13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਮਾਨਸਾ ਜ਼ਿਲ੍ਹੇ ’ਚ ਕੌਮੀ ਲੋਕ ਅਦਾਲਤ ਮੌਕੇ 21 ਹਜ਼ਾਰ ਤੋਂ ਵੱਧ ਕੇਸਾਂ ਦਾ ਮੌਕੇ ’ਤੇ ਨਿਪਟਾਰਾ

ਮਾਨਸਾ, 13 ਸਤੰਬਰ (ਰਾਵਿੰਦਰ ਸਿੰਘ ਰਵੀ)- ਮਾਨਸਾ ਜ਼ਿਲ੍ਹੇ ’ਚ ਕੌਮੀ ਲੋਕ ਅਦਾਲਤ ਮੌਕੇ ਜਿੱਥੇ 21 ਹਜ਼ਾਰ 9 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕਰ ਦਿੱਤਾ ਗਿਆ ਉੱਥੇ 5 ਕਰੋੜ 28 ਲੱਖ 17 ਹਜ਼ਾਰ 230 ਰੁਪਏ ਦੇ ਐਵਾਰਡ ਵੀ ਪਾਸ ਕੀਤੇ ਗਏ ਹਨ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਨਜਿੰਦਰ ਸਿੰਘ ਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ ਸਰਦੂਲਗੜ੍ਹ ਤੇ ਬੁਢਲਾਡਾ ਵਿਖੇ ਬੈਂਚਾਂ ਦਾ ਗਠਨ ਕੀਤਾ ਗਿਆ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਮਾਨਸਾ, 13 ਸਤੰਬਰ (ਰਾਵਿੰਦਰ ਸਿੰਘ ਰਵੀ)- ਮਾਨਸਾ ਜ਼ਿਲ੍ਹੇ ’ਚ ਕੌਮੀ ਲੋਕ ਅਦਾਲਤ ਮੌਕੇ ਜਿੱਥੇ 21 ਹਜ਼ਾਰ 9 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕਰ ਦਿੱਤਾ ਗਿਆ ਉੱਥੇ 5 ਕਰੋੜ 28 ਲੱਖ 17 ਹਜ਼ਾਰ 230 ਰੁਪਏ ਦੇ ਐਵਾਰਡ ਵੀ ਪਾਸ ਕੀਤੇ ਗਏ ਹਨ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਨਜਿੰਦਰ ਸਿੰਘ ਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ ਸਰਦੂਲਗੜ੍ਹ ਤੇ ਬੁਢਲਾਡਾ ਵਿਖੇ ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਮਾਨਸਾ ’ਚ ਜ਼ਿਲ੍ਹਾ ਅਤੇ ਵਧੀਕ ਸੈਸ਼ਨਜ਼ ਜੱਜ ਹਰਗੁਰਜੀਤ ਕੌਰ, ਪਿ੍ਰੰਸੀਪਲ ਜੱਜ ਫੈਮਲੀ ਕੋਰਟ ਮਿਸ ਦਿਪਤੀ ਗੋਇਲ, ਚੇਅਰਮੈਨ ਸਥਾਈ ਲੋਕ ਅਦਾਲਤ ਪੁਨੇ ਰਾਮ, ਅਕਿੰਤ ਏਰੀ ਸਿਵਲ ਜੱਜ (ਸੀਨੀਅਰ ਡਵੀਜ਼ਨ), ਮਿਸ ਹਰਜੋਬਨ ਗਿੱਲ ਸਿਵਲ ਜੱਜ ਜੂਨੀਅਰ ਡਵੀਜ਼ਨ, ਮਿਸ ਜਸਪ੍ਰੀਤ ਕੌਰ ਸਿਵਲ ਜੱਜ ( ਜੂਨੀਅਰ ਡਵੀਜ਼ਨ), ਬੁਢਲਾਡਾ ਵਿਖੇ ਬਲਕਾਰ ਸਿੰਘ ਸਿਵਲ ਜੱਜ (ਐਸ. ਡੀ.ਜੇ.ਐਮ.) ਅਤੇ ਸਰਦੂਲਗੜ੍ਹ ਵਿਖੇ ਤਰੁਣ ਵਾਲੀਆ ਸਿਵਲ ਜੱਜ (ਜੂਨੀਅਰ ਡਵੀਜ਼ਨ) ’ਤੇ ਆਧਾਰਿਤ ਬੈਂਚਾਂ ਵਲੋਂ ਉਪਰੋਕਤ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ, ਬੈਂਕ ਰਿਕਵਰੀ ਤੇ ਐਮ.ਏ.ਸੀ.ਟੀ ਕੇਸ, ਉਜਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫ਼ੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅੰਗਹੀਣਾਂ ਵਲੋਂ ਪੰਜਾਬ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਦੋਸ਼ ਅਗਲੀ ਖ਼ਬਰ ਕਾ. ਅਮਰ ਸਿੰਘ ਅੱਚਰਵਾਲ ਦੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ
Ad Position 24