03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਖੇਡਾਂ ਵਤਨ ਪੰਜਾਬ ਦੀਆਂ ਮਸ਼ਾਲ ਮਾਰਚ ਦਾ ਫ਼ਰੀਦਕੋਟ ’ਚ ਸਵਾਗਤ

ਫ਼ਰੀਦਕੋਟ 3 ਸਤੰਬਰ (ਜਸਵੰਤ ਸਿੰਘ ਪੁਰਬਾ)-ਸੂਬੇ ਨੂੰ ਖੇਡਾਂ ’ਚ ਦੇਸ਼ ਦਾ ਮੋਹਰੀ ਰਾਜ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ 2026 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੱਢੇ ਗਏ ਮਸ਼ਾਲ ਮਾਰਚ ਦਾ ਅੱਜ ਫਰੀਦਕੋਟ ਪਹੁੰਚਣ ’ਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਖੇਡ ਵਿਭਾਗ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ । ਸਪੀਕਰ ਸੰਧਵਾਂ ਨੇ ਕਿਹਾ ਕਿ ਸੂਬੇ ਦੀ ਜਵਾਨੀ ਖੇਡਾਂ ਨਾਲ ਜੁੜ ਕੇ ਨਸ਼ੇ ਤੋਂ ਦੂਰ ਰਹੇਗੀ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਰੀਦਕੋਟ 3 ਸਤੰਬਰ (ਜਸਵੰਤ ਸਿੰਘ ਪੁਰਬਾ)-ਸੂਬੇ ਨੂੰ ਖੇਡਾਂ ’ਚ ਦੇਸ਼ ਦਾ ਮੋਹਰੀ ਰਾਜ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ 2026 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੱਢੇ ਗਏ ਮਸ਼ਾਲ ਮਾਰਚ ਦਾ ਅੱਜ ਫਰੀਦਕੋਟ ਪਹੁੰਚਣ ’ਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਖੇਡ ਵਿਭਾਗ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ । ਸਪੀਕਰ ਸੰਧਵਾਂ ਨੇ ਕਿਹਾ ਕਿ ਸੂਬੇ ਦੀ ਜਵਾਨੀ ਖੇਡਾਂ ਨਾਲ ਜੁੜ ਕੇ ਨਸ਼ੇ ਤੋਂ ਦੂਰ ਰਹੇਗੀ । ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿਚ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਿਡਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਮਾਰਕੀਟ ਕਮੇਟੀ ਅਮਨਦੀਪ ਸਿੰਘ ਬਾਬਾ, ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ, ਐਸ.ਡੀ.ਐਮ ਫ਼ਰੀਦਕੋਟ ਪੁਨੀਤ ਸ਼ਰਮਾ, ਜੀ.ਏ ਵਿਕਰਮਜੀਤ ਬਾਂਸਲ, ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ, ਰਜਿੰਦਰ ਦਾਸ ਰਿੰਕੂ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਖ਼ਿਲਾਫ਼ ਦਰਜ ਮਾਮਲੇ ਦਾ ਕਾਂਗਰਸ ਦੇ ਐਸ.ਸੀ ਸੈੱਲ ਨੇ ਜਤਾਇਆ ਵਿਰੋਧ ਅਗਲੀ ਖ਼ਬਰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ’ਚ ‘ਸਖੀਆਂ’ ਦਾ ਅਹਿਮ ਯੋਗਦਾਨ : ਵਿਧਾਇਕ ਸੇਖੋਂ
Ad Position 24