28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਪੀਕਰ ਸੰਧਵਾਂ ਨੇ ਆਯੂਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਕੀਤਾ ਉਦਘਾਟਨ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤ ਸਰਕਾਰ ਵਲੋਂ ਪੇਂਡੂ ਖੇਤਰਾਂ ਵਿਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਲਗਾਤਾਰ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਬੀਤੀ ਸ਼ਾਮ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਵਾੜਾ ਦਰਾਕਾ ਅਤੇ ਪਿੰਡ ਵਾਂਦਰ ਜਟਾਣਾ ਬਲਾਕ ਕੋਟਕਪੂਰਾ ਵਿਖੇ ਆਯੂਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰ ਦੀ ਉਸਾਰੀ ਦਾ ਉਦਘਾਟਨ ਕੀਤਾ।

Ad Position 21
No active advertisement
ਅਜੀਤ ਡੈਸਕ 29-11-2026
ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤ ਸਰਕਾਰ ਵਲੋਂ ਪੇਂਡੂ ਖੇਤਰਾਂ ਵਿਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਲਗਾਤਾਰ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਬੀਤੀ ਸ਼ਾਮ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਵਾੜਾ ਦਰਾਕਾ ਅਤੇ ਪਿੰਡ ਵਾਂਦਰ ਜਟਾਣਾ ਬਲਾਕ ਕੋਟਕਪੂਰਾ ਵਿਖੇ ਆਯੂਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰ ਦੀ ਉਸਾਰੀ ਦਾ ਉਦਘਾਟਨ ਕੀਤਾ। ਸਪੀਕਰ ਸੰਧਵਾਂ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿਚ ਸਾਰੇ ਨਾਗਰਿਕਾਂ ਲਈ ਬੇਸਿਕ ਤੋਂ ਲੈ ਕੇ ਜ਼ਰੂਰਤ ਦੀਆਂ ਸਾਰੀਆਂ ਸਿਹਤ ਸੇਵਾਵਾਂ, ਦਵਾਈਆਂ ਬਿਲਕੁਲ ਮੁਫ਼ਤ ਮਿਲਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਨਾਲ ਸਬੰਧਿਤ ਜੋ ਸਹੂਲਤਾਂ ਦੀ ਜ਼ਰੂਰਤ ਹੈ, ਉਹ ਸਾਰੀਆਂ ਲੋਕਾਂ ਨੂੰ ਇਥੋਂ ਮਿਲਣਗੀਆਂ। ਕਿਸੇ ਨੂੰ ਹੁਣ ਸ਼ਹਿਰ ਜਾਣ ਦੀ ਲੋੜ ਨਹੀਂ ਪਵੇਗੀ। ਕੋਈ ਵੀ ਇਨਸਾਨ ਇਲਾਜ ਤੋਂ ਵਾਂਝਾ ਨਹੀਂ ਰਹੇਗਾ। ਇਹ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਹੈਲਥ ਐਂਡ ਵੈਲਨੈੱਸ ਸੈਂਟਰ ਦੀ ਉਸਾਰੀ ਨਾਲ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਇਕ ਛੱਤ ਹੇਠ ਮਿਲਣਗੀਆਂ, ਜਿਸ ਨਾਲ ਗਰੀਬ ਅਤੇ ਆਮ ਵਰਗ ਨੂੰ ਸਭ ਤੋਂ ਵੱਧ ਲਾਭ ਪਹੁੰਚੇਗਾ। ਇਸ ਮੌਕੇ ਡਾ. ਪੁਖਰਾਜ ਐਮ.ਓ, ਡਾ. ਮਨੋਜ ਗਰਗ, ਹਰਜਿੰਦਰ ਕੌਰ ਐਲ.ਐਚ.ਵੀ, ਲਖਵਿੰਦਰ ਕੌਰ ਸੀ.ਐਚ.ਓ, ਸੰਗੀਤਾ ਰਾਣੀ ਏ.ਐਨ.ਐਮ, ਪਰਮਜੀਤ ਕੌਰ ਸਰਪੰਚ, ਅੰਗਰੇਜ ਸਿੰਘ ਸਰਪੰਚ, ਅਮਨਦੀਪ ਕੌਰ ਸੀ.ਐਚ.ਓ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦਾ ਮੁੱਢਲਾ ਫਰਜ-ਡਾ. ਰਵਜੋਤ ਸਿੰਘ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਵਿਖੇ ਮੌਕ ਡਰਿੱਲ ਕਰਵਾਈ ਮੌਕ ਐਕਸਰਸਾਈਜ਼ ਦੌਰਾਨ ਕੀਮਤੀ...
Ad Position 24