ਕੇਂਦਰੀ ਜੇਲ੍ਹ ’ ਚੋਂ ਨਸ਼ੀਲਾ ਪਦਾਰਥ ਬਰਾਮਦ
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਇਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਗਾਰਦ ਦੀ ਸਹਾਇਤਾ ਨਾਲ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਜੇਲ੍ਹ ’ਚ ਨਜ਼ਰਬੰਦ ਇਕ ਹਵਾਲਾਤੀ ਪਾਸੋਂ ਕਥਿਤ ਤੌਰ ’ਤੇ ਅਫ਼ੀਮ ਬਰਾਮਦ ਕੀਤੀ ਗਈ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਇਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਗਾਰਦ ਦੀ ਸਹਾਇਤਾ ਨਾਲ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਜੇਲ੍ਹ ’ਚ ਨਜ਼ਰਬੰਦ ਇਕ ਹਵਾਲਾਤੀ ਪਾਸੋਂ ਕਥਿਤ ਤੌਰ ’ਤੇ ਅਫ਼ੀਮ ਬਰਾਮਦ ਕੀਤੀ ਗਈ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਜਸਵੰਤ ਸਿੰਘ ਸਹਾਇਕ ਸੁਪਰਡੈਂਟ, ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸੂਚਨਾ ਦਿੱਤੀ ਗਈ ਕਿ ਜੇਲ੍ਹ ਵਿਚ ਗਾਰਦ ਦੀ ਸਹਾਇਤਾ ਨਾਲ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਹਵਾਲਾਤੀ ਕਰਮਜੀਤ ਸਿੰਘ ਪਾਸੋਂ ਕਥਿਤ ਤੌਰ ’ਤੇ 3 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਸਹਾਇਕ ਥਾਣੇਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਜੇਲ੍ਹ ਐਕਟ ਅਤੇ ਐਨ. ਡੀ. ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।