11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਫ਼ਾਈ ਸੇਵਕਾਂ, ਚੌਕੀਦਾਰਾਂ ਤੇ ਮਿਡ-ਡੇ-ਮੀਲ ਵਰਕਰਾਂ ਦੇ ਰੁਜ਼ਗਾਰ ’ਤੇ ਬੱਚਿਆਂ ਦੀ ਗਿਣਤੀ ਦੀ ਤਲਵਾਰ

ਫ਼ਰੀਦਕੋਟ, 10 ਸਤੰਬਰ (ਸਰਬਜੀਤ ਸਿੰਘ)- ਇਕ ਪਾਸੇ ਜਿੱਥੇ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਨਾਲ ਬੇਲੋੜਾ ਟਕਰਾਅ ਪੈਦਾ ਕਰਕੇ ਸੂਬੇ ਭਰ ’ਚ ਵਿਧਾਨਿਕ ਸੰਕਟ ਪੈਦਾ ਕੀਤਾ ਹੋਇਆ ਹੈ, ਦੂਜੇ ਪਾਸੇ ਮਜਬੂਰੀਵੱਸ ਨਿਗੂਣੀਆਂ ਤਨਖਾਹਾਂ ’ਤੇ ਸਕੂਲਾਂ ਵਿਚ ਕੰਮ ਕਰ ਰਹੇ ਸਫ਼ਾਈ ਸੇਵਕਾਂ, ਚੌਕੀਦਾਰਾਂ ਅਤੇ ਮਿੱਡ ਡੇ ਮੀਲ ਵਰਕਰਾਂ ਨੂੰ ਡਾਇਰੈਕਟਰ ਸਿੱਖਿਆ (ਸੈਕੰਡਰੀ) ਵਲੋਂ ਇਕ ਪੱਤਰ ਜਾਰੀ ਕਰਕੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਦਿਆਰਥੀਆਂ ਦੀ ਗਿਣਤੀ ਦੀਆਂ ਸ਼ਰਤਾਂ ਨੂੰ ਧਿਆਨ ਵਿਚ ਰੱਖਦਿਆਂ ਹੀ ਬਜਟ ਜਾਰੀ ਕੀਤਾ ਜਾਵੇ। ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਜ਼ਿਲ੍ਹਾ ਸਕੱਤਰ ਗਗਨ ਪਾਹਵਾ ਨੇ ਵਿਭਾਗ ਦੇ ਮੁਲਾਜ਼ਮ ਵਿਰੋਧੀ ਪੱਤਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਕੂਲਾਂ ਵਿਚ ਸਫਾਈ, ਖਾਣੇ ਅਤੇ ਸਕੂਲਾਂ ਦੀ ਸੁਰੱਖਿਆ ਲਈ ਗਿਣਤੀਆਂ ਮਿਣਤੀਆਂ ਕਰਨੀਆਂ ਕਿਸੇ ਵੀ ਪੱਧਰ ’ਤੇ ਵਾਜਿਬ ਨਹੀਂ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫ਼ਰੀਦਕੋਟ, 10 ਸਤੰਬਰ (ਸਰਬਜੀਤ ਸਿੰਘ)- ਇਕ ਪਾਸੇ ਜਿੱਥੇ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਨਾਲ ਬੇਲੋੜਾ ਟਕਰਾਅ ਪੈਦਾ ਕਰਕੇ ਸੂਬੇ ਭਰ ’ਚ ਵਿਧਾਨਿਕ ਸੰਕਟ ਪੈਦਾ ਕੀਤਾ ਹੋਇਆ ਹੈ, ਦੂਜੇ ਪਾਸੇ ਮਜਬੂਰੀਵੱਸ ਨਿਗੂਣੀਆਂ ਤਨਖਾਹਾਂ ’ਤੇ ਸਕੂਲਾਂ ਵਿਚ ਕੰਮ ਕਰ ਰਹੇ ਸਫ਼ਾਈ ਸੇਵਕਾਂ, ਚੌਕੀਦਾਰਾਂ ਅਤੇ ਮਿੱਡ ਡੇ ਮੀਲ ਵਰਕਰਾਂ ਨੂੰ ਡਾਇਰੈਕਟਰ ਸਿੱਖਿਆ (ਸੈਕੰਡਰੀ) ਵਲੋਂ ਇਕ ਪੱਤਰ ਜਾਰੀ ਕਰਕੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਦਿਆਰਥੀਆਂ ਦੀ ਗਿਣਤੀ ਦੀਆਂ ਸ਼ਰਤਾਂ ਨੂੰ ਧਿਆਨ ਵਿਚ ਰੱਖਦਿਆਂ ਹੀ ਬਜਟ ਜਾਰੀ ਕੀਤਾ ਜਾਵੇ। ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਜ਼ਿਲ੍ਹਾ ਸਕੱਤਰ ਗਗਨ ਪਾਹਵਾ ਨੇ ਵਿਭਾਗ ਦੇ ਮੁਲਾਜ਼ਮ ਵਿਰੋਧੀ ਪੱਤਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਕੂਲਾਂ ਵਿਚ ਸਫਾਈ, ਖਾਣੇ ਅਤੇ ਸਕੂਲਾਂ ਦੀ ਸੁਰੱਖਿਆ ਲਈ ਗਿਣਤੀਆਂ ਮਿਣਤੀਆਂ ਕਰਨੀਆਂ ਕਿਸੇ ਵੀ ਪੱਧਰ ’ਤੇ ਵਾਜਿਬ ਨਹੀਂ। ਉਨ੍ਹਾਂ ਕਿਹਾ ਕਿ ਕੱਚਾ ਅਤੇ ਨਿਗੂਣਾ ਰੁਜ਼ਗਾਰ ਦੇ ਕੇ ਛਾਂਟੀ ਦੀ ਤਲਵਾਰ ਲਟਕਾਈ ਰੱਖਣ ਖ਼ਿਲਾਫ਼ ਲਗਾਤਾਰ ਸੰਘਰਸ਼ ਕੀਤਾ ਜਾਵੇਗਾ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ , ਜ਼ਿਲ੍ਹਾ ਵਿੱਤ ਸਕੱਤਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਜਥੇਬੰਦੀ ਵਲੋਂ ਲਗਾਤਾਰ ਸਕੂਲਾਂ ਵਿਚ ਪੱਕੇ ਸਫਾਈ ਸੇਵਕਾਂ, ਚੌਕੀਦਾਰਾਂ ਅਤੇ ਮਿੱਡ ਡੇ ਮੀਲ ਵਰਕਰਾਂ ਦੀ ਨਿਯੁਕਤੀ ਦੀ ਮੰਗ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਰਜਾ ਚਾਰ ਦੀਆਂ ਸਾਰੀਆਂ ਅਸਾਮੀਆਂ ਨੂੰ ਖਤਮ ਕਰਕੇ ਉਨ੍ਹਾਂ ਦੀ ਥਾਂ ਆਊਟ ਸੋਰਸਿੰਗ ਅਤੇ ਕੰਟਰੈਕਟ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਵਲੋਂ ਸੂਬੇ ਭਰ ਵਿਚ ਅਣ-ਐਲਾਨੀ ਵਿੱਤੀ ਐਮਰਜੈਂਸੀ ਲਗਾਈ ਗਈ ਹੈ ਜਿਸ ਤਹਿਤ ਹਰ ਵਰਗ ਦੀਆਂ ਉਜਰਤਾਂ ਅਤੇ ਭੱਤਿਆਂ ਦੀ ਵੱਡੇ ਪੱਧਰ ’ਤੇ ਕਟੌਤੀ ਕੀਤੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਤਿੱਖਾ ਸਵਾਲ ਕਰਦਿਆਂ ਕਿਹਾ ਕਿ ਬੱਚਿਆਂ ਦੀ ਗਿਣਤੀ ਦਾ ਸਕੂਲ ਦੀ ਸਫਾਈ ਨਾਲ ਕੀ ਸੰਬੰਧ ਹੈ। ਅਧਿਆਪਕ ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਦਾ ਵੀ ਰੁਜ਼ਗਾਰ ਉਜਾੜਾ ਬਰਦਾਸਤ ਨਹੀਂ ਕੀਤਾ ਜਾਵੇਗਾ ਤੇ ਪੰਜਾਬ ਸਰਕਾਰ ਖ਼ਿਲਾਫ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ ਘਣੀਆ, ਅਜਾਇਬ ਸਿੰਘ, ਕੁਲਵਿੰਦਰ ਸਿੰਘ ਬਰਾੜ, ਕਰਨਵੀਰ ਸਿੰਘ, ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ ਸੰਧੂ, ਦਿਲਬਾਗ ਸਿੰਘ, ਸਵਰਨਪਾਲ ਸਿੰਘ, ਨਵਪ੍ਰੀਤ ਸਿੰਘ, ਮਦਨ ਲਾਲ, ਦੀਪਕ ਕੁਮਾਰ ਅਤੇ ਲਵਕਰਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਲਿਆਂਦਾ ਜਾ ਰਿਹਾ ਹੈ : ਵਿਧਾਇਕ ਅਮੋਲਕ ਸਿੰਘ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਤਿੰਨ ਮੋਬਾਈਲ ਫ਼ੋਨ ਬਰਾਮਦ
Ad Position 24