ਕਾਂਗਰਸ ਦੀ ਮਜ਼ਬੂਤੀ ਲਈ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ
ਜੈਤੋ, 13 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-‘ਹਰ ਬੂਥ ਕਾਂਗਰਸ ਮਜ਼ਬੂਤ’ ਮਿਸ਼ਨ ਤਹਿਤ ਪਿੰਡ ਸਰਾਵਾਂ ਵਿਖੇ ਸਾਬਕਾ ਸਰਪੰਚ ਗੁਰਦਿੱਤ ਸਿੰਘ ਸਰਾਵਾਂ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਐਡਵੋਕੇਟ ਅਵਤਾਰ ਸਿੰਘ ਸੰਧਵਾਂ ਨੇ ਕੀਤੀ।
ਜੈਤੋ, 13 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-‘ਹਰ ਬੂਥ ਕਾਂਗਰਸ ਮਜ਼ਬੂਤ’ ਮਿਸ਼ਨ ਤਹਿਤ ਪਿੰਡ ਸਰਾਵਾਂ ਵਿਖੇ ਸਾਬਕਾ ਸਰਪੰਚ ਗੁਰਦਿੱਤ ਸਿੰਘ ਸਰਾਵਾਂ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਐਡਵੋਕੇਟ ਅਵਤਾਰ ਸਿੰਘ ਸੰਧਵਾਂ ਨੇ ਕੀਤੀ। ਇਸ ਦੌਰਾਨ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਐਡਵੋਕੇਟ ਅਵਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ’ਤੇ ਵਰਕਰਾਂ ਦੀ ਸਰਗਰਮ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਵਿਚਾਰਧਾਰਾ ਨੂੰ ਹਰ ਵਰਗ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਵਰਕਰਾਂ ਨੂੰ ਪਿੰਡ ਪੱਧਰ ’ਤੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਸਤਵਿੰਦਰ ਸੱਤਾ ਸਰਾਵਾਂ, ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ, ਬੋਹੜ ਸਿੰਘ ਸਰਾਂ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ, ਅਜੈਬ ਸਰਾਂ ਮੈਂਬਰ, ਬਲਵੀਰ ਸਿੰਘ ਸਰਪੰਚ ਕੋਠੇ ਸਰਾਵਾਂ, ਖੁਸ਼ਵਿੰਦਰ ਸਰਾਂ ਮੈਂਬਰ, ਦਰਸ਼ਨ ਸਿੰਘ ਸਰਾਂ, ਰੇਸ਼ਮ ਕੰਗ ਮੈਂਬਰ, ਮਨਜੀਤ ਸਿੰਘ ਮੈਂਬਰ, ਯਾਦਵਿੰਦਰ ਸਿੰਘ, ਧਰਮਿੰਦਰ ਸਿੰਘ, ਬਲਦੇਵ ਸਿੰਘ, ਗੁਰਟੇਕ ਜੱਸੜ ਮੈਂਬਰ, ਚਮਕੌਰ ਸਿੰਘ, ਰੁਲਦੂ ਸਿੰਘ, ਦਰਸ਼ਨ ਸਿੰਘ, ਭੋਲੂ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।