13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

‘ ਸ਼ੀ ਰਨ ਪੰਜਾਬ’ ਮੈਰਾਥਨ ’ਚ ਫਤਿਹ ਕਾਲਜ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸ਼ਮੂਲੀਅਤ

ਰਾਮਪੁਰਾ ਫੂਲ, 13 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਨਵੀਂ ਅਨਾਜ ਮੰਡੀ, ਮੌੜ ਵਿਖੇ ‘ਸ਼ੀ ਰਨ ਪੰਜਾਬ’ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਸਿਹਤ, ਤੰਦਰੁਸਤੀ, ਖੇਡਾਂ ਅਤੇ ਸਰਗਰਮ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਸਮਾਜ ਵਿਚ ਮਹਿਲਾ ਸਸ਼ਕਤੀਕਰਨ ਦਾ ਸੁਨੇਹਾ ਪਹੁੰਚਾਉਣਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਰਾਮਪੁਰਾ ਫੂਲ, 13 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਨਵੀਂ ਅਨਾਜ ਮੰਡੀ, ਮੌੜ ਵਿਖੇ ‘ਸ਼ੀ ਰਨ ਪੰਜਾਬ’ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਸਿਹਤ, ਤੰਦਰੁਸਤੀ, ਖੇਡਾਂ ਅਤੇ ਸਰਗਰਮ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਸਮਾਜ ਵਿਚ ਮਹਿਲਾ ਸਸ਼ਕਤੀਕਰਨ ਦਾ ਸੁਨੇਹਾ ਪਹੁੰਚਾਉਣਾ ਸੀ। ਇਸ ਮੌਕੇ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮੈਰਾਥਨ ਦੌੜ ਵਿਚ ਭਾਗ ਲਿਆ। ਵਿਦਿਆਰਥੀਆਂ ਨੇ ਦੌੜ ਵਿਚ ਸ਼ਮੂਲੀਅਤ ਕਰਦਿਆਂ ‘ਤੰਦਰੁਸਤ ਪੰਜਾਬ’ ਅਤੇ ਖੇਡਾਂ ਪ੍ਰਤੀ ਜਾਗਰੂਕਤਾ ਦਾ ਸੁਨੇਹਾ ਦਿੱਤਾ। ਇਸ ਮੌਕੇ ਪ੍ਰੋ. ਸੋਨਵਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਖੇਡ ਗਤੀਵਿਧੀਆਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਮਿਲਵਰਤਣ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਪ੍ਰੋ. ਕੁਲਦੀਪ ਸਿੰਘ ਨੇ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਮਹਿਲਾ ਸਸ਼ਕਤੀਕਰਨ ਅਤੇ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਕਾਦਮਿਕ ਮਾਮਲਿਆਂ ਦੇ ਡੀਨ ਡਾ. ਜਗਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਫਤਿਹ ਗਰੁੱਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਪ੍ਰਿੰਸੀਪਲ ਬਘੇਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸ਼ਮੂਲੀਅਤ ਨਾਲ ਸੰਸਥਾ ਦਾ ਮਾਣ ਵਧਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਸੰਸਥਾ ਦੀਆਂ ਪ੍ਰਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ 23 ਸਤੰਬਰ ਨੂੰ ਮਨਾਇਆ ਜਾਵੇਗਾ- ਐਮ.ਡੀ. ਜੈ ਸਿੰਘ ਅਗਲੀ ਖ਼ਬਰ ਅੰਗਹੀਣਾਂ ਵਲੋਂ ਪੰਜਾਬ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਦੋਸ਼
Ad Position 24