12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਰਾਸ਼ਟਰੀ ਪੱਛੜਾ ਵਰਗ (ਓ.ਬੀ.ਸੀ.) ਮੋਰਚਾ ਦੀ ਮੀਟਿੰਗ ਹੋਈ ਬਲਦੇਵ ਸਿੰਘ ਕਾਉਣੀ ਨੂੰ ਓ . ਬੀ . ਸੀ . ਮੋਰਚਾ ਪੰਜਾਬ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਰਾਸ਼ਟਰੀ ਪੱਛੜਾ ਵਰਗ (ਓ. ਬੀ.

Ad Position 21
repet_subhas-goyals [Copy P29]
ਰਾਸ਼ਟਰੀ ਪਿਛੜਾ ਵਰਗ (ਓ.ਬੀ.ਸੀ.) ਮੋਰਚਾ ਦੀ ਚੁਣੀ ਗਈ ਨਵੀਂ ਟੀਮ। 13-09-2026
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਰਾਸ਼ਟਰੀ ਪੱਛੜਾ ਵਰਗ (ਓ.ਬੀ.ਸੀ.) ਮੋਰਚਾ, ਜੋ ਕਿ ਭਾਰਤ ਮੁਕਤੀ ਮੋਰਚਾ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਰਾਸ਼ਟਰੀ ਪਿਛੜਾ ਵਰਗ ਓ.ਬੀ.ਸੀ. ਮੋਰਚਾ ਸੰਗਠਨ ਦੇ ਵਿਸਥਾਰ ਨੂੰ ਲੈ ਕੇ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ। ਮੋਰਚੇ ਦੇ ਕੌਮੀ ਉਪ ਪ੍ਰਧਾਨ ਮੁਕੰਦ ਸਿੰਘ ਵਲੋਂ ਜਾਰੀ ਕੀਤੇ ਗਏ ਨਿਯੁਕਤੀ ਪੱਤਰ ਰਾਹੀਂ ਬਲਦੇਵ ਸਿੰਘ ਕਾਉਣੀ ਨੂੰ ਪੰਜਾਬ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੰਗਠਨ ਦੇ ਕੌਮੀ ਪ੍ਰਧਾਨ ਚੌਧਰੀ ਵਿਕਾਸ ਪਟੇਲ ਤੇ ਕੇਂਦਰੀ ਸਕੱਤਰੇਤ ਨਵੀਂ ਦਿੱਲੀ ਵਲੋਂ ਵੀ ਇਸ ਨਿਯੁਕਤੀ ਦੀ ਪੁਸ਼ਟੀ ਕੀਤੀ ਗਈ ਹੈ। ਇਸ ਮੌਕੇ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਕਾਉਣੀ ਨੇ ਕੌਮੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸੰਗਠਨ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਦਾ ਮੁੱਖ ਟੀਚਾ ਪੰਜਾਬ ਦੇ ਹਰ ਜ਼ਿਲ੍ਹੇ, ਹਰ ਤਹਿਸੀਲ ਤੇ ਹਰ ਪਿੰਡ ਵਿਚ ਰਾਸ਼ਟਰੀ ਪੱਛੜਾ ਵਰਗ ਮੋਰਚਾ ਦੀਆਂ ਇਕਾਈਆਂ ਕਾਇਮ ਕਰਕੇ ਪੱਛੜੇ ਵਰਗਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਹੋਵੇਗਾ। ਇਸ ਮੌਕੇ ਸੂਬਾ ਬਾਮਸੇਫ ਦਫ਼ਤਰ ਜਲੰਧਰ ਤੇ ਸਥਾਨਕ ਵਰਕਰਾਂ ਵਲੋਂ ਬਲਦੇਵ ਸਿੰਘ ਕਾਉਣੀ ਨੂੰ ਵਧਾਈ ਦਿੱਤੀ ਗਈ ਅਤੇ ਭਰੋਸਾ ਦਿਵਾਇਆ ਗਿਆ ਕਿ ਉਹ ਮੋਢੇ ਨਾਲ ਮੋਢਾ ਜੋੜ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ। ਮੋਰਚੇ ਵਲੋਂ ਬਲਵੀਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਹਰਜਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਤੇਜਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਬਲਵੰਤ ਸਿੰਘ ਸ਼ੇਖ ਨੂੰ ਮੀਤ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਨਿਰੰਜਨ ਸਿੰਘ ਮਧੀਰ ਨੂੰ ਮੀਤ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਗੁਰਚਰਨ ਸਿੰਘ ਪ੍ਰੇਮੀ ਨੂੰ ਤਹਿਸੀਲ ਪ੍ਰਧਾਨ ਦੋਦਾ, ਜੋਰਾ ਸਿੰਘ ਨੂੰ ਤਹਿਸੀਲ ਮੀਤ ਪ੍ਰਧਾਨ ਦੋਦਾ, ਗੁਰਜੰਟ ਸਿੰਘ ਨੂੰ ਮੀਤ ਪ੍ਰਧਾਨ ਦੋਦਾ, ਰਾਜ ਕੁਮਾਰ ਦੋਦਾ ਨੂੰ ਤਹਿਸੀਲ ਜਨਰਲ ਸਕੱਤਰ ਦੋਦਾ, ਡਾ. ਕੁਲਦੀਪ ਸਿੰਘ ਨੂੰ ਬਲਾਕ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਜਸਵਿੰਦਰ ਸਿੰਘ ਨੂੰ ਬਲਾਕ ਕਾਰਜਕਾਰੀ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੂੰ ਅਹੁਦੇਦਾਰੀਆਂ ਦਿੱਤੀਆਂ ਗਈਆਂ। ਸਟੇਜ ਦੀ ਜ਼ਿੰਮੇਵਾਰੀ ਕੁਲਦੀਪ ਸਿੰਘ ਸ਼ੇਰ ਗਿੱਲ ਸਮੀਖਿਆ ਪ੍ਰਭਾਰੀ ਰਾਸ਼ਟਰੀ ਪੱਛੜਾ ਵਰਗ ਮੋਰਚਾ ਪੰਜਾਬ ਨੇ ਨਿਭਾਈ। ਇਸ ਸਮੇਂ ਸੁਰਿੰਦਰ ਸਿੰਘ ਕੜਵੱਲ, ਸ਼ਿੰਦਰ ਸਿੰਘ ਸਦਿਓੜਾ, ਗੋਲਡੀ ਧੁੰਨਾ, ਮੋਹਿਤ ਜਗੰਦਨ ਸਿੰਘ ਸਦਿਓੜਾ, ਮਨਹੋਰ ਸਿੰਘ ਸਦਿਓੜਾ, ਰਵਨੀਤ ਰੋਕਸੀ, ਮਨਜਿੰਦਰ ਸਿੰਘ, ਮਨਿੰਦਰ ਸਿੰਘ ਕੰਡਾ, ਹਰਪਾਲ ਸਿੰਘ ਸਦਿਓੜਾ ਅਤੇ ਗੁਰਦੀਪ ਸਿੰਘ ਸਦਿਓੜਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਪ੍ਰਦਰਸ਼ਨ ਅਗਲੀ ਖ਼ਬਰ ਕੇਂਦਰੀ ਜੇਲ੍ਹ ਦੇ ਕੈਦੀ ਪਾਸੋਂ ਨਸ਼ੀਲਾ ਪਾਊਡਰ ਬਰਾਮਦ
Ad Position 24