13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਸ਼ਿਰਕਤ ਸ਼ਹੀਦ ਹੋਏ ਲਵਪ੍ਰੀਤ ਸਿੰਘ ਦੇ ਪਰਿਵਾਰ ਦੀ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਨਹੀਂ ਲਈ ਗਈ ਸਾਰ

ਰਾਮਾਂ ਮੰਡੀ, 13 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਬੰਗੀ ਰੁਲਦੂ ਦਾ ਨੌਜਵਾਨ ਲਵਪ੍ਰੀਤ ਸਿੰਘ (19013930 L ) ਪੁੱਤਰ ਜਸਵਿੰਦਰ ਸਿੰਘ ਭਾਰਤੀ ਸੈਨਾ ਦੀ 3 ਸਿੱਖ ਰੈਜੀਮੈਂਟ ’ਚ 2019 ਤੋਂ ਬਤੌਰ ਸਿਪਾਹੀ ਸੇਵਾ ਨਿਭਾ ਰਿਹਾ ਸੀ। ਪਿਛਲੇ ਦਿਨੀਂ ਉਕਤ ਨੌਜਵਾਨ ਦੇ ਡਿਊਟੀ ਦੌਰਾਨ ਸ਼ਹੀਦ ਹੋਣ ਕਾਰਨ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਰਾਮਾਂ ਮੰਡੀ, 13 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਬੰਗੀ ਰੁਲਦੂ ਦਾ ਨੌਜਵਾਨ ਲਵਪ੍ਰੀਤ ਸਿੰਘ (19013930 L ) ਪੁੱਤਰ ਜਸਵਿੰਦਰ ਸਿੰਘ ਭਾਰਤੀ ਸੈਨਾ ਦੀ 3 ਸਿੱਖ ਰੈਜੀਮੈਂਟ ’ਚ 2019 ਤੋਂ ਬਤੌਰ ਸਿਪਾਹੀ ਸੇਵਾ ਨਿਭਾ ਰਿਹਾ ਸੀ। ਪਿਛਲੇ ਦਿਨੀਂ ਉਕਤ ਨੌਜਵਾਨ ਦੇ ਡਿਊਟੀ ਦੌਰਾਨ ਸ਼ਹੀਦ ਹੋਣ ਕਾਰਨ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮਾਪਿਆਂ ਦਾ ਇਕਲੌਤਾ ਪੁੱਤਰ ਲਵਪ੍ਰੀਤ ਸਿੰਘ ਨਿਮਨ ਕਿਸਾਨੀ ਪਰਿਵਾਰ ਨਾਲ ਸੰਬੰਧਿਤ ਹੋਣ ਕਾਰਨ ਪਰਿਵਾਰ ਲਈ ਆਰਥਿਕ ਤੌਰ ‘ਤੇ ਸਹਾਰਾ ਸੀ। ਸ਼ਹੀਦ ਦੇ ਪਰਿਵਾਰ ਨਾਲ ਹਜ਼ਾਰਾਂ ਦੀ ਗਿਣਤੀ ਵਿਚ ਪਿੰਡ ਵਾਸੀਆਂ, ਇਲਾਕਾ ਨਿਵਾਸੀਆਂ ਅਤੇ ਦੇਸ਼ -ਵਿਦੇਸ਼ ‘ਚ ਵਸਦੇ ਲੋਕਾਂ ਨੇ ਦੁੱਖ ਸਾਂਝਾ ਕੀਤਾ ਪਰ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਗੱਲ ਦਾ ਭਾਰੀ ਰੋਸ ਹੈ ਕਿ ਅਜੇ ਤੱਕ ਮੌਜੂਦਾ ਸੱਤਾਧਾਰੀ ਦਲ ਦਾ ਵਿਧਾਇਕ/ਮੰਤਰੀ ਅਤੇ ਪ੍ਰਸ਼ਾਸਨ ਵਲੋਂ ਕੋਈ ਆਹਲਾ ਅਧਿਕਾਰੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਨਹੀਂ ਪੁੱਜਿਆ ਅਤੇ ਸਰਕਾਰ/ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀ ਰਿਵਾਇਤ/ਨੀਤੀ ਅਨੁਸਾਰ ਸ਼ਹੀਦ ਦੇ ਪਰਿਵਾਰ ਦੀ ਮਦਦ/ਸਨਮਾਨ ਲਈ ਕੋਈ ਪਹਿਲਕਦਮੀ ਨਹੀਂ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਘਣੀਆਂ ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਬਰਾੜ ਦਾ ਦਿਹਾਂਤ ਅਗਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ 23 ਸਤੰਬਰ ਨੂੰ ਮਨਾਇਆ ਜਾਵੇਗਾ- ਐਮ.ਡੀ. ਜੈ ਸਿੰਘ
Ad Position 24