11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਇੰਟਰਨੈਸ਼ਨਲ ਮਿਲੇਨੀਅਮ ਸਕੂਲ ’ਚ ਵਿਦਿਆਰਥੀਆਂ ਨੇ ਘੋੜਸਵਾਰੀ ਕੀਤੀ

ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਉਦੇਸ਼ ਨਾਲ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਚ ਘੋੜਸਵਾਰੀ ਦੀ ਵਿਸ਼ੇਸ਼ ਸਹੂਲਤ ਸ਼ੁਰੂ ਕੀਤੀ ਗਈ ਹੈ। ਵਿਦਿਆਰਥੀ ਮਾਹਿਰ ਟਰੇਨਰਾਂ ਦੀ ਦੇਖ-ਰੇਖ ਹੇਠ ਘੋੜਸਵਾਰੀ ਦੇ ਗੁਰ ਸਿੱਖ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਉਦੇਸ਼ ਨਾਲ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਚ ਘੋੜਸਵਾਰੀ ਦੀ ਵਿਸ਼ੇਸ਼ ਸਹੂਲਤ ਸ਼ੁਰੂ ਕੀਤੀ ਗਈ ਹੈ। ਵਿਦਿਆਰਥੀ ਮਾਹਿਰ ਟਰੇਨਰਾਂ ਦੀ ਦੇਖ-ਰੇਖ ਹੇਠ ਘੋੜਸਵਾਰੀ ਦੇ ਗੁਰ ਸਿੱਖ ਰਹੇ ਹਨ। ਘੋੜਸਵਾਰੀ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸੰਤੁਲਨ, ਧੀਰਜ ਅਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ ਵਿਚ ਸਹਾਇਕ ਹੈ। ਵਿਦਿਆਰਥੀ ਨਿਯਮਿਤ ਅਭਿਆਸ ਦੌਰਾਨ ਘੋੜਿਆਂ ਨੂੰ ਸੰਭਾਲਣ, ਉਨ੍ਹਾਂ ਨਾਲ ਤਾਲਮੇਲ ਬਣਾਉਣ ਅਤੇ ਸੁਰੱਖਿਅਤ ਢੰਗ ਨਾਲ ਘੋੜਸਵਾਰੀ ਕਰਨ ਦੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਅਤੇ ਡਾਇਰੈਕਟਰ ਰਕਸ਼ੰਦਾ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਪ ੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਵੱਖ-ਵੱਖ ਹੁਨਰਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀ ਇਹ ਪਹਿਲ ਵਿਦਿਆਰਥੀਆਂ ਨੂੰ ਰਵਾਇਤੀ ਸਿੱਖਿਆ ਤੋਂ ਇਲਾਵਾ ਨਵੇਂ ਤਜਰਬੇ ਅਤੇ ਹੁਨਰ ਸਿੱਖਣ ਦਾ ਮੌਕਾ ਪ੍ਰਦਾਨ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੋਗਾ ਰੋਡ ਮੁੱਖ ਮਾਰਗ ’ਤੇ ਡਿਗੂੰ ਡਿੱਗੂ ਕਰਦੇ ਲਾਈਟਾਂ ਦੇ ਪੋਲ ਅਗਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ’ਚ ਅਧਿਆਪਕ ਦਿਵਸ ਨੂੰ ਸਮਰਪਿਤ ਗੈਸਟ ਲੈਕਚਰ
Ad Position 24