ਪਾਬੰਦੀ ਸ਼ੂਦਾ ਗੋਲੀਆਂ ਸਮੇਤ ਵਿਅਕਤੀ ਕਾਬੂ
ਫ਼ਰੀਦਕੋਟ, 12 ਸਤੰਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਨਸ਼ੇ ਦੀਆਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 12 ਸਤੰਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਨਸ਼ੇ ਦੀਆਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਦਾਣਾ ਮੰਡੀ, ਫ਼ਰੀਦਕੋਟ ਮੌਜੂਦ ਸਨ ਵਿਸ਼ਾਲ ਸਿੰਘ ਪੁੱਤਰ ਰੂਪ ਸਿੰਘ ਵਾਸੀ ਕੋਟਕਪੂਰਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ ’ਤੇ 30 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।