25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

ਮਲੋਟ, 25 ਨਵੰਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਮੁਹੱਲਾ ਕਰਨੈਲ ਸਿੰਘ ਮਲੋਟ ਵਿਖੇ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 24 ਨਵੰਬਰ 2026 ਦਿਨ ਮੰਗਲਵਾਰ ਨੂੰ ਸਵੇਰੇ 8:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 26-11-2026
ਮਲੋਟ, 25 ਨਵੰਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਮੁਹੱਲਾ ਕਰਨੈਲ ਸਿੰਘ ਮਲੋਟ ਵਿਖੇ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 24 ਨਵੰਬਰ 2026 ਦਿਨ ਮੰਗਲਵਾਰ ਨੂੰ ਸਵੇਰੇ 8:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਵੇਰੇ 9 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਰਤਨ ਦਰਬਾਰ ਅਤੇ ਗੁਰਮਤਿ ਦੀਵਾਨ ਸਜਾਏ ਗਏ। ਇਸੇ ਦਿਨ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਰਾਤ ਦਾ ਦੀਵਾਨ ਹੋਇਆ। ਇਨ੍ਹਾਂ ਧਾਰਮਿਕ ਸਮਾਗਮਾਂ ’ਚ ਪੰਥ ਪ੍ਰਸਿੱਧ ਰਾਗੀ ਜਥੇ ਅਤੇ ਪ੍ਰਚਾਰਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿਚ ਭਾਈ ਗੁਰਨਾਮ ਸਿੰਘ ਬੇਦੀ, ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਪ੍ਰਸਿੱਧ ਕੀਰਤਨੀ ਜਥਿਆ ਨੇ ਹਾਜ਼ਰੀ ਭਰੀ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਤਾਮਕੋਟ ਦਾਣਾ ਮੰਡੀ ’ਚ ਝੋਨੇ ਦੀ ਖ਼ਰੀਦ ਨਾ ਹੋਣ ਕਰਕੇ ਕਿਸਾਨਾਂ ਨੇ ਲਾਇਆ ਧਰਨਾ ਅਗਲੀ ਖ਼ਬਰ ਜੀ. ਐਨ. ਡੀ. ਪੀ. ਸੀਨੀ: ਸੈਕੰ: ਸਕੂਲ ਫਤਿਹਪੁਰ ਮਨੀਆਂ ’ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Ad Position 24