ਕੇਂਦਰੀ ਜੇਲ੍ਹ ’ਚੋਂ ਤਿੰਨ ਮੋਬਾਈਲ ਫ਼ੋਨ ਬਰਾਮਦ
ਫ਼ਰੀਦਕੋਟ, 10 ਸਤੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਤਿੰਨ ਮੋਬਾਈਲ ਫ਼ੋਨ ਲਾਵਾਰਿਸ ਹਾਲਤ ਵਿਚ ਮਿਲੇ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 10 ਸਤੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਤਿੰਨ ਮੋਬਾਈਲ ਫ਼ੋਨ ਲਾਵਾਰਿਸ ਹਾਲਤ ਵਿਚ ਮਿਲੇ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਵੀਰਪਾਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਜੇਲ੍ਹ ਦੀਆਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਤਿੰਨ ਮੋਬਾਈਲ ਫੋਨ ਲਾਵਾਰਿਸ ਹਾਲਤ ਵਿਚ ਮਿਲੇ ਹਨ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।