28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ - ਭਾਜਪਾ ਦਾ ਗਠਜੋੜ ਸੂਬੇ ਲਈ ਲਾਹੇਵੰਦ - ਗੁਰਸੇਵਕ ਨੋਖਾ

ਕੋਟਕਪੂਰਾ, 28 ਨਵੰਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦਾ ਗਠਜੋੜ ਸੂਬੇ ਦੇ ਵਿਕਾਸ ਲਈ ਲਾਹੇਵੰਦ ਹੋਵੇਗਾ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਤੇ ਇਸ ਗਠਜੋੜ ਦਾ ਸਿੱਧਾ ਅਸਰ ਪਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਨੋਖਾ ਨੇ ਕਿਹਾ ਕਿ ਪੰਜਾਬ ਵਿਚਲੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫੇਲ੍ਹ ਸਾਬਿਤ ਹੋਈ ਹੈ।

Ad Position 21
No active advertisement
ਅਜੀਤ ਡੈਸਕ 29-11-2026
ਕੋਟਕਪੂਰਾ, 28 ਨਵੰਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦਾ ਗਠਜੋੜ ਸੂਬੇ ਦੇ ਵਿਕਾਸ ਲਈ ਲਾਹੇਵੰਦ ਹੋਵੇਗਾ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਤੇ ਇਸ ਗਠਜੋੜ ਦਾ ਸਿੱਧਾ ਅਸਰ ਪਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਨੋਖਾ ਨੇ ਕਿਹਾ ਕਿ ਪੰਜਾਬ ਵਿਚਲੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਵਲੋਂ ਪਿਛਲੀਆਂ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਸੂਬੇ ਦੇ ਲੋਕ ਵੀ ਹੁਣ ਇਸ ਬਦਲਾਵ ਵਾਲੀ ਸਰਕਾਰ ਨੂੰ ਚੱਲਦਾ ਕਰਨ ਦੇ ਰੋਹ ਵਿਚ ਹਨ ਅਤੇ ਪੰਜਾਬ ਵਿਚ ਮੁੜ ਅਕਾਲੀ ਭਾਜਪਾ ਦੀ ਸਰਕਾਰ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ, ਕੋਟਕਪੁਰਾ, ਜੈਤੋ ਵਿਧਾਨ ਸਭਾ ਹਲਕਿਆਂ ਵਿਚ ਇਸ ਗਠਜੋੜ ਦੁਆਰਾ ਖੜ੍ਹੇ ਕੀਤੇ ਗਏ ਉਮੀਦਵਾਰਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ ਅਗਲੀ ਖ਼ਬਰ ਜੀਓ ਅਤੇ ਏਅਰਟੈਲ ਦਾ ਕਮਜ਼ੋਰ ਨੈਟਵਰਕ ਲੋਕਾਂ ਲਈ ਬਣਿਆ ਸਿਰਦਰਦ
Ad Position 24