13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਗਤਕਾ ਮੁਕਾਬਲਿਆਂ ’ਚ ਮੱਲਾਂ ਮਾਰੀਆਂ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਗੱਤਕਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਅਤੇ ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ ਕਰਵਾਈ ਗਈ 11 ਵੀਂ ਪੰਜਾਬ ਗੱਤਕਾ ਚੈਂਪੀਅਨਸ਼ਿਪ ਦੌਰਾਨ ਕਰਵਾਏ ਗਏ, ਜਿਸ ਵਿਚ ਪੰਜਾਬ ਦੇ ਲਗਪਗ ਸਾਰੇ ਜ਼ਿਲਿ੍ਹਆਂ ਤੋਂ ਬੱਚਿਆਂ ਨੇ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਗੱਤਕਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਅਤੇ ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ ਕਰਵਾਈ ਗਈ 11 ਵੀਂ ਪੰਜਾਬ ਗੱਤਕਾ ਚੈਂਪੀਅਨਸ਼ਿਪ ਦੌਰਾਨ ਕਰਵਾਏ ਗਏ, ਜਿਸ ਵਿਚ ਪੰਜਾਬ ਦੇ ਲਗਪਗ ਸਾਰੇ ਜ਼ਿਲਿ੍ਹਆਂ ਤੋਂ ਬੱਚਿਆਂ ਨੇ ਭਾਗ ਲਿਆ। ਇਸ ਚੈਂਪੀਅਨਸ਼ਿਪ ਵਿਚ ਸ੍ਰੀ ਮੁਕਤਸਰ ਸਾਹਿਬ ਨੇ ਓਵਰਆਲ ਜਿੱਤ ਹਾਸਿਲ ਕਰਕੇ ਮਾਣ ਪ੍ਰਾਪਤ ਕੀਤਾ। ਚੈਂਪੀਅਨਸ਼ਿਪ ਦੌਰਾਨ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਅੰਡਰ-11 ਲੜਕੀਆਂ ਦੇ ਫਰੀ ਸੋਟੀ ਵਿਅਕਤੀਗਤ ਮੁਕਾਬਲੇ ਵਿਚ ਅਸਰੀਤ ਕੌਰ ਨੇ ਸੋਨੇ ਦਾ ਤਗ਼ਮਾ ਹਾਸਿਲ ਕੀਤਾ। ਇਸੇ ਵਰਗ ਦੀ ਸਿੰਗਲ ਸੋਟੀ ਟੀਮ ਵਿਚ ਖੁਸ਼ਦੀਪ ਕੌਰ ਤੇ ਤਕਦੀਰ ਜੋਤ ਕੌਰ ਨੇ ਚਾਂਦੀ ਦੇ ਤਗ਼ਮੇ ਜਿੱਤੇ। ਅੰਡਰ-14 ਲੜਕੀਆਂ ਦੇ ਵਰਗ ਵਿਚ ਸਿੰਗਲ ਸੋਟੀ ਮੁਕਾਬਲੇ ’ਚ ਗੁਰਸਿਮਰਨ ਕੌਰ ਨੇ ਸੋਨੇ ਦਾ ਤਗ਼ਮਾ ਆਪਣੇ ਨਾਮ ਕੀਤਾ। ਟੀਮ ਡੈਮੋ ਪ੍ਰਦਰਸ਼ਨ ਵਿਚ ਰਹਿਮਤ ਕੌਰ ਨੇ ਚਾਂਦੀ ਦਾ ਤਗ਼ਮਾ ਹਾਸਿਲ ਕੀਤਾ। ਅੰਡਰ-17 ਵਰਗ ਵਿਚ ਵਿਦਿਆਰਥਣਾਂ ਨਿਮਰਤ ਕੌਰ ਤੇ ਸੁਖਮਨੀ ਕੌਰ ਨੇ ਟੀਮ ਡੈਮੋ ਪ੍ਰਦਰਸ਼ਨ ਵਿਚ ਚਾਂਦੀ ਦੇ ਤਗ਼ਮੇ ਜਿੱਤੇ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਪ੍ਰਿੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ। ਇਸ ਮੌਕੇ ਗੱਤਕਾ ਕੋਚ ਭਾਈ ਸਰਬਦੀਪ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘20 ਸਵਾਲ-20 ਇਨਾਮ’ ਦਾ ਲੱਕੀ ਡਰਾਅ ਅੱਜ ਅਗਲੀ ਖ਼ਬਰ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਵਿਅਕਤੀ ਕਾਬੂ
Ad Position 24