21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਆਗਾਮੀ ਚੋਣਾਂ 'ਚ 50 ਫ਼ੀਸਦੀ ਸੀਟਾਂ ਨੌਜਵਾਨਾਂ ਤੇ ਔਰਤਾਂ ਨੂੰ ਪਾਰਦਰਸ਼ੀ ਢੰਗ ਨਾਲ ਵੰਡੀਆਂ ਜਾਣਗੀਆਂ-ਗਿਆਨੀ ਹਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 22-01-2026
ਕਲਾਨੌਰ (ਗੁਰਦਾਸਪੁਰ), 21 ਜਨਵਰੀ (ਪੁਰੇਵਾਲ)-ਪੁਨਰ ਸੁਰਜੀਤ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇ. ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਹੇਠ ਕਲਾਨੌਰ 'ਚ ਜ਼ਿਲ੍ਹਾ ਪੱਧਰੀ ਵਰਕਰ ਮੀਟਿੰਗ ਕੀਤੀ ਗਈ, ਜੋ ਵੱਡੇ ਇਕੱਠ ਦਾ ਰੂਪ ਧਾਰਨ ਕਰ ਗਈ | ਇਸ ਵਰਕਰ ਮੀਟਿੰਗ 'ਚ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਰੀਕ ਸਿੰਘ ਖਲੀਲਪੁਰ, ਸਾ. ਚੇਅ. ਮਨਮੋਹਨ ਸਿੰਘ ਪੱਖੋਕੇ, ਪਿ੍ੰ. ਮਨਮੋਹਨ ਸਿੰਘ ਛੀਨਾ, ਹਰੀ ਸਿੰਘ ਪੁਰੇਵਾਲ ਸ਼ਹਿਰੀ ਪ੍ਰਧਾਨ ਪਠਾਨਕੋਟ, ਮਨਜੀਤ ਸਿੰਘ ਰਾਣੀਪੁਰ ਦਿਹਾਤੀ ਪ੍ਰਧਾਨ ਪਠਾਨਕੋਟ, ਡਾ. ਸਰਬਜੀਤ ਸਿੰਘ ਮਾਨ, ਡਾ. ਰਵਿੰਦਰ ਸਿੰਘ ਬਟਾਲਾ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਕੋਹਲੀ ਨੇ ਕਿਹਾ ਕਿ ਸੂਬੇ ਦੇ ਸੁਨਹਿਰੀ ਭਵਿੱਖ ਲਈ ਸੱਤਾ ਦੀ ਸਿਆਸਤ 'ਤੇ ਪੁਨਰ ਸੁਰਜੀਤ ਅਕਾਲੀ ਦਲ ਦਾ ਆਉਣਾ ਸਮੇਂ ਦੀ ਮੁੱਖ ਲੋੜ ਹੈ | ਇਸ ਦੌਰਾਨ ਦਿਹਾਤੀ ਪ੍ਰਧਾਨ ਅਮਨਦੀਪ ਸਿੰਘ ਗਿੱਲ ਅਤੇ ਸ਼ਹਿਰੀ ਪ੍ਰਧਾਨ ਬਲਦੇਵ ਸਿੰਘ ਪਾਰਸ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਜ਼ਿਲ੍ਹਾ ਪੱਧਰੀ ਜਥੇਬੰਦੀ ਦਾ ਵਿਸਥਾਰ ਕਰਕੇ ਵੱਡੇ ਪੱਧਰ 'ਤੇ ਪਾਰਟੀ ਦੀ ਮਜ਼ਬੂਤੀ ਕਰਕੇ ਪ੍ਰੋਗਰਾਮ ਉਲੀਕੇ ਜਾਣਗੇ | ਜਥੇ. ਛੋਟੇਪੁਰ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ਨਾਲ ਉਨ੍ਹਾਂ ਦਾ ਗੂੜਾ ਰਿਸ਼ਤਾ ਹੈ, ਕਿਉਂਕਿ ਇਥੋਂ ਦੇ ਵਸਨੀਕਾਂ ਨੇ ਉਨ੍ਹਾਂ ਨੂੰ ਆਜ਼ਾਦ ਜਿੱਤਣ ਦਾ ਵੀ ਮੌਕਾ ਦਿੱਤਾ ਸੀ | ਛੋਟੇਪੁਰ ਨੇ ਪੰਜਾਬ ਸਰਕਾਰ 'ਤੇ ਹੱਲਾ ਬੋਲਦਿਆਂ ਕਿਹਾ ਕਿ 'ਆਪ' ਦੀ ਸਰਕਾਰ ਦੇ ਰਾਜ 'ਚ ਨਸ਼ਿਆਂ 'ਚ ਵਾਧਾ ਹੋਇਆ ਹੈ ਅਤੇ ਰੋਜ਼ਾਨਾ ਹੋ ਰਹੀਆਂ ਮੌਤਾਂ ਤੋਂ ਬਾਅਦ ਵੀ ਸਰਕਾਰ ਇਸ ਦੀ ਰੋਕਥਾਮ ਲਈ ਸੰਜੀਦਾ ਨਹੀਂ | ਛੋਟੇਪੁਰ ਨੇ ਕਿਹਾ ਕਿ ਹੁਣ ਲੋਕਾਂ ਨੂੰ ਸੂਬੇ ਦੇ ਸੁਨਹਿਰੀ ਭਵਿੱਖ ਲਈ ਪੁਨਰ ਸੁਰਜੀਤ ਸ਼ੋ੍ਰਮਣੀ ਅਕਾਲੀ ਦਲ 'ਤੇ ਆਸ ਦੀ ਕਿਰਨ ਵਿਖਾਈ ਦਿੱਤੀ ਹੈ | ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਚੋਣਾਂ 'ਚ 50 ਫੀਸਦੀ ਸੀਟਾਂ ਨੌਜਵਾਨਾਂ 'ਤੇ ਔਰਤਾਂ ਨੂੰ ਦਿੱਤੀਆਂ ਜਾਣਗੀਆਂ ਅਤੇ ਸੀਟਾਂ ਦੀ ਵੰਡ ਪੂਰੀ ਤਰ੍ਹਾਂ ਪਾਰਦਰਸ਼ਤਾ ਢੰਗ ਨਾਲ ਹੋਵੇਗੀ | ਗਿਆਨੀ ਹਰਪ੍ਰੀਤ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਬਾਦਲ 'ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਬੇਅਦਬੀਆਂ ਕਰਵਾਈਆਂ ਹੋਣ ਉਹ ਸੱਤਾ ਦੇ ਸੁਪਨੇ ਲੈਣੇ ਛੱਡ ਦੇਣ | ਉਨ੍ਹਾਂ ਨੇ ਜ਼ਿਲ੍ਹਾ ਗੁਰਦਾਸਪੁਰ 'ਚ ਪਹਿਲੀ ਵਰਕਰ ਮੀਟਿੰਗ 'ਚ ਵਰਕਰਾਂ ਦੇ ਉਤਸ਼ਾਹ ਤੋਂ ਪ੍ਰਭਾਵਿਤ ਹੋ ਕੇ ਕਿਹਾ ਕਿ ਮਾਝੇ ਦੇ ਜੁਝਾਰੂ ਵਰਕਰਾਂ ਵਲੋਂ ਮਿਲਿਆ ਉਤਸ਼ਾਹ ਸ਼ੋ੍ਰਮਣੀ ਅਕਾਲੀ ਦੀ ਪੁਨਰ ਸੁਰਜੀਤ ਲਈ ਸੰਜੀਵਨੀ ਦਾ ਕੰਮ ਕਰੇਗਾ | ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਐਡਵੋਕੇਟ ਸਰਬਜੀਤ ਸਿੰਘ ਮਾਨ, ਹਲਕਾ ਬਟਾਲਾ ਤੋਂ ਬੀਬੀ ਹਰਜੀਤ ਕੌਰ ਰੰਧਾਵਾ, ਬਟਾਲਾ ਤੋਂ ਪੰਥਕ ਆਗੂ ਗੁਰਦਰਸ਼ਨ ਸਿੰਘ, ਨਿਹੰਗ ਸਿੰਘ ਭਾਈ ਰਜਿੰਦਰ ਸਿੰਘ ਭੰਗੂ, ਹਰਦਿਆਲ ਸਿੰਘ ਪ੍ਰਧਾਨ ਮੁਲਾਜਮ ਜਥੇਬੰਦੀ, ਹਲਕਾ ਪ੍ਰਧਾਨ ਸੁਰਜਨ ਸਿੰਘ ਸ਼੍ਰੀ ਹਰਗੋਬਿੰਦਪੁਰ, ਜਤਿੰਦਰ ਸਿੰਘ ਸ਼ਹਿਰੀ ਪ੍ਰਧਾਨ, ਪ੍ਰਭਜੋਤ ਸਿੰਘ ਯੂਥ ਆਗੂ, ਮਨਿੰਦਰ ਸਿੰਘ ਪ੍ਰਧਾਨ ਬੀ.ਸੀ. ਵਿੰਗ, ਸਹਿਬਾਜ ਸਿੰਘ ਔਲਖ ਯੂਥ ਆਗੂ, ਐਸਪ੍ਰੀਤ ਘੁਮਾਣ ਜਨਰਲ ਸਕੱਤਰ ਬਸਪਾ ਸਮੇਤ 80 ਦੇ ਕਰੀਬ ਜ਼ਿਲ੍ਹਾ ਪੱਧਰੀ ਆਗੂਆਂ ਵਲੋਂ ਸਮਰਥਨ ਦਾ ਐਲਾਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਲੀਗਲ ਮੈਟਰੋਲੋਜੀ ਵਿੰਗ ਨੇ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ-ਕਟਾਰੂਚੱਕ ਅਗਲੀ ਖ਼ਬਰ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਨਮਿਤ ਸ਼ਰਧਾਂਜਲੀ ਸਮਾਰੋਹ <br/>
Ad Position 24