03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ’ਚ ‘ਸਖੀਆਂ’ ਦਾ ਅਹਿਮ ਯੋਗਦਾਨ : ਵਿਧਾਇਕ ਸੇਖੋਂ

ਫ਼ਰੀਦਕੋਟ, 3 ਸਤੰਬਰ (ਜਸਵੰਤ ਸਿੰਘ ਪੁਰਬਾ)-ਹਲਕਾ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ‘ ਸਖੀਆਂ’ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਮਹਿਲਾਵਾਂ ਅਤੇ ਵਰਕਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਘਰ-ਘਰ ਜਾ ਕੇ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਰੀਦਕੋਟ, 3 ਸਤੰਬਰ (ਜਸਵੰਤ ਸਿੰਘ ਪੁਰਬਾ)-ਹਲਕਾ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ‘ ਸਖੀਆਂ’ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਮਹਿਲਾਵਾਂ ਅਤੇ ਵਰਕਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਘਰ-ਘਰ ਜਾ ਕੇ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਈ। ਮੀਟਿੰਗ ਦੌਰਾਨ ਮਹਿਲਾਵਾਂ ਵਲੋਂ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਪ੍ਰਤੀ ਭਰਵਾਂ ਹੁੰਗਾਰਾ ਦਿੱਤਾ ਗਿਆ। ਬੇਅੰਤ ਕੌਰ ਸੇਖੇਂ ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਅਜਿੰਦਰ ਕੌਰ ਨੇ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਤਾਕਤ ਹਨ ਅਤੇ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਵਿਚ ਉਨ੍ਹਾਂ ਦੀ ਭੂਮਿਕਾ ਬਹੁਤ ਅਹਿਮ ਹੈ। ਇਸ ਮੌਕੇ ਜਗਮੋਹਨ ਸਿੰਘ ਲੱਕੀ ਚੇਅਰਮੈਨ ਪੀ.ਏ.ਡੀ., ਗੁਰਪ੍ਰੀਤ ਸਿੰਘ ਚੇਅਰਮੈਨ ਵਪਾਰ ਮੰਡਲ, ਅਮਰਜੀਤ ਸਿੰਘ ਪਰਮਾਰ ਚੇਅਰਮੈਨ ਵਿਮੁਕਤ ਜਾਤੀ ਵੈਲਫ਼ੇਅਰ ਬੋਰਡ, ਰਜਿੰਦਰ ਦਾਸ ਰਿੰਕੂ ਸਮਾਧਾਂ ਵਾਲਾ, ਸਤਵਿੰਦਰ ਸੁੱਖਾ ਐਮ.ਸੀ., ਐਮ.ਸੀ. ਕਮਲਜੀਤ ਸਿੰਘ, ਰਮਨਜੀਤ ਸਿੰਘ ਮੁਮਾਰਾ, ਐਡਵੋਕੇਟ ਸਰਬਜੀਤ ਕੌਰ, ਕ੍ਰਿਸ਼ਨ ਕੁਮਾਰ, ਅਤੁਲ ਗੋਇਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਮਸ਼ਾਲ ਮਾਰਚ ਦਾ ਫ਼ਰੀਦਕੋਟ ’ਚ ਸਵਾਗਤ ਅਗਲੀ ਖ਼ਬਰ ਅਲਾਇਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24