25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਰੋੜਬੰਸ ਸਭਾ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ- ਸੰਤੋਖ ਸਿੰਘ ਅਰੋੜਾ

ਕੋਟਕਪੂਰਾ, 25 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਲੜਕੀਆਂ ਅਤੇ ਸੁਆਣੀਆਂ ਨੂੰ ਕੰਪਿਊਟਰ ਦੇ ਵੱਖ-ਵੱਖ ਕੋਰਸ ਮੁਹੱਈਆ ਕਰਵਾ ਕੇ ਰੁਜ਼ਗਾਰ ਦਾ ਸਾਧਨ ਬਣਾਉਣ ਅਤੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿਚ ਲਗਾਤਾਰ ਯਤਨਸ਼ੀਲ ਸੰਸਥਾ ਅਰੋੜਬੰਸ ਸਭਾ ਵਲੋਂ ਸਥਾਨਕ ਪੁਰਾਣੀ ਦਾਣਾ ਮੰਡੀ ਵਿਚ ਚਲਾਏ ਜਾ ਰਹੇ ਕੰਨਿਆ ਕੰਪਿਊਟਰ ਸੈਂਟਰ ਵਿਚ ਅੱਜ ਐਨ. ਆਰ.

Ad Position 21
No active advertisement
ਅਜੀਤ ਡੈਸਕ 26-11-2026
ਕੋਟਕਪੂਰਾ, 25 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਲੜਕੀਆਂ ਅਤੇ ਸੁਆਣੀਆਂ ਨੂੰ ਕੰਪਿਊਟਰ ਦੇ ਵੱਖ-ਵੱਖ ਕੋਰਸ ਮੁਹੱਈਆ ਕਰਵਾ ਕੇ ਰੁਜ਼ਗਾਰ ਦਾ ਸਾਧਨ ਬਣਾਉਣ ਅਤੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿਚ ਲਗਾਤਾਰ ਯਤਨਸ਼ੀਲ ਸੰਸਥਾ ਅਰੋੜਬੰਸ ਸਭਾ ਵਲੋਂ ਸਥਾਨਕ ਪੁਰਾਣੀ ਦਾਣਾ ਮੰਡੀ ਵਿਚ ਚਲਾਏ ਜਾ ਰਹੇ ਕੰਨਿਆ ਕੰਪਿਊਟਰ ਸੈਂਟਰ ਵਿਚ ਅੱਜ ਐਨ.ਆਰ.ਆਈ ਸੰਤੋਖ ਸਿੰਘ ਅਰੋੜਾ (ਯੂ.ਐਸ.ਏ.) ਆਪਣੀ ਪਤਨੀ ਬਲਵੰਤ ਕੌਰ ਨਾਲ ਪੁੱਜੇ ਅਤੇ ਸਭਾ ਦੀਆਂ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਸੈਂਟਰ ਲਈ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਇਸ ਸੇਵਾ ਵਿਚ ਯੋਗਦਾਨ ਪਾਉਂਦੇ ਰਹਿਣਗੇ। ਸਭਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ, ਮੁੱਖ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਮੱਕੜ ਨੇ ਸਭਾ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦਾ ਅੰਕੜਿਆਂ ਸਹਿਤ ਵਿਸਥਾਰ ਵਿਚ ਵਰਣਨ ਕੀਤਾ। ਵਿੱਤ ਸਕੱਤਰ ਧਰਮਵੀਰ ਸਿੰਘ ਰਾਜੂ ਮੱਕੜ ਅਤੇ ਡਾਇਰੈਕਟਰ ਰਮੇਸ਼ ਸਿੰਘ ਗੁਲਾਟੀ ਨੇ ਦੱਸਿਆ ਕਿ ਸੰਸਥਾ ਵਲੋਂ ਹੁਣ ਤੱਕ 22 ਹਜ਼ਾਰ ਤੋਂ ਜ਼ਿਆਦਾ ਲੜਕੀਆਂ ਅਤੇ ਸੁਆਣੀਆਂ ਨੂੰ ਕੰਪਿਊਟਰ ਦੇ ਵੱਖ ਵੱਖ ਕੋਰਸ ਮਾਮੂਲੀ ਫ਼ੀਸਾਂ ਲੈ ਕੇ ਮੁਹਈਆ ਕਰਵਾਏ ਹਨ, ਜਿਨ੍ਹਾਂ ਵਿਚੋਂ ਕੁਝ ਸਿੱਖਿਆਰਥਣਾਂ ਵਿਦੇਸ਼ ਸੈਟਲ ਹੋ ਗਈਆਂ, ਕੁਝ ਨੂੰ ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਮਿਲ ਗਈ ਅਤੇ ਕਈਆਂ ਨੇ ਆਪਣੇ ਘਰਾਂ ਵਿਚ ਰੁਜ਼ਗਾਰ ਸ਼ੁਰੂ ਕਰ ਲਿਆ। ਪ੍ਰੀਤਮ ਸਿੰਘ ਮੱਕੜ, ਮਨਜੀਤ ਸਿੰਘ ਘੁਲਿਆਣੀ, ਰਾਜੇਸ਼ ਚਾਵਲਾ, ਜਸਵਿੰਦਰ ਸਿੰਘ ਲਵਲੀ ਅਤੇ ਸੰਦੀਪ ਸਿੰਘ ਸੰਨੀ ਨੇ ਦੱਸਿਆ ਕਿ ਸਭਾ ਵਲੋਂ ਸਮਾਜਿਕ, ਧਾਰਮਿਕ, ਵਾਤਾਵਰਨ, ਮੈਡੀਕਲ ਆਦਿ ਖੇਤਰ ਵਿਚ ਵਡਮੁਲੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਸ ਮੌਕੇ ਕੰਪਿਊਟਰ ਅਧਿਆਪਕਾ ਨੇਹਾ ਰਾਣੀ, ਰਾਣੋ ਗਰਗ, ਹਰਨੀਤ ਕੌਰ ਅਤੇ ਨੀਲਮ ਰਾਣੀ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਟਰੈਫ਼ਿਕ ਪੁਲਿਸ ਨੇ ਸਕੂਲੀ ਵੈਨਾਂ ਦੇ ਡਰਾਈਵਰਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਅਕਾਲੀ-ਭਾਜਪਾ ਦਾ ਗੱਠਜੋੜ ਪੰਜਾਬ ਦੇ ਲੋਕਾਂ ਨੂੰ ਮਨਜ਼ੂਰ ਨਹੀਂ ਹੋਵੇਗਾ : ਡਾ. ਬਲਜੀਤ ਕੌਰ
Ad Position 24