28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਏਕਲਵਿਆ ਸਕੂਲ ਗੰਗਾ ਅਬਲੂ ਕੀ ਵਿਖੇ ਕਦਰਾਂ-ਕੀਮਤਾਂ ਦੀ ਸਿੱਖਿਆ ਬਾਰੇ ਸੈਮੀਨਾਰ ਕਰਵਾਇਆ

ਮਹਿਮਾ ਸਰਜਾ, 28 ਨਵੰਬਰ (ਬਲਦੇਵ ਸੰਧੂ)-ਪਿੰਡ ਗੰਗਾ ਅਬਲੂ ਕੀ ਸਥਿਤ ਏਕਲਵਿਆ ਸਕੂਲ ਵਿਖੇ ਸੀ ਬੀ ਐਸ ਈ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਕਦਰਾਂ-ਕੀਮਤਾਂ ਦੀ ਸਿੱਖਿਆ’ ਵਿਸ਼ੇ ’ਤੇ ਇਕ ਰੋਜ਼ਾ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਸੈਮੀਨਾਰ ਵਿਚ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 29-11-2026
ਮਹਿਮਾ ਸਰਜਾ, 28 ਨਵੰਬਰ (ਬਲਦੇਵ ਸੰਧੂ)-ਪਿੰਡ ਗੰਗਾ ਅਬਲੂ ਕੀ ਸਥਿਤ ਏਕਲਵਿਆ ਸਕੂਲ ਵਿਖੇ ਸੀ ਬੀ ਐਸ ਈ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਕਦਰਾਂ-ਕੀਮਤਾਂ ਦੀ ਸਿੱਖਿਆ’ ਵਿਸ਼ੇ ’ਤੇ ਇਕ ਰੋਜ਼ਾ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਸੈਮੀਨਾਰ ਵਿਚ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੌਰਾਨ ਰਿਸੋਰਸ ਪਰਸਨ ਵਜੋਂ ਮੇਜਰ ਪੀ. ਦੀਪ ਕੁਮਾਰ ਅਤੇ ਮਿਸ ਸਿੰਪੀ ਰਹੇਜਾ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਪ੍ਰੇਰਨਾਦਾਇਕ ਸੰਬੋਧਨਾਂ ਅਤੇ ਸਾਰਥਕ ਵਿਚਾਰ-ਵਟਾਂਦਰੇ ਰਾਹੀਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਨੈਤਿਕ ਸਿੱਖਿਆ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਬੱਚਿਆਂ ਅੰਦਰ ਹਮਦਰਦੀ, ਇਮਾਨਦਾਰੀ, ਅਨੁਸ਼ਾਸਨ, ਆਪਸੀ ਸਤਿਕਾਰ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਗੁਣਾਂ ਦਾ ਸੰਚਾਰ ਕਰਨਾ ਸਮੇਂ ਦੀ ਅਹਿਮ ਲੋੜ ਹੈ। ਸਿੱਖਿਆ ਦਾ ਮਕਸਦ ਕੇਵਲ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਨੂੰ ਚੰਗੇ ਨਾਗਰਿਕ ਅਤੇ ਸੰਵੇਦਨਸ਼ੀਲ ਇਨਸਾਨ ਬਣਾਉਣਾ ਵੀ ਹੈ। ਸਕੂਲ ਦੇ ਪ੍ਰਿੰਸੀਪਲ ਡਾ: ਰਜਨੀ ਜਿੰਦਲ ਦੀ ਅਗਵਾਈ ਤੇ ਸੁਚੱਜੇ ਪ੍ਰਬੰਧਾਂ ਸਦਕਾ ਇਹ ਸਿਖਲਾਈ ਪ੍ਰੋਗਰਾਮ ਸਫ਼ਲਤਾ ਪੂਰਵਕ ਨੇਪਰੇ ਚੜ੍ਹਿਆ। ਅੰਤ ਵਿਚ ਪ੍ਰਬੰਧਕਾਂ ਵਲੋਂ ਸਮੂਹ ਮਹਿਮਾਨਾਂ ਅਤੇ ਭਾਗੀਦਾਰ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਗਈ ਕਿ ਵਰਕਸ਼ਾਪ ਦੌਰਾਨ ਪ੍ਰਾਪਤ ਗਿਆਨ ਅਤੇ ਤਜਰਬਾ ਉਨ੍ਹਾਂ ਦੇ ਅਧਿਆਪਨ ਕਾਰਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿਚ ਸਹਾਈ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਖੁਸ਼ਵੀਰ ਕੌਰ ਦੀ ਜਿੱਤ ਨੇ ਵਧਾਇਆ ਪੰਜਾਬ ਦਾ ਮਾਣ - ਵਿਧਾਇਕ ਬਲਕਾਰ ਸਿੱਧੂ ਅਗਲੀ ਖ਼ਬਰ ਵਾਰਡ ਨੰਬਰ 12 ਵਿਚ ਛੇ ਮਹੀਨਿਆਂ ਦੌਰਾਨ ਕਰਵਾਏ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਜਾਰੀ
Ad Position 24