ਅਕਾਲੀ-ਭਾਜਪਾ ਦਾ ਗੱਠਜੋੜ ਪੰਜਾਬ ਦੇ ਲੋਕਾਂ ਨੂੰ ਮਨਜ਼ੂਰ ਨਹੀਂ ਹੋਵੇਗਾ : ਡਾ. ਬਲਜੀਤ ਕੌਰ
ਰੁਪਾਣਾ, 25 ਨਵੰਬਰ (ਜਗਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਸਿਆਸੀ ਗੱਠਜੋੜ ਪੰਜਾਬ ਦੇ ਲੋਕਾਂ ਨੂੰ ਮਨਜ਼ੂਰ ਨਹੀਂ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਲੋਟ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ.
ਰੁਪਾਣਾ, 25 ਨਵੰਬਰ (ਜਗਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਸਿਆਸੀ ਗੱਠਜੋੜ ਪੰਜਾਬ ਦੇ ਲੋਕਾਂ ਨੂੰ ਮਨਜ਼ੂਰ ਨਹੀਂ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਲੋਟ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਰੁਪਾਣਾ ਦੇ ਸਰਪੰਚ ਰਵਿੰਦਰ ਸਿੰਘ ਹੁੰਦਲ ਦੀ ਬੇਟੀ ਦੇ ਵਿਆਹ ਦੇ ਸਮਾਗਮ ’ਚ ਸ਼ਾਮਿਲ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਦੋਵੇ ਪਾਰਟੀਆਂ ਆਪਣੀ ਡੁੱਬਦੀ ਸਿਆਸੀ ਬੇੜੀ ਬਚਾਉਣ ਲਈ ਇਕੱਠੀਆਂ ਹੋਈਆਂ ਹਨ। ਉਨ੍ਹਾਂ ਇਸ ਨੂੰ ਸਿਆਸੀ ਮੌਕਾਪ੍ਰਸਤੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇੰਨ੍ਹਾਂ ਪਾਰਟੀਆਂ ਨੂੰ ਪਹਿਲਾ ਨਕਾਰ ਚੁੱਕੇ ਹਨ ਅਤੇ ਇਨ੍ਹਾਂ ਦਾ ਸਿਆਸੀ ਗਣਿਤ ਜ਼ੀਰੋ ਹੀ ਰਹੇਗਾ। ਇਸ ਮੌਕੇ ਐਸ.ਡੀ ਐਮ ਗੁਰਕਿਰਨਦੀਪ ਸਿੰਘ ਸੰਧੂ, ਡਾ. ਅਜੇ ਸੇਤੀਆ, ਜਸ਼ਨ ਬਰਾੜ ਲੱਖੇਵਾਲੀ, ਸਿਮਰਜੀਤ ਸਿੰਘ ਲੱਖੇਵਾਲੀ, ਲਾਭ ਸਿੰਘ ਮਹਾਂਬੱਧਰ, ਜਵੰਦ ਸਿੰਘ ਖੋਸਾ, ਰਵਿੰਦਰ ਸਿੰਘ ਸਰਪੰਚ, ਹਰਨੇਕ ਸਿੰਘ ਹੁੰਦਲ, ਪ੍ਰਧਾਨ ਸੁਰਜੀਤ ਸਿੰਘ, ਗੁਰਦੀਪ ਸਿੰਘ ਸੰਧੂ, ਸਰਬਜੀਤ ਸਿੰਘ ਮਨੇਸ਼, ਧਰਮਿੰਦਰ ਸਿੰਘ ਪੰਚ ਆਦਿ ਹਾਜ਼ਰ ਸਨ।