28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜ਼ਮੀਨ ਖ਼ਰੀਦੋ-ਫ਼ਰੋਖ਼ਤ ’ਚ ਧੋਖਾਧੜੀ ਦੇ ਦੋਸ਼ਾਂ ਤਹਿਤ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਪਿੰਡ ਨੱਥਲਵਾਲਾ ਵਿਚ ਜ਼ਮੀਨ ਦੀ ਖਰੀਦੋ ਫ਼ਰੋਖਤ ’ਚ ਕੀਤੀ ਗਈ ਧੋਖਾਧੜੀ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਹਾਲ ਦੀ ਘੜੀ ਪੁਲਿਸ ਵਲੋਂ ਕਿਸੇ ਵੀ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 29-11-2026
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਪਿੰਡ ਨੱਥਲਵਾਲਾ ਵਿਚ ਜ਼ਮੀਨ ਦੀ ਖਰੀਦੋ ਫ਼ਰੋਖਤ ’ਚ ਕੀਤੀ ਗਈ ਧੋਖਾਧੜੀ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਹਾਲ ਦੀ ਘੜੀ ਪੁਲਿਸ ਵਲੋਂ ਕਿਸੇ ਵੀ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਕੁਲਦੀਪ ਸਿੰਘ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਯਾਦਵਿੰਦਰ ਸਿੰਘ ਤੇ ਉਸ ਦੀ ਪਤਨੀ ਰਾਜਵਿੰਦਰ ਕੌਰ ਵਾਸੀ ਨੱਥਲਵਾਲਾ ਵਲੋਂ ਆਪਣੀ 16 ਕਨਾਲ ਜ਼ਮੀਨ ਵੇਚਣ ਦਾ ਸੌਦਾ ਉਸ ਨਾਲ ਕਰਕੇ ਉਸ ਪਾਸੋਂ ਕਰੀਬ 16 ਲੱਖ ਰੁਪਏ ਬੇ-ਨਾਮਾ ਵਜੋਂ ਲੈ ਕੇ ਉਕਤ ਜ਼ਮੀਨ ਅੱਗੇ ਹੋਰ ਵਿਅਕਤੀ ਨੂੰ ਵੇਚ ਦਿੱਤੀ ਅਤੇ ਉਸ ਨਾਲ ਕਥਿਤ ਤੌਰ ’ਤੇ ਧੋਖਾਧੜੀ ਕੀਤੀ ਹੈ। ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ, ਗੋਲੇਵਾਲਾ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਦੀ ਸ਼ਿਕਾਇਤ ’ਤੇ ਕੀਤੀ ਗਈ ਮੁੱਢਲੀ ਪੜਤਾਲ ਤੋਂ ਦੋਵਾਂ ਕਥਿਤ ਦੋਸ਼ੀ ਪਤੀ ਪਤਨੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਇਸ ਮਾਮਲੇ ਵਿਚ ਕਿਸੇ ਦੀ ਵੀ ਗਿ੍ਫ਼ਤਾਰੀ ਨਹੀਂ ਹੋਈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ 14ਵਾਂ ਅੱਖਾਂ ਦਾ ਮੁਫ਼ਤ ਲੈਂਜ਼ ਕੈਂਪ ਅੱਜ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ 10 ਮੋਬਾਈਲ ਫ਼ੋਨ ਬਰਾਮਦ
Ad Position 24