28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅੰਮ੍ਰਿਤ ਸਟੇਸ਼ਨ ਯੋਜਨਾ ਤਹਿਤ ਕੋਟਕਪੂਰਾ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਕੰਮ ਮੁੜ ਸ਼ੁਰੂ

ਕੋਟਕਪੂਰਾ, 28 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਕੇਂਦਰ ਸਰਕਾਰ ਦੀ ਅੰਮ੍ਰਿਤ ਸਟੇਸ਼ਨ ਯੋਜਨਾ ਤਹਿਤ ਕੋਟਕਪੂਰਾ ਰੇਲਵੇ ਸਟੇਸ਼ਨ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਅਤੇ ਇਸ ਦੀ ਦਿੱਖ ਨੂੰ ਨਵਾਂ ਰੂਪ ਦੇਣ ਲਈ ਸ਼ੁਰੂ ਕੀਤਾ ਗਿਆ ਨਵੀਨੀਕਰਨ ਦਾ ਕੰਮ ਕੁਝ ਸਮਾਂ ਬੰਦ ਰਹਿਣ ਤੋਂ ਬਾਅਦ ਹੁਣ ਮੁੜ ਸ਼ੁਰੂ ਹੋ ਗਿਆ ਹੈ। ਰੇਲਵੇ ਵਿਭਾਗ ਵਲੋਂ ਪਲੇਟ ਫ਼ਾਰਮਾਂ ਦੀ ਉਸਾਰੀ ਅਤੇ ਹੋਰ ਵਿਕਾਸ ਕਾਰਜਾਂ ਨੂੰ ਦੁਬਾਰਾ ਚਾਲੂ ਕੀਤੇ ਜਾਣ ਨਾਲ ਇਲਾਕਾ ਵਾਸੀਆਂ ਅਤੇ ਰੇਲ ਯਾਤਰੀਆਂ ਵਿਚ ਇਸ ਪ੍ਰੋਜੈਕਟ ਦੇ ਜਲਦ ਮੁਕੰਮਲ ਹੋਣ ਦੀ ਉਮੀਦ ਜਾਗੀ ਹੈ।

Ad Position 21
No active advertisement
ਅਜੀਤ ਡੈਸਕ 29-11-2026
ਕੋਟਕਪੂਰਾ, 28 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਕੇਂਦਰ ਸਰਕਾਰ ਦੀ ਅੰਮ੍ਰਿਤ ਸਟੇਸ਼ਨ ਯੋਜਨਾ ਤਹਿਤ ਕੋਟਕਪੂਰਾ ਰੇਲਵੇ ਸਟੇਸ਼ਨ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਅਤੇ ਇਸ ਦੀ ਦਿੱਖ ਨੂੰ ਨਵਾਂ ਰੂਪ ਦੇਣ ਲਈ ਸ਼ੁਰੂ ਕੀਤਾ ਗਿਆ ਨਵੀਨੀਕਰਨ ਦਾ ਕੰਮ ਕੁਝ ਸਮਾਂ ਬੰਦ ਰਹਿਣ ਤੋਂ ਬਾਅਦ ਹੁਣ ਮੁੜ ਸ਼ੁਰੂ ਹੋ ਗਿਆ ਹੈ। ਰੇਲਵੇ ਵਿਭਾਗ ਵਲੋਂ ਪਲੇਟ ਫ਼ਾਰਮਾਂ ਦੀ ਉਸਾਰੀ ਅਤੇ ਹੋਰ ਵਿਕਾਸ ਕਾਰਜਾਂ ਨੂੰ ਦੁਬਾਰਾ ਚਾਲੂ ਕੀਤੇ ਜਾਣ ਨਾਲ ਇਲਾਕਾ ਵਾਸੀਆਂ ਅਤੇ ਰੇਲ ਯਾਤਰੀਆਂ ਵਿਚ ਇਸ ਪ੍ਰੋਜੈਕਟ ਦੇ ਜਲਦ ਮੁਕੰਮਲ ਹੋਣ ਦੀ ਉਮੀਦ ਜਾਗੀ ਹੈ। ਸਟੇਸ਼ਨ ਮਾਸਟਰ ਰਾਮ ਕੇਸ ਮੀਨਾ ਨੇ ਦੱਸਿਆ ਕਿ ਕਿਸੇ ਕਾਰਨ ਕਰਕੇ ਰੇਲਵੇ ਸਟੇਸ਼ਨ ਦੇ ਪਲੇਟਫਾਰਮਾਂ ਦਾ ਕੰਮ ਦੀ ਚਾਲ ਧੀਮੀ ਕਰ ਦਿੱਤੀ ਗਈ ਸੀ, ਪਰ ਹੁਣ ਵਿਭਾਗ ਵਲੋਂ ਇਸ ਨੂੰ ਤੇਜ਼ੀ ਨਾਲ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਟੇਸ਼ਨ ਦੀ ਨਵੀਂ ਇਮਾਰਤ ਦਾ ਨਿਰਮਾਣ ਕਾਰਜ ਵੀ ਮੁਕੰਮਲ ਹੋ ਚੁੱਕਾ ਹੈ। ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਇਸ ਇਮਾਰਤ ਨੂੰ ਜਲਦ ਹੀ ਵਰਤੋਂ ਵਿਚ ਲਿਆਂਦਾ ਜਾਵੇਗਾ, ਜਿਸ ਨਾਲ ਰੇਲਵੇ ਸਟੇਸ਼ਨ ’ਤੇ ਆਉਣ ਵਾਲੇ ਮੁਸਾਫ਼ਰਾਂ ਨੂੰ ਹੋਰ ਬਿਹਤਰ ਸਹੂਲਤਾਂ ਮਿਲ ਸਕਣਗੀਆਂ। ਜ਼ਿਕਰਯੋਗ ਹੈ ਕਿ ਕਰੀਬ ਤਿੰਨ ਸਾਲ ਪਹਿਲਾਂ ਰੇਲਵੇ ਵਿਭਾਗ ਵਲੋਂ ਕੋਟਕਪੂਰਾ ਰੇਲਵੇ ਸਟੇਸ਼ਨ ਦੇ ਵਿਆਪਕ ਨਵੀਨੀਕਰਨ ਲਈ ਲਗਪਗ ਸਾਢੇ 23 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਗਿਆ ਸੀ। ਇਸ ਪ੍ਰੋਜੈਕਟ ਤਹਿਤ ਸਟੇਸ਼ਨ ਦੇ ਦੋਵੇਂ ਪਲੇਟਫਾਰਮਾਂ ਨੂੰ ਵੱਡਾ ਕਰਨ, ਆਧੁਨਿਕ ਸਹੂਲਤਾਂ ਵਾਲੀ ਨਵੀਂ ਇਮਾਰਤ ਬਣਾਉਣ, ਮੁਸਾਫ਼ਰਾਂ ਲਈ ਉਡੀਕ ਘਰ, ਸੈਂਡ (ਸਟੇਸ਼ਨ ਨਾਲ ਸਬੰਧਿਤ ਹੋਰ ਸਹੂਲਤਾਂ), ਫੁੱਟ ਓਵਰਬ੍ਰਿਜ ਅਤੇ ਬਾਥਰੂਮਾਂ ਦੀ ਉਸਾਰੀ ਸਮੇਤ ਸਟੇਸ਼ਨ ਦੀ ਸਮੁੱਚੀ ਦਿੱਖ ਨੂੰ ਸੁੰਦਰ ਅਤੇ ਆਧੁਨਿਕ ਬਣਾਉਣ ਦੇ ਕੰਮ ਸ਼ਾਮਿਲ ਕੀਤੇ ਗਏ ਸਨ। ਇਸ ਯੋਜਨਾ ਦਾ ਮੁੱਖ ਮਕਸਦ ਰੇਲਵੇ ਸਟੇਸ਼ਨਾਂ ਨੂੰ ਆਧੁਨਿਕ ਰੂਪ ਦੇਣ ਦੇ ਨਾਲ-ਨਾਲ ਯਾਤਰੀਆਂ ਨੂੰ ਸੁਵਿਧਾਜਨਕ, ਸਾਫ਼-ਸੁਥਰਾ ਅਤੇ ਸੁਚੱਜਾ ਮਾਹੌਲ ਮੁਹੱਈਆ ਕਰਵਾਉਣਾ ਹੈ। ਕੋਟਕਪੂਰਾ ਰੇਲਵੇ ਸਟੇਸ਼ਨ ਇਲਾਕੇ ਦੇ ਲੋਕਾਂ ਲਈ ਆਵਾਜਾਈ ਦਾ ਇਕ ਮਹੱਤਵਪੂਰਨ ਸਾਧਨ ਹੋਣ ਕਾਰਨ ਇਸ ਦੇ ਨਵੀਨੀਕਰਨ ਨੂੰ ਕਾਫ਼ੀ ਅਹਿਮੀਅਤ ਦਿੱਤੀ ਜਾ ਰਹੀ ਹੈ। ਹਾਲਾਂਕਿ ਨਿਰਮਾਣ ਕਾਰਜ ਵਿਚਕਾਰ ਰੁਕਣ ਕਾਰਨ ਪ੍ਰੋਜੈਕਟ ਦੇ ਮੁਕੰਮਲ ਹੋਣ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਸਨ, ਪਰ ਹੁਣ ਕੰਮ ਮੁੜ ਸ਼ੁਰੂ ਹੋਣ ਨਾਲ ਬਾਕੀ ਰਹਿੰਦੇ ਵਿਕਾਸ ਕਾਰਜਾਂ ਦੇ ਪੂਰੇ ਹੋਣ ਦੀ ਆਸ ਬਣੀ ਹੈ। ਸ਼ਹਿਰ ਵਾਸੀਆਂ ਦੀ ਉਮੀਦ ਹੈ ਕਿ ਰੇਲਵੇ ਵਿਭਾਗ ਇਸ ਪ੍ਰੋਜੈਕਟ ਨੂੰ ਬਿਨਾਂ ਹੋਰ ਦੇਰੀ ਦੇ ਮੁਕੰਮਲ ਕਰਵਾਏਗਾ, ਤਾਂ ਜੋ ਕੋਟਕਪੂਰਾ ਰੇਲਵੇ ਸਟੇਸ਼ਨ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਯਾਤਰੀਆਂ ਨੂੰ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਰੇਲਵੇ ਸ਼ੰਘਰਸ਼ ਸੰਮਤੀ ਦੇ ਪ੍ਰਧਾਨ ਨਰਿੰਦਰ ਰਾਠੋਰ ਨੇ ਕਿਹਾ ਕਿ ਵਿਭਾਗ ਵਲੋਂ ਰੇਲਵੇ ਸਟੇਸ਼ਨ ਤੇ ਇਕ ਸੂਚਨਾ ਬੋਰਡ ਲਗਾਇਆ ਜਾਣਾ ਚਾਹੀਦਾ ਜਿਸ ਉੱਪਰ ਕਿਹੜਾ ਕੰਮ ਤਿਨੇ ਸਮੇਂ ਅੰਦਰ ਅਤੇ ਇਸ ਉਸਾਰੀ ਤੇ ਕਿਨਾਂ ਖਰਚਾ ਆ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਮਿਲੇਨੀਅਮ ਸਕੂਲ ’ਚ ਵਿਦਿਆਰਥੀ ਲੈ ਰਹੇ ਨੇ ਘੋੜ ਸਵਾਰੀ ਦੀ ਵਿਸ਼ੇਸ਼ ਸਿਖਲਾਈ ਅਗਲੀ ਖ਼ਬਰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ
Ad Position 24