12 ਵਾਂ ਮੁਫ਼ਤ ਸਹਾਇਕ ਉਪਕਰਨ ਵੰਡ ਕੈਂਪ ਲਗਾਇਆ
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਮਨੁੱਖਤਾ ਦੀ ਸੇਵਾ ਅਤੇ ਸਮਾਜ ਭਲਾਈ ਨੂੰ ਸਮਰਪਿਤ ਸਮਾਜ ਸੇਵੀ ਅਰਸ਼ ਸੱਚਰ ਵਲੋਂ ਭਾਰਤੀ ਕ੍ਰਿਤਰਿਮ ਅੰਗ ਨਿਰਮਾਣ ਨਿਗਮ (ਅਲਿਮਕੋ) ਦੇ ਸਹਿਯੋਗ ਨਾਲ ਰੈੱਡ ਕਰਾਸ ਭਵਨ ਸਾਦਿਕ ਚੌਂਕ ਫ਼ਰੀਦਕੋਟ ਵਿਖੇ 12ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਲਗਪਗ 100 ਲੋੜਵੰਦ ਬਜ਼ੁਰਗਾਂ ਨੂੰ ਸੁਣਨ ਵਾਲੀਆਂ ਮਸ਼ੀਨਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ।
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਮਨੁੱਖਤਾ ਦੀ ਸੇਵਾ ਅਤੇ ਸਮਾਜ ਭਲਾਈ ਨੂੰ ਸਮਰਪਿਤ ਸਮਾਜ ਸੇਵੀ ਅਰਸ਼ ਸੱਚਰ ਵਲੋਂ ਭਾਰਤੀ ਕ੍ਰਿਤਰਿਮ ਅੰਗ ਨਿਰਮਾਣ ਨਿਗਮ (ਅਲਿਮਕੋ) ਦੇ ਸਹਿਯੋਗ ਨਾਲ ਰੈੱਡ ਕਰਾਸ ਭਵਨ ਸਾਦਿਕ ਚੌਂਕ ਫ਼ਰੀਦਕੋਟ ਵਿਖੇ 12ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਲਗਪਗ 100 ਲੋੜਵੰਦ ਬਜ਼ੁਰਗਾਂ ਨੂੰ ਸੁਣਨ ਵਾਲੀਆਂ ਮਸ਼ੀਨਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਰਸ਼ ਸੱਚਰ ਵਲੋਂ ਲਗਾਏ ਗਏ 11 ਕੈਂਪਾਂ ਰਾਹੀਂ ਲਗਪਗ 900 ਲੋੜਵੰਦ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਸੁਣਨ ਵਾਲੀਆਂ ਮਸ਼ੀਨਾਂ, ਬੈਟਰੀ ਨਾਲ ਚੱਲਣ ਵਾਲੀਆਂ ਸਕੂਟੀਆਂ, ਵਹੀਲ ਚੇਅਰਾਂ ਅਤੇ ਹੋਰ ਵੱਖ-ਵੱਖ ਸਹਾਇਕ ਉਪਕਰਣ ਬਿਲਕੁਲ ਮੁਫ਼ਤ ਮੁਹੱਈਆ ਕਰਵਾਏ ਜਾ ਚੁੱਕੇ ਹਨ। ਹੁਣ ਤੱਕ ਇਨ੍ਹਾਂ 12 ਕੈਂਪਾਂ ਰਾਹੀਂ ਲਗਪਗ 1000 ਲੋੜਵੰਦਾਂ ਨੂੰ ਲਾਭ ਪਹੁੰਚਾਇਆ ਗਿਆ ਹੈ। ਅਰਸ਼ ਸੱਚਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਸਿਰਫ਼ ਸਹਾਇਕ ਉਪਕਰਣ ਵੰਡਣਾ ਹੀ ਨਹੀਂ, ਸਗੋਂ ਲੋੜਵੰਦਾਂ ਨੂੰ ਆਤਮ ਨਿਰਭਰ ਬਣਾਉਣਾ, ਉਨ੍ਹਾਂ ਦਾ ਆਤਮ ਵਿਸ਼ਵਾਸ ਵਧਾਉਣਾ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਵਿਚ ਸਹਿਯੋਗ ਦੇਣਾ ਹੈ।