ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ
ਧਰਮਪ੍ਰੀਤ ਸਿੰਘ ਧਾਮੀ ਸੂਬਾ ਚੇਅਰਮੈਨ ਨਿਯੁਕਤ
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਐਨ. ਐਚ.
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਸੂਬੇ ਭਰ ਵਿਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਚੱਲ ਰਹੀ ਲਗਾਤਾਰ ਹੜਤਾਲ ਤਹਿਤ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਵਿਰੁੱਧ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਗਈ। ਮੁਲਾਜ਼ਮਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੇ ਹੱਕਾਂ ਨੂੰ ਲੈ ਕੇ ਅਜੇ ਤੱਕ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਯੂਨੀਅਨ ਆਗੂ ਸੰਦੀਪ ਸਿੰਘ ਕਮਿਊਨਿਟੀ ਹੈਲਥ ਅਫ਼ਸਰ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਟੀ.ਬੀ., ਆਈ. ਡੀ. ਐਸ. ਪੀ., ਆਰ.ਬੀ.ਐਸ.ਕੇ., ਟੀਕਾਕਰਨ, ਮਾਤਾ ਅਤੇ ਬਾਲ ਸਿਹਤ, ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੇ ਕੌਮੀ ਸਿਹਤ ਪ੍ਰੋਗਰਾਮਾਂ ਦੀਆਂ ਜ਼ਿੰਮੇਵਾਰੀਆਂ ਵੀ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਨਿਭਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸੇਵਾਵਾਂ ਅਤੇ ਯੋਗਦਾਨ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਯੂਨੀਅਨ ਆਗੂ ਗੁਲਸ਼ਨ ਸ਼ਰਮਾ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿਚ ਬਰਾਬਰ ਕੰਮ ਬਦਲੇ ਬਰਾਬਰ ਤਨਖਾਹ, ਨੌਕਰੀ ਦੀ ਸੁਰੱਖਿਆ ਅਤੇ ਹੋਰ ਬਣਦੇ ਸੇਵਾ ਲਾਭ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵਲੋਂ ਮੰਗਾਂ ਸਬੰਧੀ ਲਿਖਤੀ ਫ਼ੈਸਲੇ ਲੈ ਕੇ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੰਦੀਪ ਸਿੰਘ, ਗੁਰਦੀਪ ਸਿੰਘ, ਡਾ. ਹਰਦੀਪ ਸਿੰਘ, ਕਿਰਪਾਲ ਸਿੰਘ ਆਦਿ ਹਾਜ਼ਰ ਸਨ।