21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

20 ਆਈ.ਏ.ਐਸ. ਤੇ 6 ਪੀ.ਸੀ. ਐਸ. ਅਧਿਕਾਰੀਆਂ ਦੇ ਤਬਾਦਲੇ

Ad Position 21
No active advertisement
ਅਜੀਤ ਡੈਸਕ 22-01-2026
ਚੰਡੀਗੜ੍ਹ, 21 ਜਨਵਰੀ (ਪ੍ਰੋ. ਅਵਤਾਰ ਸਿੰਘ)–ਪੰਜਾਬ ਸਰਕਾਰ ਵਲੋਂ 20 ਆਈ.ਏ.ਐਸ. ਤੇ 6 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਹੁਕਮ ਮੁਤਾਬਿਕ ਬਦਲੇ ਗਏ ਆਈ.ਏ.ਐਸ. ਅਧਿਕਾਰੀਆਂ 'ਚ ਵਿਜੈ ਨਾਮਦਿਓਰਾਓ ਜ਼ਾਦੇ ਨੂੰ ਸਕੱਤਰ ਖਰਚਾ (ਵਿੱਤ ਵਿਭਾਗ) ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਲਗਾਇਆ ਗਿਆ ਹੈ | ਇਸੇ ਤਰ੍ਹਾਂ ਅਜੀਤ ਬਾਲਾਜੀ ਜੋਸ਼ੀ ਨੂੰ ਪ੍ਰਬੰਧਕੀ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਕਰ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਸਹਿਕਾਰਤਾ ਵਿਭਾਗ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਚੋਣਾਂ ਵਿਭਾਗ (ਸਥਾਨਕ ਸੰਸਥਾਵਾਂ ਚੋਣਾਂ ਵਿੰਗ), ਅਭਿਨਵ ਤਿ੍ਖਾ ਨੂੰ ਸਕੱਤਰ ਵਿੱਤ ਵਿਭਾਗ, ਕੰਵਲ ਪ੍ਰੀਤ ਬਰਾੜ ਨੂੰ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਵਾਧੂ ਚਾਰਜ ਕਮਿਸ਼ਨਰ, ਫੂਡ ਤੇ ਡਰੱਗ ਪ੍ਰਸ਼ਾਸਨ, ਕੁਮਾਰ ਅਮਿਤ ਨੂੰ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਪੰਜਾਬ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਯਾਤਰਾ ਤੇ ਸੱਭਿਆਚਾਰਕ ਮਾਮਲੇ ਵਿਭਾਗ, ਵਿਮਲ ਕੁਮਾਰ ਸੇਤੀਆ ਨੂੰ ਸਕੱਤਰ, ਗ੍ਰਹਿ ਮਾਮਲੇ ਵਿਭਾਗ, ਪੁਨੀਤ ਗੋਇਲ ਨੂੰ ਵਿਸ਼ੇਸ਼ ਸਕੱਤਰ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ, ਸਇਅਦ ਸਹਿਰਿਸ਼ ਅਸਗਰ ਨੂੰ ਵਿਸ਼ੇਸ਼ ਸਕੱਤਰ, ਬਿਜਲੀ ਵਿਭਾਗ ਅਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਵਿਭਾਗ ਅਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਵਾਧੂ ਚਾਰਜ ਮੁਖੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਾਕਸ਼ੀ ਸਾਹਨੀ ਨੂੰ ਮੁੱਖ ਪ੍ਰਸ਼ਾਸਕ ਗ੍ਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਐਸ.ਏ.