10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਰਾਜਨੀਤਿਕ ਪਾਰਟੀਆਂ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਉਮੀਦਵਾਰ ਨਾ ਬਣਾਉਣ : ਕੁਲਬੀਰ ਸਿੰਘ ਮੱਤਾ

ਫ਼ਰੀਦਕੋਟ, 9 ਸਤੰਬਰ (ਜਸਵੰਤ ਸਿੰਘ ਪੁਰਬਾ)- ਕੁਲਬੀਰ ਸਿੰਘ ਮੱਤਾ ਸਾਬਕਾ ਡਿਪਟੀ ਜਨਰਲ ਮੈਨੇਜਰ ਪੰਜਾਬ ਰਾਜ ਮੰਡੀ ਬੋਰਡ ਨੇ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਦੀ ਕਿਸੇ ਵੀ ਰਾਜਨੀਤਿਕ ਧਿਰ ਨੂੰ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਨਹੀਂ ਦੇਣੀ ਚਾਹੀਦੀ ਹੈ। ਇਸ ਨਾਲ ਪੰਜਾਬ ਅਪਰਾਧਾਂ ਦਾ ਅੱਡਾ ਬਣ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਫ਼ਰੀਦਕੋਟ, 9 ਸਤੰਬਰ (ਜਸਵੰਤ ਸਿੰਘ ਪੁਰਬਾ)- ਕੁਲਬੀਰ ਸਿੰਘ ਮੱਤਾ ਸਾਬਕਾ ਡਿਪਟੀ ਜਨਰਲ ਮੈਨੇਜਰ ਪੰਜਾਬ ਰਾਜ ਮੰਡੀ ਬੋਰਡ ਨੇ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਦੀ ਕਿਸੇ ਵੀ ਰਾਜਨੀਤਿਕ ਧਿਰ ਨੂੰ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਨਹੀਂ ਦੇਣੀ ਚਾਹੀਦੀ ਹੈ। ਇਸ ਨਾਲ ਪੰਜਾਬ ਅਪਰਾਧਾਂ ਦਾ ਅੱਡਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਡੇਢ ਦਹਾਕੇ ਪਹਿਲਾਂ ਵੀ ਮਾੜੇ ਦਿਨ ਦੇਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਹਨ। ਇਹ ਗੱਲ ਦੇਖਣ ਵਿਚ ਆਈ ਹੈ ਕਿ ਰਾਜਨੀਤਿਕ ਪਾਰਟੀਆਂ ਆਪਣੀਆਂ ਸੀਟਾਂ ਜਿੱਤਣ ਲਈ ਅਪਰਾਧਿਕ ਕਿਸਮ ਦੇ ਲੋਕਾਂ ਨੂੰ ਟਿਕਟਾਂ ਦੇ ਰਹੇ ਹਨ। ਜਿਸ ਦਾ ਨਤੀਜਾ ਇਹ ਨਿਕਲਦਾ ਹੈ ਕਿ ਪੜ੍ਹੇ ਲਿਖੇ ਸ਼ਰੀਫ਼ ਲੋਕ ਪਾਸੇ ਹੋ ਜਾਂਦੇ ਹਨ ਅਤੇ ਗਰੀਬ ਲੋਕ ਇਸ ਕਰਕੇ ਵੋਟ ਪਾਉਣ ਨਹੀਂ ਜਾਂਦੇ ਕਿ ਅਪਰਾਧਿਕ ਕਿਸਮ ਦੇ ਲੋਕ ਪੋਲਿੰਗ ਬੂਥਾਂ ਦਾ ਮਾਹੌਲ ਖ਼ਰਾਬ ਕਰ ਦਿੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਰਿਸ਼ੀ ਮਾਡਲ ਸਕੂਲ ’ਚ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਹਰ ਸਾਲ 6.3 ਕਰੋੜ ਲੋਕ ਗਰੀਬੀ ’ਚ ਧੱਕੇ ਜਾ ਰਹੇ ਹਨ: ਪਵਨਪ੍ਰੀਤ ਸਿੰਘ
Ad Position 24