ਕੇਂਦਰੀ ਜੇਲ੍ਹ ਦੇ ਕੈਦੀ ਪਾਸੋਂ ਨਸ਼ੀਲਾ ਪਾਊਡਰ ਬਰਾਮਦ
ਫ਼ਰੀਦਕੋਟ, 12 ਸਤੰਬਰ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਮਦਦ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਇਕ ਕੈਦੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਫ਼ਰੀਦਕੋਟ, 12 ਸਤੰਬਰ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਮਦਦ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਇਕ ਕੈਦੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਵੀਰਪਾਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਕਰਮਚਾਰੀਆਂ ਵਲੋਂ ਬਲਾਕ 8 ਦੀ ਅਚਾਨਕ ਤਲਾਸ਼ੀ ਕੀਤੀ ਗਈ ਅਤੇ ਕੈਦੀ ਹਰਦੇਵ ਸਿੰਘ ਪੁੱਤਰ ਦੇਵ ਸਿੰਘ ਵਾਸੋਂ 0.60 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਜੇਲ੍ਹ ਐਕਟ ਅਤੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।