11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਇੰਟੈਕ ਨੈਸ਼ਨਲ ਹੈਰੀਟੇਜ਼ ਕੁਇਜ਼ 2026 ਸਿਟੀ ਰਾਉਂਡ ’ਚ ਡੀ.ਸੀ.ਐਮ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ

ਕੋਟਕਪੂਰਾ, 10 ਸਤੰਬਰ (ਮੋਹਰ ਸਿੰਘ ਗਿੱਲ)-ਇੰਟੈਕ ਫ਼ਰੀਦਕੋਟ ਚੈਪਟਰ ਵਲੋਂ ਇੰਟੈੱਕ ਨਵੀਂ ਦਿੱਲੀ ਦੇ ਸਹਿਯੋਗ ਨਾਲ ਇੰਟੈੱਕ ਨੈਸ਼ਨਲ ਹੈਰੀਟੇਜ਼ ਕੁਇਜ਼-2026 ਦਾ ਸਿਟੀ ਰਾਊਂਡ ਡੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਕੋਟਕਪੂਰਾ, 10 ਸਤੰਬਰ (ਮੋਹਰ ਸਿੰਘ ਗਿੱਲ)-ਇੰਟੈਕ ਫ਼ਰੀਦਕੋਟ ਚੈਪਟਰ ਵਲੋਂ ਇੰਟੈੱਕ ਨਵੀਂ ਦਿੱਲੀ ਦੇ ਸਹਿਯੋਗ ਨਾਲ ਇੰਟੈੱਕ ਨੈਸ਼ਨਲ ਹੈਰੀਟੇਜ਼ ਕੁਇਜ਼-2026 ਦਾ ਸਿਟੀ ਰਾਊਂਡ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਵਿਖੇ ਕਰਵਾਇਆ ਗਿਆ। ਫ਼ਰੀਦਕੋਟ ਜ਼ਿਲ੍ਹੇ ਵਿਚੋਂ ਡੀ.ਸੀ.ਐਮ ਸਕੂਲ ਦੇ ਵਿਦਿਆਰਥੀਆਂ ਦੀ ਗਿਣਤੀ ਸਭ ਤੋਂ ਵੱਧ ਰਹੀ। ਇਸ ਮੌਕੇ ਪ੍ਰੋ. ਬਲਤੇਜ ਸਿੰਘ ਬਰਾੜ, ਕਨਵੀਨਰ ਇੰਟੈਕ ਫ਼ਰੀਦਕੋਟ ਚੈਪਟਰ ਅਤੇ ਕੋ-ਕਨਵੀਨਰ ਪੰਜਾਬ ਸਟੇਟ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਦੇ ਨਾਲ ਗੁਰਪ੍ਰੀਤ ਸਿੰਘ, ਪਿ੍ਰੰਸੀਪਲ ਮੀਨਾਕਸ਼ੀ ਸ਼ਰਮਾ, ਵਿਕਰਮਜੀਤ ਸਿੰਘ ਇੰਚਾਰਜ ਟੀਚਰ ਅਤੇ ਜਸਵਿੰਦਰ ਬਰਾੜ ਨੇ ਵੀ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ। ਪ੍ਰੋ. ਬਲਤੇਜ ਸਿੰਘ ਬਰਾੜ ਅਤੇ ਪਿ੍ਰੰਸੀਪਲ ਮੀਨਾਕਸ਼ੀ ਸ਼ਰਮਾ ਨੇ ਸਾਰੇ ਪ੍ਰਤੀਯੋਗੀਆਂ ਨੂੰ ਆਪਣਾ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਹ ਗਤੀਵਿਧੀ ਇੰਟੈਕ ਦੀ ਇਕ ਸ਼ਾਖਾ ਹੈਰੀਟੇਜ ਐਜੂਕੇਸ਼ਨ ਐਂਡ ਕਮਿਊਨੀਕੇਸ਼ਨ ਸਰਵਿਸ ਵਲੋਂ ਸਪਾਂਸਰ ਕੀਤੀ ਗਈ। ਇਸ ਮੁਕਾਬਲੇ ਵਿਚ 7ਵੀਂ ਤੋਂ 10ਵੀਂ ਜਮਾਤ ਤੱਕ ਦੇ ਸਾਰੇ ਭਾਗੀਦਾਰ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਗਤੀਵਿਧੀ ਦੇ ਸਮਾਪਤ ਹੋਣ ਉਪਰੰਤ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਪੰਜਾਬ ਰਾਜ ਪੱਧਰੀ ਮੁਕਾਬਲੇ ਵਿਚ ਭਾਗ ਲਵੇਗੀ ਅਤੇ ਰਾਜ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਟੀਮ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਹਿੱਸਾ ਲਵੇਗੀ। ਹਰ ਸਾਲ ਦੇਸ਼ ਭਰ ਤੋਂ ਲਗਪਗ 15,000 ਵਿਦਿਆਰਥੀ ਇਸ ਪ੍ਰਤੀਯੋਗਿਤਾ ਵਿਚ ਭਾਗ ਲੈਂਦੇ ਹਨ। ਪ੍ਰੋ. ਬਰਾੜ ਨੇ ਭਾਗੀਦਾਰ ਵਿਦਿਆਰਥੀਆਂ ਲਈ ਕਿਸੇ ਇਤਿਹਾਸਕ ਅਤੇ ਵਿਰਾਸਤੀ ਸਥਾਨ ਦਾ ਦੌਰਾ ਕਰਵਾਉਣ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਨੇ ਇਸ ਵੱਡੇ ਸਮਾਗਮ ਦਾ ਹਿੱਸਾ ਬਣਨ ਲਈ ਪਿ੍ਰੰਸੀਪਲ ਅਤੇ ਸਮੂਹ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਦੇ ਨਾਲ ਹੀ ‘ਟ੍ਰੀ ਆਫ਼ ਲਾਈਫ਼’ ਸਿਰਲੇਖ ਹੇਠ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਦੇ ਭਾਗੀਦਾਰਾਂ ਨੂੰ ਵੀ ਸਰਟੀਫਿਕੇਟ ਵੰਡੇ ਗਏ। ਖੇਤ ਰੀ ਜੇਤੂ ਹਰਪ੍ਰੀਤ ਕੌਰ ਨੂੰ ਸਰਟੀਫਿਕੇਟ ਅਤੇ ਟਰਾਫ਼ੀ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਮਨਜੋਤ ਸਿੰਘ, ਜਿਸ ਨੇ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਤਿ੍ਰਪਤੀ ਨੇ ਪੋਸਟਰ ਮੇਕਿੰਗ ’ਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਫ਼ਰੀਦਕੋਟ ਵਿਖੇ ਕੀਤਾ ਜਾਣ ਵਾਲਾ ਵੱਡਾ ਇਕੱਠ ਮੁਲਤਵੀ : ਡੱਲੇਵਾਲ ਅਗਲੀ ਖ਼ਬਰ ਕੁਲਦੀਪ ਸਿੰਘ ਹਰੀਨੌ ਸ਼੍ਰੋਮਣੀ ਅਕਾਲੀ ਬਾਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ
Ad Position 24