14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜਲਾਲੇਆਣਾ ਸਕੂਲ ’ਚ ਅਧਿਆਪਕ ਦਿਵਸ ਨੂੰ ਸਮਰਪਿਤ ਸਨਮਾਨ ਸਮਾਗਮ

ਕੋਟਕਪੂਰਾ, 12 ਸਤੰਬਰ (ਮੋਹਰ ਸਿੰਘ ਗਿੱਲ)-ਸਰਕਾਰੀ ਹਾਈ ਸਕੂਲ ਜਲਾਲੇਆਣਾ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਇਕ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਮੈਂਬਰ, ਪੰਚਾਇਤ ਮੈਂਬਰ ਅਤੇ ਪਿੰਡ ਜਲਾਲੇਆਣਾ ਦੇ ਸਮਾਜ ਸੇਵੀ ਜਸਵੀਰ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ ਅਤੇ ਜਸਵੀਰ ਕੌਰ ਉਚੇਚੇ ਤੌਰ ’ਤੇ ਹਾਜ਼ਰ ਹੋਏ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਕੋਟਕਪੂਰਾ, 12 ਸਤੰਬਰ (ਮੋਹਰ ਸਿੰਘ ਗਿੱਲ)-ਸਰਕਾਰੀ ਹਾਈ ਸਕੂਲ ਜਲਾਲੇਆਣਾ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਇਕ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਮੈਂਬਰ, ਪੰਚਾਇਤ ਮੈਂਬਰ ਅਤੇ ਪਿੰਡ ਜਲਾਲੇਆਣਾ ਦੇ ਸਮਾਜ ਸੇਵੀ ਜਸਵੀਰ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ ਅਤੇ ਜਸਵੀਰ ਕੌਰ ਉਚੇਚੇ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਹੈਡਮਿਸਟ੍ਰੈੱਸ ਪਰਮਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਵਧੀਆ ਸੇਵਾਵਾਂ ਲਈ ਪਹੁੰਚੇ ਮਹਿਮਾਨਾਂ ਨਾਲ ਮਿਲ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸਕੂਲ ਦੇ ਸਮੂਹ ਸਟਾਫ ਵਲੋਂ ਰਾਸ਼ੀ ਇਕੱਤਰ ਕਰਕੇ ਛੇਵੀਂ ਤੋਂ ਦਸਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਹਾਊਸ ਯੂਨੀਫਾਰਮ ਦਿੱਤੀ ਗਈ। ਮਹਿਮਾਨਾਂ ਨੇ ਸਟਾਫ਼ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ। ਹੈਡਮਿਸਟ੍ਰੈੱਸ ਪਰਮਜੀਤ ਕੌਰ ਨੇ ਦੱਸਿਆ ਕਿ ਉੱਘੇ ਦਾਨੀ ਗੁਲਵੰਤ ਸਿੰਘ ਮਨੀਲਾ ਵਾਲੇ ਅਤੇ ਪਰਿਵਾਰ ਵਲੋਂ ਸਕੂਲ ਨੂੰ 5100 ਰੁਪਏ ਦੀ ਰਾਸ਼ੀ ਦਾਨ ਕੀਤੀ ਗਈ ਸੀ, ਜਿਸ ਨਾਲ ਸਕੂਲ ’ਚ ਤਿੰਨ ਪੱਖੇ ਲਵਾਏ ਗਏ। ਸਮੂਹ ਹਾਜ਼ਰੀਨ ਨੇ ਗੁਲਵੰਤ ਸਿੰਘ ਮਨੀਲਾ ਵਾਲਿਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਰਿੰਕੂ ਕੁਮਾਰ ਨੇ ਕੀਤਾ। ਇਸ ਮੌਕੇ ਸ੍ਰੀਮਤੀ ਰਜਨੀ, ਕਮਲਜੀਤ ਕੌਰ, ਰਮਿੰਦਰ ਕੌਰ, ਕੁਲਦੀਪ ਕੌਰ, ਲਖਵਿੰਦਰ ਕੌਰ, ਅਰਸ਼ਪ੍ਰੀਤ ਕੌਰ, ਜਸਵਿੰਦਰ ਕੌਰ, ਕਿਸ਼ੋਰ ਕੁਮਾਰ ਅਤੇ ਪ੍ਰਦੀਪ ਕੁਮਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸੈਦੇਕੇ ਦੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ‘ਜਦੋਂ ਜਾਗੋ ਉਦੋਂ ਸਵੇਰਾ’ ਨੁੱਕੜ ਨਾਟਕ ਖੇਡਿਆ
Ad Position 24