ਪੁਲਿਸ ਵਿਭਾਗ ਨੇ ਪ੍ਰਕਾਸ਼ ਪੁਰਬ ’ਤੇ ਪੁਲਿਸ ਲਾਈਨ ਵਿਖੇ ਬੂਟੇ ਲਗਾਏ
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰਪਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਮੁਲਾਜ਼ਮਾਂ ਵਲੋਂ ਪੁਲਿਸ ਲਾਈਨ ਵਿਖੇ ਬੂਟੇ ਲਗਾ ਕੇ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਅਭਿਮਨਿਊ ਰਾਣਾ ਸੀਨੀਅਰ ਕਪਤਾਨ ਪੁਲਿਸ ਦੀ ਅਗਵਾਈ ਅਤੇ ਨਿਗਰਾਨੀ ਹੇਠ ਜ਼ਿਲ੍ਹੇ ਭਰ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ।
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰਪਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਮੁਲਾਜ਼ਮਾਂ ਵਲੋਂ ਪੁਲਿਸ ਲਾਈਨ ਵਿਖੇ ਬੂਟੇ ਲਗਾ ਕੇ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਅਭਿਮਨਿਊ ਰਾਣਾ ਸੀਨੀਅਰ ਕਪਤਾਨ ਪੁਲਿਸ ਦੀ ਅਗਵਾਈ ਅਤੇ ਨਿਗਰਾਨੀ ਹੇਠ ਜ਼ਿਲ੍ਹੇ ਭਰ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਪੁਲਿਸ ਮੁਲਾਜ਼ਮਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਕੁਦਰਤ ਨਾਲ ਪਿਆਰ ਦੇ ਸੰਦੇਸ਼ ਨੂੰ ਯਾਦ ਕਰਦਿਆਂ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਪੁਲਿਸ ਲਾਈਨ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਵੀ ਪ੍ਰਣ ਲਿਆ ਗਿਆ। ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਪੌਦੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸਹੀ ਢੰਗ ਨਾਲ ਦੇਖਭਾਲ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਉਪਰਾਲੇ ਰਾਹੀਂ ਵਾਤਾਵਰਨ ਦੀ ਸੁਰੱਖਿਆ, ਹਰਿਆਵਲ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਪੀ.ਏ. / ਸਟੈਨੋ ਸੁਖਵਿੰਦਰ ਸਿੰਘ, ਏ.ਐਸ.ਆਈ. ਜਸਪਾਲ ਸਿੰਘ ਰੀਡਰ ਡੀ.ਐਸ.ਪੀ. (ਐੱਚ), ਏ.ਐਸ.ਆਈ. ਭੁਪਿੰਦਰ ਸਿੰਘ, ਏ. ਐਸ.ਆਈ. ਦਰਸ਼ਨ ਸਿੰਘ, ਐਮ.ਐਚ.ਸੀ. ਪੁਲਿਸ ਲਾਈਨ ਅਤੇ ਪੁਲਿਸ ਲਾਈਨ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ।