28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਖੁਸ਼ਵੀਰ ਕੌਰ ਦੀ ਜਿੱਤ ਨੇ ਵਧਾਇਆ ਪੰਜਾਬ ਦਾ ਮਾਣ - ਵਿਧਾਇਕ ਬਲਕਾਰ ਸਿੱਧੂ

ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-70ਵੀਆਂ ਸਕੂਲ ਨੈਸ਼ਨਲ ਖੇਡਾਂ ਵਿੱਚ ਨਗਰ ਭਗਤਾਭਾਈਕਾ ਦੀ ਹੋਣਹਾਰ ਖਿਡਾਰਨ ਖੁਸ਼ਵੀਰ ਕੌਰ ਨੇ ਸੋਨ ਤਮਗਾ ਜਿੱਤ ਕੇ ਹਲਕਾ ਰਾਮਪੁਰਾ ਫੂਲ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਵਿਖੇ ਕਰਵਾਈਆਂ ਗਈਆਂ ਇਨ੍ਹਾਂ ਕੌਮੀ ਪੱਧਰੀ ਖੇਡਾਂ ਦੇ ਐਥਲੈਟਿਕਸ ਮੁਕਾਬਲਿਆਂ ਵਿਚ ਖੁਸ਼ਵੀਰ ਕੌਰ ਨੇ 3 ਕਿੱਲੋਮੀਟਰ ਵਾਕ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਦਿਆਂ ਸੋਨਤਮਗਾ ਆਪਣੇ ਨਾਮ ਕੀਤਾ।

Ad Position 21
No active advertisement
ਅਜੀਤ ਡੈਸਕ 29-11-2026
ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-70ਵੀਆਂ ਸਕੂਲ ਨੈਸ਼ਨਲ ਖੇਡਾਂ ਵਿੱਚ ਨਗਰ ਭਗਤਾਭਾਈਕਾ ਦੀ ਹੋਣਹਾਰ ਖਿਡਾਰਨ ਖੁਸ਼ਵੀਰ ਕੌਰ ਨੇ ਸੋਨ ਤਮਗਾ ਜਿੱਤ ਕੇ ਹਲਕਾ ਰਾਮਪੁਰਾ ਫੂਲ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਵਿਖੇ ਕਰਵਾਈਆਂ ਗਈਆਂ ਇਨ੍ਹਾਂ ਕੌਮੀ ਪੱਧਰੀ ਖੇਡਾਂ ਦੇ ਐਥਲੈਟਿਕਸ ਮੁਕਾਬਲਿਆਂ ਵਿਚ ਖੁਸ਼ਵੀਰ ਕੌਰ ਨੇ 3 ਕਿੱਲੋਮੀਟਰ ਵਾਕ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਦਿਆਂ ਸੋਨਤਮਗਾ ਆਪਣੇ ਨਾਮ ਕੀਤਾ। ਅੱਜ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਖੁਸ਼ਵੀਰ ਕੌਰ ਪੁੱਤਰੀ ਸੇਵਕ ਸਿੰਘ ਵਾਸੀ ਭਗਤਾ ਭਾਈਕਾ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਉਸ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰਨ ਦੇ ਕੋਚ ਗੁਰਦੇਵ ਸਿੰਘ ਅਤੇ ਪ੍ਰਦੀਪ ਕੁਮਾਰ ਸਮੇਤ ਸਮੂਹ ਸਕੂਲ ਸਟਾਫ਼ ਨੂੰ ਵੀ ਮੁਬਾਰਕਬਾਦ ਦਿੱਤੀ। ਵਿਧਾਇਕ ਨੇ ਕਿਹਾ ਕਿ ਖੁਸ਼ਵੀਰ ਕੌਰ ਦੀ ਪ੍ਰਾਪਤੀ ਨਾਲ ਨਗਰ ਭਗਤਾ ਭਾਈਕਾ, ਹਲਕਾ ਰਾਮਪੁਰਾ ਫੂਲ ਅਤੇ ਪੂਰੇ ਪੰਜਾਬ ਦਾ ਮਾਣ ਵਧਿਆ ਹੈ। ਉਨ੍ਹਾਂ ਨੇ ਖਿਡਾਰਨ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਸਮੇਂ ਸੁਰੇਸ਼ ਕੁਮਾਰ ਸੇਤੀਆ ਚੇਅਰਮੈਨ ਅਤੇ ਆਮ ਆਗੂ ਸੰਜੀਵ ਕੁਮਾਰ ਬੰਟੀ ਨੇ ਦੱਸਿਆ ਕਿ ਖੁਸ਼ਵੀਰ ਕੌਰ ਪੁੱਤਰੀ ਸੇਵਕ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੈਂਪਸ ਸੀਨੀਅਰ ਸੈਕੰਡਰੀ ਸਕੂਲ ਵਿਚ ਦਸਵੀਂ ਜਮਾਤਦੀ ਵਿਦਿਆਰਥਣ ਹੈ। ਉਸ ਦੀ ਇਸ ਪ੍ਰਾਪਤੀ ਦੀ ਖਾਸ ਗੱਲ ਇਹ ਹੈ ਕਿ ਉਸ ਨੇ ਲਗਾਤਾਰ ਤੀਜੀ ਵਾਰ ਨੈਸ਼ਨਲ ਪੱਧਰ ’ਤੇ ਤਮਗਾ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਅਤੇ ਮਿਹਨਤ ਦਾ ਸਬੂਤ ਦਿੱਤਾ ਹੈ। ਇਸ ਸਮੇਂ ਹੋਰ ਵੀ ਪਤਵੰਤੇ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਆਰ. ਟੀਮ ਨੇ ਚੋਰੀ ਹੋਈ ਐਕਟਿਵਾ ਸਕੂਟਰੀ ਅੱਧੇ ਘੰਟੇ ਵਿਚ ਲੱਭ ਕੇ ਮਾਲਕ ਹਵਾਲੇ ਕੀਤੀ ਅਗਲੀ ਖ਼ਬਰ ਏਕਲਵਿਆ ਸਕੂਲ ਗੰਗਾ ਅਬਲੂ ਕੀ ਵਿਖੇ ਕਦਰਾਂ-ਕੀਮਤਾਂ ਦੀ ਸਿੱਖਿਆ ਬਾਰੇ ਸੈਮੀਨਾਰ ਕਰਵਾਇਆ
Ad Position 24