21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਨਹੀਂ ਰੁਕ ਰਿਹਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼

Ad Position 21
No active advertisement
ਅਜੀਤ ਡੈਸਕ 22-01-2026
ਚੰਡੀਗੜ੍ਹ, 21 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਨੂੰ ਲੈ ਕੇ ਕਾਂਗਰਸ ਹਾਈ ਕਮਾਨ ਨੇ 23 ਜਨਵਰੀ ਨੂੰ ਦਿੱਲੀ ਵਿਖੇ ਮੀਟਿੰਗ ਵੀ ਸੱਦੀ ਹੋਈ ਹੈ, ਤਾਂ ਜੋ ਪਾਰਟੀ ਦੀ ਧੜ੍ਹੇਬੰਦੀ ਅਤੇ ਕਲੇਸ਼ ਨੂੰ ਠੱਲ੍ਹ ਪਾਉਣ ਦਾ ਰਸਤਾ ਕੱਢਿਆ ਜਾ ਸਕੇ, ਪਰ ਉਸ ਦੇ ਬਾਵਜੂਦ ਅਜੇ ਪੰਜਾਬ ਕਾਂਗਰਸ ਦਾ ਕਲੇਸ਼ ਰੁਕਦਾ ਨਜ਼ਰ ਨਹੀਂ ਆ ਰਿਹਾ | ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਵਲੋਂ ਦਿੱਤੇ ਬਿਆਨ ਨੂੰ ਲੈ ਕੇ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਟਕਸਾਲੀ ਕਾਂਗਰਸੀ ਨੇਤਾ ਸ਼ਮਸ਼ੇਰ ਸਿੰਘ ਦੂਲੋਂ ਨੇ ਚੰਨੀ ਦੇ ਬਿਆਨ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਬਿਲਕੁਲ ਗ਼ਲਤ ਬਿਆਨਬਾਜ਼ੀ ਹੈ ਕਿ ਕਾਂਗਰਸ ਪੰਜਾਬ ਵਿਚ ਦਲਿਤਾਂ ਨੂੰ ਨਜ਼ਰਅੰਦਾਜ਼ ਕਰਕੇ ਵੱਡੇ ਅਹੁਦਿਆਂ 'ਤੇ ਜੱਟ ਸਿੱਖਾਂ ਨੂੰ ਹੀ ਤਰਜੀਹ ਦੇ ਰਹੀ ਹੈ | ਦੂਲੋ ਨੇ ਕਿਹਾ ਕਿ ਕਾਂਗਰਸ ਨੇ ਇਸ ਦਲਿਤ ਨੇਤਾ ਨੂੰ ਪੰਜਾਬ ਵਿਧਾਨ ਸਭਾ ਦਾ ਵਿਰੋਧੀ ਨੇਤਾ ਬਣਾਇਆ, ਕੈਬਨਿਟ ਮੰਤਰੀ ਬਣਾਇਆ ਅਤੇ ਮੁੱਖ ਮੰਤਰੀ ਦੇ ਅਹੁਦੇ ਨਾਲ ਨਿਵਾਜਿਆ, ਪਰ ਇਸ ਦੇ ਬਾਵਜੂਦ ਚੰਨੀ ਪਾਰਟੀ ਨੂੰ ਆਪਣੀ ਅਜਿਹੀ ਬਿਆਨਬਾਜ਼ੀ ਨਾਲ ਨੁਕਸਾਨ ਪਹੁੰਚਾ ਰਹੇ ਹਨ | ਦੂਲੋ ਨੇ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ ਚਰਨਜੀਤ ਸਿੰਘ ਚੰਨੀ ਦੇ ਜਾਤੀ ਆਧਾਰਿਤ ਬਿਆਨ ਨੂੰ ਪਾਰਟੀ ਲਈ ਨੁਕਸਾਨਦਾਇਕ ਨਹੀਂ ਮੰਨਦੀ, ਤਾਂ ਇਸ ਦਾ ਅਸਰ ਪਾਰਟੀ ਅਨੁਸ਼ਾਸਨ ਦੇ ਨਾਲ-ਨਾਲ 2027 ਦੀਆਂ ਚੋਣਾਂ 'ਤੇ ਵੀ ਜ਼ਰੂਰ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਨੇ ਪੱਤਰਕਾਰਾਂ ਵਿਰੁੱਧ ਜਾਂਚ 'ਤੇ ਲਗਾਈ ਰੋਕ ਅਗਲੀ ਖ਼ਬਰ ਗੌਰਵ ਸ਼ਰਮਾ ਅੱਜ ਕਰਨਗੇ ਯੂਥ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ-ਭੁੱਲਰ
Ad Position 24