12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਿੰਡ ਬੋਦੀਵਾਲਾ ਖੜਕ ਸਿੰਘ ਵਿਖੇ 40 ਅਕਾਲੀ ਪਰਿਵਾਰ ਹੋਏ ‘ਆਪ’ ’ਚ ਸ਼ਾਮਿਲ

ਮਲੋਟ, 12 ਸਤੰਬਰ (ਪਾਟਿਲ)-ਪਿੰਡ ਬੋਦੀਵਾਲਾ ਖੜਕ ਸਿੰਘ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਟਕਸਾਲੀ ਅਕਾਲੀ ਆਗੂ ਗੁਰਮੀਤ ਸਿੰਘ, ਸੁਖਮੰਦਰ ਸਿੰਘ, ਸਾਬਕਾ ਮੈਂਬਰ ਪ੍ਰਤਾਪ ਸਿੰਘ, ਮੰਗਾ ਸਿੰਘ, ਗੋਰਾ ਸਿੰਘ, ਜਰਨੈਲ ਸਿੰਘ, ਸੁਖਦੇਵ ਸਿੰਘ, ਅਮਨ ਸਿੰਘ, ਕੁਲਵਿੰਦਰ ਸਿੰਘ, ਸੀਰਾ ਸਿੰਘ ਸਣੇ 40 ਪਰਿਵਾਰਾਂ ਨੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫ਼ੜ੍ਹ ਲਿਆ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਜੀ ਆਇਆਂ ਆਖਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮਲੋਟ, 12 ਸਤੰਬਰ (ਪਾਟਿਲ)-ਪਿੰਡ ਬੋਦੀਵਾਲਾ ਖੜਕ ਸਿੰਘ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਟਕਸਾਲੀ ਅਕਾਲੀ ਆਗੂ ਗੁਰਮੀਤ ਸਿੰਘ, ਸੁਖਮੰਦਰ ਸਿੰਘ, ਸਾਬਕਾ ਮੈਂਬਰ ਪ੍ਰਤਾਪ ਸਿੰਘ, ਮੰਗਾ ਸਿੰਘ, ਗੋਰਾ ਸਿੰਘ, ਜਰਨੈਲ ਸਿੰਘ, ਸੁਖਦੇਵ ਸਿੰਘ, ਅਮਨ ਸਿੰਘ, ਕੁਲਵਿੰਦਰ ਸਿੰਘ, ਸੀਰਾ ਸਿੰਘ ਸਣੇ 40 ਪਰਿਵਾਰਾਂ ਨੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫ਼ੜ੍ਹ ਲਿਆ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਜੀ ਆਇਆਂ ਆਖਿਆ। ਇਸ ਮੌਕੇ ਸ. ਖੁੱਡੀਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਿਆਸਤ ਨੂੰ ਅਕਸਰ ਪਰਚਿਆਂ ਤੇ ਦਬਾਅ ਦੀ ਸਿਆਸਤ ਤੱਕ ਸੀਮਤ ਰੱਖਿਆ ਗਿਆ ਪਰ ਉਨ੍ਹਾਂ ਵਲੋਂ ਆਪਣੇ ਸਿਆਸੀ ਜੀਵਨ ਦੌਰਾਨ ਕਦੇ ਵੀ ਕਿਸੇ ਵਿਅਕਤੀ ਖ਼ਿਲਾਫ਼ ਨਾਜਾਇਜ਼ ਪਰਚਾ ਦਰਜ ਕਰਵਾਉਣ ਦੀ ਸਿਆਸਤ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਮਾਮਲਿਆਂ ਨੂੰ ਵਧਾਉਣ ਦੀ ਬਜਾਏ ਗੱਲਬਾਤ ਅਤੇ ਸੂਝ-ਬੂਝ ਨਾਲ ਮਸਲਿਆਂ ਨੂੰ ਸੁਲਝਾਇਆ ਜਾਵੇ ਅਤੇ ਲੋਕਾਂ ਨੂੰ ਇਨਸਾਫ਼ ਤੇ ਸਤਿਕਾਰ ਮਿਲੇ। ਉਨ੍ਹਾਂ ਕਿਹਾ ਕਿ ਅੱਜ ਲੋਕ ਰਵਾਇਤੀ ਪਾਰਟੀਆਂ ਦੀ ਸਿਆਸਤ ਤੋਂ ਉਕਤਾ ਕੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨਾਲ ਜੁੜ ਰਹੇ ਹਨ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿਚ ਸ਼ਾਮਿਲ ਹੋਏ ਹਨ। ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਹਰੇਕ ਵਰਕਰ ਨੂੰ ਪੂਰਾ ਮਾਣ-ਸਨਮਾਨ ਅਤੇ ਬਣਦਾ ਹੱਕ ਦਿੱਤਾ ਜਾਵੇਗਾ। ਇਸ ਮੌਕੇ ਹਰਕੇਵਲ ਸਿੰਘ ਬੋਦੀ ਵਾਲਾ, ਆਤਮਾ ਸਿੰਘ, ਗੁਰਜੀਤ ਸਿੰਘ ਸੇਖੋਂ, ਜਸਵਿੰਦਰ ਸਿੰਘ, ਸੁਰਜੀਤ ਸਿੰਘ ਚੇਅਰਮੈਨ, ਭਿੰਦਰ ਸਿੰਘ, ਵਿਜੈ ਭੁੱਲਰ, ਅਮਰਜੀਤ ਸਿੰਘ ਆਲਮਵਾਲਾ ਸਮੇਤ ਹੋਰ ਪਤਵੰਤੇ ਅਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਅੱਗੇ ਪ੍ਰਦਰਸ਼ਨ ਅਗਲੀ ਖ਼ਬਰ ਮਨਜਿੰਦਰ ਸਿੰਘ ਚਹਿਲ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਣੇ
Ad Position 24