13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਮੁਕਤਸਰ ਸਾਹਿਬ ’ਚ ਭਾਜਪਾ ਅੰਦਰ ਧੜੇਬੰਦੀ ਦੇ ਚਰਚੇ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਭਾਰਤੀ ਜਨਤਾ ਪਾਰਟੀ ਅੰਦਰ ਧੜੇਬੰਦੀ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋਣ ਦੀ ਚਰਚਾ ਹੈ। ਪਾਰਟੀ ਹਾਈਕਮਾਂਡ ਵਲੋਂ ਕੁਝ ਦਿਨ ਪਹਿਲਾਂ ਸਤੀਸ਼ ਅਸੀਜਾ ਨੂੰ ਦੁਬਾਰਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ, ਪਰ ਕਰੀਬ 14 ਦਿਨਾਂ ਦੇ ਅੰਦਰ ਹੀ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾ ਕੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਕੁਲਦੀਪ ਸਿੰਘ ਭੰਗੇਵਾਲਾ ਨੂੰ ਸੌਂਪ ਦਿੱਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਭਾਰਤੀ ਜਨਤਾ ਪਾਰਟੀ ਅੰਦਰ ਧੜੇਬੰਦੀ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋਣ ਦੀ ਚਰਚਾ ਹੈ। ਪਾਰਟੀ ਹਾਈਕਮਾਂਡ ਵਲੋਂ ਕੁਝ ਦਿਨ ਪਹਿਲਾਂ ਸਤੀਸ਼ ਅਸੀਜਾ ਨੂੰ ਦੁਬਾਰਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ, ਪਰ ਕਰੀਬ 14 ਦਿਨਾਂ ਦੇ ਅੰਦਰ ਹੀ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾ ਕੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਕੁਲਦੀਪ ਸਿੰਘ ਭੰਗੇਵਾਲਾ ਨੂੰ ਸੌਂਪ ਦਿੱਤੀ ਗਈ। ਇਸ ਸਮੇਂ ਭਾਜਪਾ ਅੰਦਰ ਵੱਖ-ਵੱਖ ਧੜਿਆਂ ਵਿਚਕਾਰ ਚੱਲ ਰਹੀ ਕਥਿਤ ਖਿੱਚੋਤਾਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੀ ਚਰਚਾ ਹੈ। ਮਾਮਲਾ ਉਸ ਸਮੇਂ ਹੋਰ ਚਰਚਾ ਵਿਚ ਆ ਗਿਆ, ਜਦੋਂ ਪਿਛਲੇ ਦਿਨੀਂ ਇਕ ਨਿੱਜੀ ਹੋਟਲ ਵਿਚ ਹੋਈ ਮੀਟਿੰਗ ਦੌਰਾਨ ਪਾਰਟੀ ਲਈ ਲੰਮੇ ਸਮੇਂ ਤੋਂ ਕੰਮ ਕਰ ਰਹੇ ਵਰਕਰਾਂ ਨੂੰ ਕਥਿਤ ਤੌਰ ’ਤੇ ਅੱਖੋਂ-ਪਰੋਖੇ ਕਰਕੇ ਕੁਝ ਆਗੂਆਂ ਨੂੰ ਅਹੁਦੇ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ। ਕੁਝ ਵਰਕਰਾਂ ਵਲੋਂ ਕਥਿਤ ਤੌਰ ’ਤੇ ਇਸ ਗੱਲ ’ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ ਕਿ ਪਾਰਟੀ ਲਈ ਲੰਮੇ ਸਮੇਂ ਤੋਂ ਮਿਹਨਤ ਕਰ ਰਹੇ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਤੇ ਜ਼ਿੰਮੇਵਾਰੀਆਂ ਨਹੀਂ ਮਿਲ ਰਹੀਆਂ। ਇਨ੍ਹਾਂ ਘਟਨਾਵਾਂ ਦੇ ਚੱਲਦਿਆਂ ਭਾਜਪਾ ਅੰਦਰੋਂ ਕਥਿਤ ਤੌਰ ’ਤੇ ਬਾਗੀ ਸੁਰ ਉਠਣ ਦੀਆਂ ਚਰਚਾਵਾਂ ਵੀ ਸਿਆਸੀ ਗਲਿਆਰਿਆਂ ਵਿਚ ਹੋ ਰਹੀਆਂ ਹਨ। ਹਾਲਾਂਕਿ ਪਾਰਟੀ ਦੇ ਅੰਦਰੂਨੀ ਮਾਮਲਿਆਂ ਨੂੰ ਲੈ ਕੇ ਵੱਖ-ਵੱਖ ਆਗੂਆਂ ਦੇ ਆਪਣੇ ਵਿਚਾਰ ਹੋ ਸਕਦੇ ਹਨ। ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜੇਕਰ ਪਾਰਟੀ ਅੰਦਰ ਚੱਲ ਰਹੀ ਇਹ ਕਥਿਤ ਖਿੱਚੋਤਾਣ ਜਾਰੀ ਰਹਿੰਦੀ ਹੈ ਤਾਂ ਇਸ ਦਾ ਚੋਣਾਂ ’ਤੇ ਪ੍ਰਭਾਵ ਪੈਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਚਾਰੋਂ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀ ਅੰਦਰੂਨੀ ਏਕਤਾ ਤੇ ਵਰਕਰਾਂ ਵਿਚ ਤਾਲਮੇਲ ਆਉਣ ਵਾਲੇ ਸਮੇਂ ਵਿਚ ਭਾਜਪਾ ਲਈ ਅਹਿਮ ਚੁਣੌਤੀ ਬਣ ਸਕਦਾ ਹੈ। ਜਦੋਂ ਇਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੂੰ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਵਿਚ ਕੋਈ ਧੜੇਬੰਦੀ ਨਹੀਂ, ਐਲਾਨੇ ਗਏ ਅਹੁਦੇਦਾਰਾਂ ਵਿਚ ਸਾਰੇ ਵਰਗਾਂ ਤੇ ਪੁਰਾਣੇ ਵਰਕਰਾਂ ਨੂੰ ਨੁਮਾਇੰਦਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਫ਼ਿਰ ਵੀ ਕਿਸੇ ਨੂੰ ਨਾਰਾਜ਼ਗੀ ਹੈ ਤਾਂ ਉਹ ਮਿਲ ਕੇ ਗੱਲਬਾਤ ਰੱਖ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਦੇ ਵਰਕਰਾਂ ਨੂੰ ਨਾਲ ਲੈ ਕੇ ਚੱਲ ਰਹੇ ਹਨ ਅਤੇ ਅੱਗੇ ਤੋਂ ਵੀ ਸਭ ਦੀ ਸਲਾਹ ਨਾਲ ਹੀ ਪਾਰਟੀ ਨੂੰ ਮਜ਼ਬੂਤ ਕਰਨ ਵਲ ਕਦਮ ਚੁੱਕੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਡੀਪੂ ਹੋਲਡਰ ਪੰਜਾਬ ਸਰਕਾਰ ਦੀਆਂ ਫੂਡ ਕਿੱਟਾਂ ਨਹੀਂ ਵੰਡਣਗੇ-ਫੱਕਰਸਰ ਅਗਲੀ ਖ਼ਬਰ ਪਿੰਡ ਮਰਾੜ੍ਹ ਵਿਖੇ ਕਿਸਾਨ ਗੋਸ਼ਟੀ ਤੇ ਪਸ਼ੂ ਭਲਾਈ ਕੈਂਪ ਲਗਾਇਆ
Ad Position 24