ਵਾਰਡ ਨੰਬਰ 12 ਵਿਚ ਛੇ ਮਹੀਨਿਆਂ ਦੌਰਾਨ ਕਰਵਾਏ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਜਾਰੀ
ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)- ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀ ਮੁਹਿੰਮ ‘ਮੇਰਾ ਵਾਰਡ, ਮੇਰਾ ਪਰਿਵਾਰ’ ਤਹਿਤ ਰਾਮਾਂ ਮੰਡੀ ਦੇ ਵਾਰਡ ਨੰਬਰ 12 ਦੀ ਕੌਂਸਲਰ ਸ਼ਿਵਾਨੀ ਗੋਇਲ ਵਲੋਂ ਪਿਛਲੇ ਛੇ ਮਹੀਨਿਆਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਹਲਕਾ ਵਿਧਾਇਕਾ ਪ੍ਰੋ.
ਸ਼
ਸ਼ਿਵਾਨੀ ਗੋਇਲ ਕੌਂਸਲਰ
29-11-2026
ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)- ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀ ਮੁਹਿੰਮ ‘ਮੇਰਾ ਵਾਰਡ, ਮੇਰਾ ਪਰਿਵਾਰ’ ਤਹਿਤ ਰਾਮਾਂ ਮੰਡੀ ਦੇ ਵਾਰਡ ਨੰਬਰ 12 ਦੀ ਕੌਂਸਲਰ ਸ਼ਿਵਾਨੀ ਗੋਇਲ ਵਲੋਂ ਪਿਛਲੇ ਛੇ ਮਹੀਨਿਆਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਹਲਕਾ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਦੀ ਅਗਵਾਈ ਹੇਠ ਪੇਸ਼ ਕੀਤੇ ਇਸ ਰਿਪੋਰਟ ਕਾਰਡ ਵਿਚ ਵਾਰਡ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਸਬੰਧਿਤ ਕਾਰਜਾਂ ਦਾ ਵੇਰਵਾ ਦਿੱਤਾ ਗਿਆ। ਸ਼ਿਵਾਨੀ ਗੋਇਲ ਅਨੁਸਾਰ ਇਨ੍ਹਾਂ ਛੇ ਮਹੀਨਿਆਂ ਦੌਰਾਨ ਵਾਰਡ ਦੀਆਂ ਨਾਲੀਆਂ ਦੀ ਸਫ਼ਾਈ ਕਰਵਾਈ ਗਈ ਅਤੇ ਲੋਕਾਂ ਦੀ ਸਹੂਲਤ ਲਈ 12 ਨਵੀਆਂ ਸਟਰੀਟ ਲਾਈਟਾਂ ਲਗਵਾਈਆਂ ਗਈਆਂ। ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਦੇ 20 ਬਜ਼ੁਰਗਾਂ ਨੂੰ ਬੱਸ ਰਾਹੀਂ ਤੀਰਥ ਯਾਤਰਾ ਲਈ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਮਾਵਾਂ-ਧੀਆਂ ਯੋਜਨਾ ਤਹਿਤ ਵਾਰਡ ਦੀਆਂ ਮਾਵਾਂ ਅਤੇ ਧੀਆਂ ਦੇ ਫਾਰਮ ਭਰਵਾਉਣ ਵਿਚ ਸਹਿਯੋਗ ਦਿੱਤਾ ਗਿਆ, ਜਦਕਿ ਲੋੜਵੰਦ ਲਾਭਪਾਤਰੀਆਂ ਦੀਆਂ ਪੈਨਸ਼ਨਾਂ ਵੀ ਲਗਵਾਈਆਂ ਗਈਆਂ। ਸ਼ਿਵਾਨੀ ਗੋਇਲ ਨੇ ਕਿਹਾ ਕਿ ਲੋਕ ਸੇਵਾ ਹੀ ਉਨ੍ਹਾਂ ਦਾ ਪਹਿਲਾ ਧਰਮ ਹੈ ਅਤੇ ਵਾਰਡ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਅਤੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਲਈ ਉਹ ਵਚਨਬੱਧ ਹਨ।