ਡੀ.ਏ.ਵੀ ਸਕੂਲ ਦੇ ਅਧਿਆਪਕਾਂ ਦਾ ਸਪੀਕਰ ਸੰਧਵਾਂ ਵਲੋਂ ਸਨਮਾਨ
ਕੋਟਕਪੂਰਾ, 9 ਸਤੰਬਰ (ਮੋਹਰ ਸਿੰਘ ਗਿੱਲ)-ਡੀ. ਏ.
ਕੋਟਕਪੂਰਾ, 9 ਸਤੰਬਰ (ਮੋਹਰ ਸਿੰਘ ਗਿੱਲ)-ਡੀ. ਏ. ਵੀ ਪਬਲਿਕ ਸਕੂਲ ਕੋਟਕਪੂਰਾ ਦੇ ਪ੍ਰਿੰਸੀਪਲ ਡਾ. ਰਾਜਵੀਰ ਸਿੰਘ ਕੰਗ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਅਮੋਲਕ ਸਿੰਘ ਐਮ.ਐਲ.ਏ ਜੈਤੋ ਵੀ ਹਾਜ਼ਰ ਸਨ। ਰੋਟਰੀ ਕਲੱਬ ਵਲੋਂ ਚੰਗੀ ਕਾਰਗੁਜ਼ਾਰੀ ਸਦਕਾ ਸਕੂਲ ਦੇ ਸੱਤ ਅਧਿਆਪਕਾਂ ਕੋਆਰਡੀਨੇਟਰ ਸੁਮਨਪੁਰੀ, ਰਜਨੀ ਸ਼ਰਮਾ, ਹਰਿੰਦਰ ਕੌਰ, ਗੁਰਪ੍ਰੀਤ ਸਿੰਘ, ਨੀਰਜਾ ਅਤੇ ਦਿਨੇਸ਼ ਤਲਵਾਰ ਨੂੰ ਵੀ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪਿ੍ਰੰਸੀਪਲ ਡਾ. ਕੰਗ ਨੇ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਗਿਆਨ ਹੀ ਨਹੀਂ ਦਿੰਦੇ, ਸਗੋਂ ਵਿਦਿਆਰਥੀਆਂ ਵਿਚ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਵੀ ਪੈਦਾ ਕਰਦੇ ਹਨ। ਡੀ.ਏ.ਵੀ ਸੰਸਥਾ ਹਮੇਸ਼ਾ ਗੁਣਵੱਤਾ ਭਰਪੂਰ ਸਿੱਖਿਆ, ਉਚ ਨੈਤਿਕ ਕਦਰਾਂ-ਕੀਮਤਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦੀ ਹੈ। ਪਿ੍ਰੰਸੀਪਲ ਅਤੇ ਅਧਿਆਪਕਾਂ ਦੇ ਸਨਮਾਨਿਤ ਹੋਣ ’ਤੇ ਸਕੂਲ ਦੇ ਡਾਇਰੈਕਟਰ ਵੀ.ਕੇ ਚੋਪੜਾ, ਚੇਅਰਮੈਨ ਅਜੈ ਗੋਸੁਆਮੀ, ਵਾਈਸ ਚੇਅਰਮੈਨ ਰਾਜਕੁਮਾਰ ਅਗਰਵਾਲ, ਮੈਨੇਜਰ ਡਾ. ਸਤਵੰਤ ਕੌਰ ਭੁੱਲਰ, ਏ.ਆਰ ਸਮਿਤਾ ਸ਼ਰਮਾ ਅਤੇ ਲੋਕਲ ਕਮੇਟੀ ਮੈਂਬਰਾਂ ਨੇ ਵਧਾਈ ਦਿੰਦਿਆਂ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।