25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ-ਅਕਾਲੀ ਗੱਠਜੋੜ ਦੀ ਸਰਕਾਰ ਬਣਨ ’ਤੇ ਵਪਾਰੀਆਂ ਨੂੰ ਡਰ ਮੁਕਤ ਮਾਹੌਲ ਦਿੱਤਾ ਜਾਵੇਗਾ- ਮਨਪ੍ਰੀਤ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਵਿਚ ਭਾਜਪਾ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਵਪਾਰੀਆਂ, ਕਿਸਾਨਾਂ, ਉਦਯੋਗਪਤੀਆਂ, ਔਰਤਾਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਵਿਚਾਰ ਵਟਾਂਦਰਾ ਕਰਕੇ ਭਾਜਪਾ ਵਲੋਂ ਚੋਣ ਮਨੋਰਥ ਤਿਆਰ ਕਰਨ ਲਈ ਗਠਿਤ ਕੀਤੀ ਗਈ 13 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਕੌਮੀ ਮੀਤ ਪ੍ਰਧਾਨ ਭਾਰਤੀ ਜਨਤਾ ਪਾਰਟੀ ਅਤੇ ਮੈਂਬਰ ਪਰਮਪਾਲ ਕੌਰ ਮਲੂਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਰਗਾਂ ਨਾਲ ਚੋਣ ਮਨੋਰਥ ਪੱਤਰ ਲਈ ਸੁਝਾਅ ਲੈਣ ਵਾਸਤੇ ਪਹੁੰਚੇ ਅਤੇ ਇਕ ਨਿੱਜੀ ਹੋਟਲ ਵਿਖੇ ਵੱਖ-ਵੱਖ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੰਚ ਤੇ ਮਨਪ੍ਰੀਤ ਸਿੰਘ ਬਾਦਲ ਤੇ ਪਰਮਪਾਲ ਕੌਰ ਮਲੂਕਾ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਸਿੱਧੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਆਗੂ ਰਾਜੇਸ਼ ਗੋਰਾ ਪਠੇਲਾ ਅਤੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸ਼ਰਮਾ ਐਡਵੋਕੇਟ ਹਾਜ਼ਰ ਸਨ।

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਰਗਾਂ ਤੋਂ ਚੋਣ ਮਨੋਰਥ ਪੱਤਰ ਲਈ ਸੁਝਾਅ ਲੈਣ ਉਪਰੰਤ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਨਪ੍ਰੀਤ ਸਿੰਘ ਬਾਦਲ। ਤਸਵੀਰ : ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ 26-11-2026
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਵਿਚ ਭਾਜਪਾ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਵਪਾਰੀਆਂ, ਕਿਸਾਨਾਂ, ਉਦਯੋਗਪਤੀਆਂ, ਔਰਤਾਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਵਿਚਾਰ ਵਟਾਂਦਰਾ ਕਰਕੇ ਭਾਜਪਾ ਵਲੋਂ ਚੋਣ ਮਨੋਰਥ ਤਿਆਰ ਕਰਨ ਲਈ ਗਠਿਤ ਕੀਤੀ ਗਈ 13 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਕੌਮੀ ਮੀਤ ਪ੍ਰਧਾਨ ਭਾਰਤੀ ਜਨਤਾ ਪਾਰਟੀ ਅਤੇ ਮੈਂਬਰ ਪਰਮਪਾਲ ਕੌਰ ਮਲੂਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਰਗਾਂ ਨਾਲ ਚੋਣ ਮਨੋਰਥ ਪੱਤਰ ਲਈ ਸੁਝਾਅ ਲੈਣ ਵਾਸਤੇ ਪਹੁੰਚੇ ਅਤੇ ਇਕ ਨਿੱਜੀ ਹੋਟਲ ਵਿਖੇ ਵੱਖ-ਵੱਖ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੰਚ ਤੇ ਮਨਪ੍ਰੀਤ ਸਿੰਘ ਬਾਦਲ ਤੇ ਪਰਮਪਾਲ ਕੌਰ ਮਲੂਕਾ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਸਿੱਧੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਆਗੂ ਰਾਜੇਸ਼ ਗੋਰਾ ਪਠੇਲਾ ਅਤੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸ਼ਰਮਾ ਐਡਵੋਕੇਟ ਹਾਜ਼ਰ ਸਨ। ਮੰਚ ਸੰਚਾਲਨ ਦੀ ਕਾਰਵਾਈ ਚਲਾਉਂਦਿਆਂ ਕੁਲਦੀਪ ਸਿੰਘ ਭੰਗੇਵਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਾਜ ਕੁਮਾਰ ਮੇਲੂ ਭਟੇਜਾ ਨੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਨੁਮਾਇੰਦਿਆਂ ਨੂੰ ਸੁਝਾਅ ਦੇਣ ਲਈ ਮੰਚ ਤੇ ਸੱਦਾ ਦਿੱਤਾ। ਜਿਸ ਦੌਰਾਨ ਬੋਲਦਿਆਂ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਬਾਂਸਲ ਨੇ ਕਿਹਾ ਕਿ ਆਉਣ ਵਾਲੀ ਸਰਕਾਰ ਵਿਚ ਵਪਾਰੀਆਂ ਲਈ ਵਿਸ਼ੇਸ਼ ਫੰਡ ਰੱਖਿਆ ਜਾਵੇ। ਦੁਕਾਨ ਨੂੰ ਅਚਾਨਕ ਅੱਗ ਲੱਗਣ ਨਾਲ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਬੀਮਾ ਕੀਤਾ ਜਾਵੇ, ਜੀ.ਐਸ.ਟੀ. ਦੀ ਗੁੰਝਲਦਾਰ ਸਮੱਸਿਆ ਦਾ ਹੱਲ ਕੀਤਾ ਜਾਵੇ, ਇੰਸਪੈਕਟਰੀ ਰਾਜ ਤੋਂ ਛੁਟਕਾਰਾ ਦਿਵਾਇਆ ਜਾਵੇ ਅਤੇ ਵਪਾਰ ਲਈ ਸੁਰੱਖਿਤ ਮਾਹੌਲ ਦਿੱਤਾ ਜਾਵੇ। ਇਸ ਮੌਕੇ ਰਾਜੀਵ ਦਾਬੜਾ ਨੇ ਕਿਹਾ ਕਿ ਇਤਿਹਾਸਿਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੀ ਸੀਵਰੇਜ ਸਮੱਸਿਆ ਦਾ ਹੱਲ, ਪੀਣ ਲਈ ਸਾਫ ਪਾਣੀ ਨੀਲੋਂ ਨਹਿਰ ਤੋਂ ਆਸ ਬੁੱਟਰ ਤੋਂ ਸਿੱਧੀ ਪਾਈਪ ਪਾ ਕੇ ਦਿੱਤਾ ਜਾਵੇ, ਇਸ ਸ਼ਹਿਰ ਨੂੰ ਰੇਲਵੇ ਰਾਹੀਂ ਰਾਜਧਾਨੀ ਚੰਡੀਗੜ੍ਹ ਤੇ ਦਿੱਲੀ ਨਾਲ ਜੋੜਿਆ ਜਾਵੇ, ਸੜਕੀ ਆਵਾਜਾਈ ਠੀਕ ਕੀਤੀ ਜਾਵੇ, ਪਾਸਪੋਰਟ ਬਣਾਉਣ ਲਈ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਖੋਲਿ੍ਹਆ ਜਾਵੇ, ਕ੍ਰਿਟੀਕਲ ਹਸਪਤਾਲ ਬਣਾਇਆ ਜਾਵੇ, ਰੇਲਵੇ ਕਰਾਸਿੰਗ ਤੇ ਅੰਡਰ ਬ੍ਰਿਜ ਬਣਾਇਆ ਜਾਵੇ ਸਮੇਤ ਹੋਰ ਮੰਗਾਂ ਨੂੰ ਰੱਖਿਆ ਗਿਆ। ਅਰਵਿੰਦ ਪਠੇਲਾ ਕਾਰੋਬਾਰੀ ਨੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਦੀ ਮੰਗ ਕੀਤੀ ਅਤੇ ਕਿਹਾ ਕਿ ਪੰਜਾਬ ਨੂੰ ਗੈਂਗਸਟਰਵਾਦ ਤੋਂ ਮੁਕਤ ਕੀਤਾ ਜਾਵੇ, ਐਡਵੋਕੇਟ ਗੁਰਬਿੰਦਰ ਸਿੰਘ ਸੰਧੂ ਰੁਪਾਣਾ ਨੇ ਵਕੀਲਾਂ ਦੀਆਂ ਮੁਸ਼ਕਿਲਾਂ ਬਾਰੇ ਦੱਸਿਆ ਅਤੇ ਇੰਸੋਰੈਂਸ ਪਾਲਿਸੀ ਕਰਨ ਦਾ ਸੁਝਾਅ ਦਿੱਤਾ। ਅੰਤ ’ਚ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਸਾਰੇ ਵਰਗਾਂ ਨਾਲ ਸਲਾਹ ਮਸ਼ਵਰਾ ਕਰਕੇ ਹੀ ਤਿਆਰ ਕੀਤਾ ਜਾਵੇਗਾ। ਭਾਜਪਾ ਦੀ ਸਰਕਾਰ ਆਉਣ ਤੇ ਸੂਬੇ ਵਿਚ ਵਪਾਰੀਆਂ ਤੇ ਸਾਰੇ ਕਾਰੋਬਾਰੀਆਂ ਨੂੰ ਡਰ ਮੁਕਤ ਮਾਹੌਲ ਦਿੱਤਾ ਜਾਵੇਗਾ। ਗੈਂਗਸਟਰਵਾਦ ਨੂੰ ਸਖਤੀ ਨਾਲ ਖਤਮ ਕੀਤਾ ਜਾਵੇਗਾ ਅਤੇ ਨਸ਼ੇ ਦਾ ਵੀ ਮੁਕੰਮਲ ਖਾਤਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਸਨ ਕਿ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਹੋਵੇ। ਕਿਉਂਕਿ ਪੰਜਾਬ ਵਿਚ ਹਿੰਦੂ ਸਿੱਖਾਂ ਵਿਚ ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ ਅਮਨ ਸ਼ਾਂਤੀ ਲਈ, ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹੀ ਭਾਜਪਾ ਵਲੋਂ ਅਕਾਲੀ ਦਲ ਨਾਲ ਗਠਜੋੜ ਕੀਤਾ ਗਿਆ ਹੈ ਤਾਂ ਜੋ ਪੰਜਾਬ ਵਿਚ 2027 ’ਚ ਗਠਜੋੜ ਦੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਗੁਰਚਰਨ ਸਿੰਘ ਸੰਧੂ ਸਾਬਕਾ ਡੀ.ਟੀ.ਓ., ਅਸ਼ਵਨੀ ਗਿਰਧਰ, ਹਰਜੀਤ ਸਿੰਘ ਨੀਲਾ ਮਾਨ, ਨਿਹਾਲ ਸਿੰਘ ਆਸਾ ਬੁੱਟਰ, ਬਲਵਿੰਦਰ ਸਿੰਘ ਮਿੰਕਲ ਬਜਾਜ, ਪੁਸ਼ਪਿੰਦਰ ਸਿੰਘ ਭੰਡਾਰੀ, ਜਗਸੀਰ ਸਿੰਘ ਸਾਬਕਾ ਇੰਸਪੈਕਟਰ, ਕਾਰਜ ਸਿੰਘ ਮਿੱਡਾ, ਅਸ਼ੋਕ ਕੁਮਾਰ ਚੁੱਘ, ਸੰਜੀਵ ਖੇੜਾ, ਉਕਰਜੀਤ ਸਿੰਘ, ਮੁਲਾਜ਼ਮ ਆਗੂ ਪੁਸ਼ਪਿੰਦਰ ਸਿੰਘ, ਅਮਨਦੀਪ ਸਿੰਘ ਸੰਧੂ, ਸ਼ਿਵਕਰਨ ਸਿੰਘ, ਆਖਿਲ ਭਾਰਤੀ, ਗੁਰਵਿੰਦਰ ਸਿੰਘ ਰਾਜਾ ਬਰਕੰਦੀ, ਅੰਗਰੇਜ਼ ਸਿੰਘ ਉੜਾਂਗ, ਸ਼ਿਵਰਾਜ ਸਿੰਘ ਰਾਜ ਚਹਿਲ, ਡਾ. ਸੁਖਦੇਵ ਸਿੰਘ ਬੁੱਟਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਾਰ ਦਿਨਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਜਵੱਦੀ ਟਕਸਾਲ ਵਿਖੇ ਆਰੰਭਤਾ ਅੱਜ ਅਗਲੀ ਖ਼ਬਰ ਸੀ.ਆਰ.ਐਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24