12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਿਜਲੀ ਦੇ ਲੰਮੇ ਕੱਟਾਂ ਨੂੰ ਲੈ ਕੇ ਐਕਸੀਅਨ ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਲੱਗ ਰਹੇ ਲੰਮੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸਮਾਜ ਸੇਵਕ ਬਲਵਿੰਦਰ ਸਿੰਘ ਮਿੰਕਲ ਬਜਾਜ ਅਤੇ ਤਰਸੇਮ ਕੁਮਾਰ ਬੱਤਰਾ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਵਲੋਂ ਬਿਜਲੀ ਬੋਰਡ ਦੇ ਐਕਸੀਅਨ ਨੂੰ ਮੰਗ ਪੱਤਰ ਦੇਣ ਲਈ ਪਹੁੰਚ ਕੀਤੀ ਗਈ। ਇਸ ਮੌਕੇ ਸ਼ਹਿਰ ਵਿਚ ਲੱਗ ਰਹੇ ਬੇਤਹਾਸ਼ਾ ਤੇ ਲੰਮੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਰੋਸ ਪ੍ਰਗਟ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਲੱਗ ਰਹੇ ਲੰਮੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸਮਾਜ ਸੇਵਕ ਬਲਵਿੰਦਰ ਸਿੰਘ ਮਿੰਕਲ ਬਜਾਜ ਅਤੇ ਤਰਸੇਮ ਕੁਮਾਰ ਬੱਤਰਾ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਵਲੋਂ ਬਿਜਲੀ ਬੋਰਡ ਦੇ ਐਕਸੀਅਨ ਨੂੰ ਮੰਗ ਪੱਤਰ ਦੇਣ ਲਈ ਪਹੁੰਚ ਕੀਤੀ ਗਈ। ਇਸ ਮੌਕੇ ਸ਼ਹਿਰ ਵਿਚ ਲੱਗ ਰਹੇ ਬੇਤਹਾਸ਼ਾ ਤੇ ਲੰਮੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਰੋਸ ਪ੍ਰਗਟ ਕੀਤਾ ਗਿਆ। ਸ਼ਹਿਰ ਵਾਸੀਆਂ ਨੇ ਕਿਹਾ ਕਿ ਬਿਜਲੀ ਦੇ ਲੰਮੇ ਕੱਟਾਂ ਕਾਰਨ ਆਮ ਲੋਕਾਂ ਦੇ ਰੋਜ਼ਾਨਾ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ। ਖ਼ਾਸ ਕਰਕੇ ਗਰਮੀ ਦੇ ਮੌਸਮ ਵਿਚ ਬਿਜਲੀ ਸਪਲਾਈ ਵਿਚ ਵਾਰ-ਵਾਰ ਵਿਘਨ ਪੈਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਵਿਚ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਬਿਨਾਂ ਲੋੜ ਤੋਂ ਲੱਗ ਰਹੇ ਲੰਮੇ ਕੱਟਾਂ ਨੂੰ ਤੁਰੰਤ ਬੰਦ ਕੀਤਾ ਜਾਵੇ। ਇਸ ਦੌਰਾਨ ਜਦੋਂ ਸ਼ਹਿਰ ਵਾਸੀ ਬਿਜਲੀ ਬੋਰਡ ਦੇ ਦਫ਼ਤਰ ਵਿਖੇ ਮੰਗ ਪੱਤਰ ਦੇਣ ਲਈ ਪਹੁੰਚੇ ਤਾਂ ਉੱਥੇ ਕੋਈ ਵੀ ਸੰਬੰਧਿਤ ਅਧਿਕਾਰੀ ਮੌਜੂਦ ਨਹੀਂ ਸੀ। ਇਸ ਕਾਰਨ ਸ਼ਹਿਰ ਵਾਸੀਆਂ ਨੇ ਆਪਣਾ ਮੰਗ ਪੱਤਰ ਬਿਜਲੀ ਬੋਰਡ ਦੇ ਦਫ਼ਤਰ ਦੇ ਨੋਟਿਸ ਬੋਰਡ ’ਤੇ ਚਿਪਕਾ ਦਿੱਤਾ। ਇਸ ਮੌਕੇ ਬਿੱਟੂ ਪਰਨਾਮੀ, ਵਿਕਰਾਂਤ ਤੇਰ੍ਹੀਆ, ਸ਼ਾਮ ਲਾਲ, ਰਾਜੇਸ਼ ਮੋਂਗਾ, ਭਗਵਾਨ ਦਾਸ, ਰੋਸ਼ਨ ਬੱਤਰਾ, ਪ੍ਰਮੋਦ ਮਹਾਸ਼ਾ, ਸੰਦੀਪ ਗਿਰਧਰ, ਰਘਬੀਰ ਗਿੱਲ ਮਹਾਸ਼ਾ ਸਮੇਤ ਹੋਰ ਸ਼ਹਿਰ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਅਟਾਰੀ ਵਿਖੇ ਭੁਚਾਲ ਸੰਬੰਧੀ ਮੋਕ ਡਰਿੱਲ ਕਰਵਾਈ ਅਗਲੀ ਖ਼ਬਰ -ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026- ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਮੇਲੇ ਦੀਆਂ ਤਿਆਰੀਆਂ ਸੰਬੰਧੀ ਕੀਤੀ ਮੀਟਿੰਗ...
Ad Position 24