ਐਸ. ਨਗਰ ਅਤੇ ਵਾਧੂ ਚਾਰਜ ਮੁੱਖ ਪ੍ਰਸ਼ਾਸਕ, ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ ਅਤੇ ਵਾਧੂ ਚਾਰਜ ਡਾਇਰੈਕਟਰ, ਨਗਰ ਤੇ ਸ਼ਹਿਰੀ ਯੋਜਨਾਬੰਦੀ, ਪ੍ਰੀਤੀ ਯਾਦਵ ਨੂੰ ਮੈਨੇਜਿੰਗ ਡਾਇਰੈਕਟਰ ਮਾਰਕਫੈੱਡ, ਪਰਮਵੀਰ ਸਿੰਘ ਨੂੰ ਵਿਸ਼ੇਸ਼ ਸਕੱਤਰ, ਮਾਲ ਤੇ ਪੁਨਰਵਾਸ ਵਿਭਾਗ ਤੇ ਵਾਧੂ ਚਾਰਜ ਡਾਇਰੈਕਟਰ ਭੌਂ ਰਿਕਾਰਡ ਬੰਦੋਬਸਤ, ਮੁਰੱਬਾਬੰਦੀ ਤੇ ਭੌਂ ਪ੍ਰਾਪਤੀ ਜਲੰਧਰ, ਅਮਨਦੀਪ ਕੌਰ ਨੂੰ ਵਿਸ਼ੇਸ਼ ਸਕੱਤਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ, ਗੁਲਪ੍ਰੀਤ ਸਿੰਘ ਔਲਖ ਨੂੰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਅਦਿੱਤਿਆ ਡੇਚਲਵਾਲ ਨੂੰ ਡਿਪਟੀ ਕਮਿਸ਼ਨਰ ਰੂਪਨਗਰ, ਨੀਰੂ ਕਤਿਆਲ ਗੁਪਤਾ ਨੂੰ ਕਮਿਸ਼ਨਰ ਨਗਰ ਨਿਗਮ ਲੁਧਿਆਣਾ, ਵਰਜੀਤ ਵਾਲੀਆ ਨੂੰ ਡਿਪਟੀ ਕਮਿਸ਼ਨਰ ਪਟਿਆਲਾ, ਅੰਕੁਰਜੀਤ ਸਿੰਘ ਨੂੰ ਵਧੀਕ ਸਕੱਤਰ, ਗ੍ਰਹਿ ਮਾਮਲੇ ਵਿਭਾਗ, ਟੀ. ਬੈਨਿਥ ਨੂੰ ਵਧੀਕ ਸਕੱਤਰ, ਮਾਲ ਤੇ ਪੁਨਰਵਾਸ ਵਿਭਾਗ, ਹਰਪ੍ਰੀਤ ਸਿੰਘ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਤੇ ਵਾਧੂ ਚਾਰਜ ਕਮਿਸ਼ਨਰ ਨਗਰ ਨਿਗਮ ਬਰਨਾਲਾ ਤੇ ਅਪਰਨਾ ਐਮ.ਬੀ. ਨੂੰ ਮੁੱਖ ਪ੍ਰਸ਼ਾਸਕ ਪਟਿਆਲਾ ਵਿਕਾਸ ਅਥਾਰਟੀ ਪਟਿਆਲਾ ਲਗਾਇਆ ਗਿਆ ਹੈ | ਇਸੇ ਤਰ੍ਹਾਂ ਬਦਲੇ ਗਏ ਪੀ.ਸੀ.ਐਸ. ਅਧਿਕਾਰੀਆਂ 'ਚ ਸ਼ਿਖਾ ਭਗਤ ਨੂੰ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਅਤੇ ਵਾਧੂ ਚਾਰਜ ਕਮਿਸ਼ਨਰ ਨਗਰ ਨਿਗਮ ਫਗਵਾੜਾ, ਕਰਨਦੀਪ ਸਿੰਘ ਨੂੰ ਉਪ ਸਕੱਤਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਖੁਸ਼ਪ੍ਰੀਤ ਸਿੰਘ ਨੂੰ ਐਸ.ਡੀ.ਐਮ. ਲੋਪੋਕੇ ਅਤੇ ਵਾਧੂ ਚਾਰਜ ਮਿਲਖ ਅਫ਼ਸਰ ਅੰਮਿ੍ਤਸਰ ਵਿਕਾਸ ਅਥਾਰਟੀ, ਅੰਮਿ੍ਤਸਰ, ਰਾਜਬੀਰ ਸਿੰਘ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ, ਫਿਰੋਜ਼ਪੁਰ, ਅਰਵਿੰਦ ਕੁਮਾਰ ਨੂੰ ਮੁੱਖ ਮੰਤਰੀ ਖੇਤਰੀ ਅਫਸਰ, ਸ੍ਰੀ ਮੁਕਤਸਰ ਸਾਹਿਬ ਅਤੇ ਕੁਲਦੀਪ ਚੰਦ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ, ਗੁਰਦਾਸਪੁਰ ਲਗਾਇਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਲਧਾਣਾ ਉੱਚਾ ਦਾ 20ਵਾਂ ਸਵ: ਡਾ. ਹਮਦਰਦ ਯਾਦਗਾਰੀ ਫੁੱਟਬਾਲ ਟੂਰਨਾਮੈਂਟ 27 ਤੋਂ ਅਗਲੀ ਖ਼ਬਰ ਲੀਗਲ ਮੈਟਰੋਲੋਜੀ ਵਿੰਗ ਨੇ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ-ਕਟਾਰੂਚੱਕ
Ad Position 24