27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਸਫ਼ਲ ਬਣਾਉਣ ਤਹਿਤ ਅਕਾਲੀ ਦਲ ਵਲੋਂ ਮੀਟਿੰਗ

ਕੋਟਕਪੂਰਾ, 27 ਨਵੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਨੇੜਲੇ ਪਿੰਡ ਢਿਲਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਪੱਪਾ ਢਿੱਲੋਂ ਦੀ ਅਗਵਾਈ ਵਿਚ ਏਕਨੂਰ ਯੂਥ ਕਲੱਬ ਦੇ ਅਹੁਦੇਦਾਰਾਂ ਮੈਂਬਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਪੁੱਜਣ ਦੀ ਅਪੀਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 28-11-2026
ਕੋਟਕਪੂਰਾ, 27 ਨਵੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਨੇੜਲੇ ਪਿੰਡ ਢਿਲਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਪੱਪਾ ਢਿੱਲੋਂ ਦੀ ਅਗਵਾਈ ਵਿਚ ਏਕਨੂਰ ਯੂਥ ਕਲੱਬ ਦੇ ਅਹੁਦੇਦਾਰਾਂ ਮੈਂਬਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਪੁੱਜਣ ਦੀ ਅਪੀਲ ਕੀਤੀ ਗਈ। ਪੱਪਾ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਛੇ ਸਾਲਾਂ ਬਾਅਦ ਗੱਠਜੋੜ ਤੇ ਪੰਜਾਬ ਵਿਚ ਦੋਨਾਂ ਪਾਰਟੀਆਂ ਦੀ ਪਹਿਲੀ ਸਾਂਝੀ ਰੈਲੀ 8 ਦਸੰਬਰ ਮੋਗਾ ਵਿਖੇ ਕੀਤੀ ਜਾ ਰਹੀ ਹੈ, ਜਿਸ ਵਿਚ ਯੂਥ ਵਿੰਗ ਵੱਡੀ ਤਾਦਾਦ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚ ਵੀ ਇਸ ਰੈਲੀ ਪ੍ਰਤੀ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਗੋਵਿੰਦਾ, ਅੰਮ੍ਰਿਤ ਪਾਲ ਸਿੰਘ, ਰੋਬਿਨ, ਚੀਨੀ, ਜਗਤਾਰ, ਜੀਵਨ, ਸੋਨੂ, ਰਵੀ, ਲੱਬੀ, ਕਰਨਵੀਰ ਸਿੰਘ, ਬਲਰਾਜ ਸਿੰਘ, ਕਰਮਜੀਤ ਸਿੰਘ, ਗੋਰਾ, ਜੱਸੀ, ਗੈਰੀ, ਹਰਬੰਸ ਸਿੰਘ ਸਮੇਤ ਹੋਰ ਵੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 12 ਵਾਂ ਮੁਫ਼ਤ ਸਹਾਇਕ ਉਪਕਰਨ ਵੰਡ ਕੈਂਪ ਲਗਾਇਆ ਅਗਲੀ ਖ਼ਬਰ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਕਿੱਟਾਂ ਵੰਡੀਆਂ 1 ਦਸੰਬਰ ਨੂੰ ਹੋਵੇਗੀ ਜਨਗਣਨਾ
Ad Position 24