25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਦਿਆਰਥੀਆਂ ਨੂੰ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ

ਕੋਟਕਪੂਰਾ, 25 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ‘ਪੰਜਾਬ ਦਾ ਕਰੋੜਪਤੀ’ ਸੰਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਇਕ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਦੀ ਪ੍ਰਕਿਰਿਆ, ਨਿਯਮਾਂ ਅਤੇ ਇਸ ਵਿਚ ਭਾਗ ਲੈਣ ਦੇ ਤਰੀਕੇ ਬਾਰੇ ਜਾਣੂ ਕਰਵਾਉਣਾ ਸੀ।

Ad Position 21
No active advertisement
ਅਜੀਤ ਡੈਸਕ 26-11-2026
ਕੋਟਕਪੂਰਾ, 25 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ‘ਪੰਜਾਬ ਦਾ ਕਰੋੜਪਤੀ’ ਸੰਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਇਕ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਦੀ ਪ੍ਰਕਿਰਿਆ, ਨਿਯਮਾਂ ਅਤੇ ਇਸ ਵਿਚ ਭਾਗ ਲੈਣ ਦੇ ਤਰੀਕੇ ਬਾਰੇ ਜਾਣੂ ਕਰਵਾਉਣਾ ਸੀ। ਸਰਕਾਰ ਵਲੋਂ ਅਧਿਕਾਰਤ ਨੁਮਾਇੰਦੇ ਐਡਵੋਕੇਟ ਹਰਸਿਮਰਨ ਮਲਹੋਤਰਾ ਨੇ ਵਿਦਿਆਰਥੀਆਂ ਨੂੰ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮੁਕਾਬਲੇ ਦੇ ਉਦੇਸ਼, ਰਜਿਸਟਰੇਸ਼ਨ ਪ੍ਰਕਿਰਿਆ, ਮੌਕ ਰਾਊਂਡ ਅਤੇ ਅਗਲੇ ਪੜਾਵਾਂ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਅਹੂਜਾ ਨੇ ਵਿਦਿਆਰਥੀਆਂ ਨੂੰ ਅਜਿਹੇ ਗਿਆਨ-ਵਰਧਕ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਮੁਕਾਬਲੇ ਦੀ ਭਾਵਨਾ ਅਤੇ ਆਮ ਗਿਆਨ ਵਿਚ ਵਾਧਾ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਹ ਓਰੀਐਂਟੇਸ਼ਨ ਸੈਸ਼ਨ ਅੰਮ੍ਰਿਤਪਾਲ ਕੌਰ, ਕਨਵੀਨਰ ‘ਪੰਜਾਬ ਦਾ ਕਰੋੜਪਤੀ’ ਦੀ ਦੇਖ ਰੇਖ ਹੇਠ ਹੋਇਆ। ਇਸ ਦੌਰਾਨ ਮਹਿਰਾਬ ਵੀ ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਪਹੁੰਚੇ। ਇਸ ਸੈਸ਼ਨ ਦੌਰਾਨ ਡਾ. ਸੁਖਜੀਤ ਨੇ ਸਟੇਜ ਦਾ ਸੰਚਾਲਨ ਕੀਤਾ। ਅੰਤ ਵਿਚ ਵਿਦਿਆਰਥੀਆਂ ਨੇ ਪ੍ਰੋਗਰਾਮ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥਣ ਮਨਜਸਵੀਰ ਕੌਰ ਨੇ ਰਾਜ ਪੱਧਰੀ ਖੇਡ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਕੁਰਸੀ ਲਈ ਪੰਜਾਬ ਦੇ ਮਸਲਿਆਂ ਨੂੰ ਭੁੱਲਣ ਵਾਲੇ ਆਗੂਆਂ ਨੂੰ ਲੋਕ 2027 ’ਚ ਸਬਕ ਸਿਖਾਉਣਗੇ- ਦਲੇਰ ਸਿੰਘ ਡੋਡ
Ad Position 24