10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਡਰੀਮਲੈਂਡ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ

ਕੋਟਕਪੂਰਾ, 9 ਸਤੰਬਰ (ਮੋਹਰ ਸਿੰਘ ਗਿੱਲ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਿਚ ਸਮਾਗਮ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਕੋਟਕਪੂਰਾ, 9 ਸਤੰਬਰ (ਮੋਹਰ ਸਿੰਘ ਗਿੱਲ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਿਚ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਰਾਕੇਸ਼ ਸ਼ਰਮਾ ਅਤੇ ਨਵਪ੍ਰੀਤ ਸ਼ਰਮਾ ਦੁਆਰਾ ਕੇਕ ਕੱਟ ਕੇ ਕੀਤੀ ਗਈ। ਉਨ੍ਹਾਂ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾ ਕਿ੍ਸ਼ਨਨ ਦੇ ਜੀਵਨ ਉਪਰ ਚਾਨਣਾ ਪਾਇਆ। ਇਸ ਮੌਕੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਗਰੀਟਿੰਗ ਕਾਰਡ ਪ੍ਰਤੀਯੋਗਤਾ ਕਰਵਾਈ ਗਈ। ਇਹ ਪ੍ਰਤੀਯੋਗਤਾ ਦੋ ਗਰੁੱਪਾਂ ਵਿਚ ਕਰਵਾਈ ਗਈ। ਪਹਿਲੇ ਗਰੁੱਪ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਅਤੇ ਦੂਜੇ ਗਰੁੱਪ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਸ਼ਾਨਦਾਰ ਪੁਜੀਸ਼ਨਾਂ ਹਾਸਿਲ ਕੀਤੀਆਂ। ਪਹਿਲੇ ਗਰੁੱਪ ਵਿਚੋਂ ਸੱਤਵੀਂ ਜਮਾਤ ਦੀਆਂ ਵਿਦਿਆਰਥਣਾਂ ਹਰਗੁਣ ਕੌਰ ਨੇ ਪਹਿਲਾ ਸਥਾਨ, ਸਹਿਜਲੀਨ ਕੌਰ ਨੇ ਦੂਜਾ ਸਥਾਨ, ਭਾਵਿਕਾ ਅਤੇ ਵੈਸ਼ਨਵੀ ਨੇ ਤੀਜਾ ਸਥਾਨ ਹਾਸਿਲ ਕੀਤਾ। ਦੂਜੇ ਗਰੁੱਪ ਵਿਚੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਕਿ੍ਰਸ਼ ਸ਼ਰਮਾ ਨੇ ਪਹਿਲਾ ਸਥਾਨ, ਮਨਜੋਤ ਕੌਰ ਨੇ ਦੂਜਾ ਸਥਾਨ ਅਤੇ ਸਿਮਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਨਵਪ੍ਰੀਤ ਸ਼ਰਮਾ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਧਿਆਪਕਾ ਅਮਨਦੀਪ ਕੌਰ ਭੁੱਲਰ, ਜੋਤੀ ਕਟਾਰੀਆ, ਸੰਦੀਪ ਕੌਰ, ਮਲਿਕਾ, ਨੀਰੂ ਅਰੋੜਾ, ਪਰਮੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ ਸਕੂਲ ਦੇ ਅਧਿਆਪਕਾਂ ਦਾ ਸਪੀਕਰ ਸੰਧਵਾਂ ਵਲੋਂ ਸਨਮਾਨ ਅਗਲੀ ਖ਼ਬਰ ਜਸਪਾਲ ਸਿੰਘ ਪੰਜਗਰਾਈਂ ਨੇ ਰੋਮਾਣਾ ਅਲਬੇਲ ਸਿੰਘ ’ਚ ਬਜ਼ੁਰਗਾਂ ਨੂੰ ਸਾਮਾਨ ਵੰਡਿਆ
Ad Position 24