਂ ਨੂੰ ਮਜ਼ਬੂਤੀ ਮਿਲੇਗੀ। ਇਹ ਗਠਜੋੜ ਹੋਣ ਨਾਲ ਪੰਜਾਬ ਦੀ ਸਿਆਸਤ ਅੰਦਰ ਨਵਾਂ ਅਧਿਆਏ ਸ਼ੁਰੂ ਹੋ ਚੁੱਕਾ ਹੈ ਅਤੇ ਪੰਜਾਬ ਦੀ ਸਿਆਸੀ ਫ਼ਿਜ਼ਾ ਇਕਦਮ ਬਦਲ ਗਈ ਹੈ।
ਜ
ਜਸਬੀਰ ਸਿੰਘ ਢਿੱਲੋਂ, ਜਗਸੀਰ ਸਿੰਘ ਸੀਰਾ ਗਿੱਲ।
26-11-2026
ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਜਸਬੀਰ ਸਿੰਘ ਢਿੱਲੋਂ ਅਤੇ ਜਗਸੀਰ ਸਿੰਘ ਸੀਰਾ ਗਿੱਲ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀਆਂ ਦਾ ਕਰੀਬ 6 ਸਾਲਾਂ ਬਾਅਦ ਮੁੜ ਗਠਜੋੜ ਹੋਣ ਨਾਲ ਦੋਵੇਂ ਪਾਰਟੀਆਂ ਨੂੰ ਮਜ਼ਬੂਤੀ ਮਿਲੇਗੀ। ਇਹ ਗਠਜੋੜ ਹੋਣ ਨਾਲ ਪੰਜਾਬ ਦੀ ਸਿਆਸਤ ਅੰਦਰ ਨਵਾਂ ਅਧਿਆਏ ਸ਼ੁਰੂ ਹੋ ਚੁੱਕਾ ਹੈ ਅਤੇ ਪੰਜਾਬ ਦੀ ਸਿਆਸੀ ਫ਼ਿਜ਼ਾ ਇਕਦਮ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਪਿਛਲੇ ਸਮਿਆਂ ’ਚ ਹੋਏ ਗਠਜੋੜ ਨੇ ਚੰਗੇ ਨਤੀਜੇ ਸਾਹਮਣੇ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਗਠਜੋੜ ਕਾਰਨ ਖੇਤਰੀ ਪਾਰਟੀ ਅਤੇ ਇਸ ਦੇ ਆਗੂਆਂ ਦਾ ਮਨੋਬਲ ਵਧਿਆ ਹੈ, ਜਿਸ ਨਾਲ ਪੱਕੇ ਤੌਰ ’ਤੇ ਗਠਜੋੜ ਕਾਰਨ ਸੂਬੇ ਪੰਜਾਬ ਅੰਦਰ ਸਾਂਝੀ ਸਰਕਾਰ ਬਣਨ ਦੀ ਸੰਭਾਵਨਾ ਵਧੇਰੇ ਨਜ਼ਰ ਆਉਣ ਲੱਗ ਪਈ ਹੈ। ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਕਿ ਇਸ ਨਾਲ ਆਮ ਵਰਕਰਾਂ ਦੇ ਹੌਂਸਲੇ ਵੀ ਬੁਲੰਦ ਹੋਏ ਹਨ ਅਤੇ ਇਸ ਗੱਠਜੋੜ ਹੋਣ ਦੇ ਸੁਨੇਹੇ ਨੇ ਪੰਜਾਬ ਦੀ ਸਿਆਸਤ ’ਚ ਭੂਚਾਲ ਲਿਆ ਦਿੱਤਾ ਹੈ। ਉਨ੍ਹਾਂ ਗਠਜੋੜ ਦੀ ਪ੍ਰਕਿ੍ਰਆ ਸਿਰੇ ਚੜ੍ਹਨ ’ਤੇ ਦੋਵੇਂ ਪਾਰਟੀਆਂ ਦੇ ਸਿਰਕੱਢ ਆਗੂਆਂ ਨੂੰ ਵਧਾਈ ਦਿੱਤੀ ਹੈ।