21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੁਰਪ੍ਰੀਤ ਸਿੰਘ ਹਰੀਨੌਂ ਹੱਤਿਆਕਾਂਡ 'ਚ 12 ਖ਼ਿਲਾਫ਼ ਦੋਸ਼ ਤੈਅ

Ad Position 21
No active advertisement
ਅਜੀਤ ਡੈਸਕ 22-01-2026
ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਰੀਦਕੋਟ ਦੀ ਅਦਾਲਤ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਦੇ ਸਾਥੀ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਮਾਮਲੇ ਵਿਚ 17 ਵਿਚੋਂ 12 ਮੁਲਜ਼ਮਾਂ ਖਿਲਾਫ਼ ਦੋਸ਼ ਤੈਅ ਕਰ ਦਿੱਤੇ ਹਨ | ਇਸ ਮਾਮਲੇ ਵਿਚ ਪੁਲਿਸ ਵਲੋਂ ਗੰਭੀਰ ਧਾਰਾਵਾਂ ਹੇਠ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਕਾਨੂੰਨ ਯੂ.ਏ.ਪੀ.ਏ. ਵੀ ਲਗਾਇਆ ਗਿਆ ਹੈ | ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਵੀ ਇਸ ਕੇਸ ਵਿਚ ਮੁਲਜ਼ਮ ਹੈ ਪਰ ਉਨ੍ਹਾਂ ਖ਼ਿਲਾਫ਼ ਜਾਂਚ ਅਜੇ ਅਧੂਰੀ ਹੈ ਕਿਉਂਕਿ ਉਹ ਇਸ ਸਮੇਂ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ | ਕੇਸ ਦੇ ਹੋਰ ਨਾਮਜ਼ਦ ਮੁਲਜ਼ਮ ਇਸ ਸਮੇਂ ਵਿਦੇਸ਼ਾਂ ਵਿਚ ਦੱਸੇ ਜਾ ਰਹੇ ਹਨ | ਪੁਲਿਸ ਮੁਤਾਬਿਕ ਗੁਰਪ੍ਰੀਤ ਸਿੰਘ ਨੂੰ ਅੰਮਿ੍ਤਪਾਲ ਸਿੰਘ ਦੇ ਗੈਂਗਸਟਰ ਜੈਪਾਲ ਭੁੱਲਰ ਅਤੇ ਅਰਸ਼ ਡੱਲਾ ਨਾਲ ਕਥਿਤ ਸੰਬੰਧਾਂ ਦੀ ਜਾਣਕਾਰੀ ਸੀ | ਇਸ ਕੇਸ ਵਿਚ ਅਰਸ਼ ਡੱਲਾ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ | ਜਾਂਚ ਦੌਰਾਨ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅੰਮਿ੍ਤਪਾਲ ਸਿੰਘ ਖੁਦ ਨੂੰ ਜਨਤਕ ਤੌਰ 'ਤੇ 'ਵਾਰਿਸ ਪੰਜਾਬ ਦੇ' ਦਾ ਆਗੂ ਦੱਸਦੇ ਹਨ | ਪੁਲਿਸ ਦਾ ਦੋਸ਼ ਹੈ ਕਿ ਇਨ੍ਹਾਂ ਕਥਿਤ ਸੰਬੰਧਾਂ ਦੇ ਸਾਹਮਣੇ ਆ ਜਾਣ ਦੇ ਡਰ ਕਾਰਨ ਅੰਮਿ੍ਤਪਾਲ ਸਿੰਘ ਨੇ ਗੁਰਪ੍ਰੀਤ ਸਿੰਘ ਦੀ ਹੱਤਿਆ ਦੀ ਸਾਜ਼ਿਸ਼ ਰਚੀ | ਜਿਨ੍ਹਾਂ 12 ਮੁਲਜ਼ਮਾਂ ਖ਼ਿਲਾਫ਼ ਅਦਾਲਤ ਨੇ ਦੋਸ਼ ਤੈਅ ਕੀਤੇ ਹਨ, ਉਹ ਸਾਰੇ ਇਸ ਸਮੇਂ ਨਿਆਇਕ ਹਿਰਾਸਤ ਵਿਚ ਹਨ | ਅਦਾਲਤ ਵਿਚ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲਾਂ ਨੇ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੋਣ ਦੀ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਅੰਮਿ੍ਤਪਾਲ ਸਿੰਘ ਖ਼ਿਲਾਫ਼ ਜਾਂਚ ਵਿਚ ਕੋਈ ਢੁੱਕਵੀਂ ਤਰੱਕੀ ਨਹੀਂ ਕੀਤੀ ਗਈ | ਵਕੀਲਾਂ ਨੇ ਦਲੀਲ ਦਿੱਤੀ ਕਿ ਅੰਮਿ੍ਤਪਾਲ ਸਿੰਘ ਨੂੰ ਕਦੇ ਵੀ ਪੁੱਛਗਿੱਛ ਲਈ ਤਲਬ ਨਹੀਂ ਕੀਤਾ ਗਿਆ ਅਤੇ ਪੁਲਿਸ ਅਜੇ ਤੱਕ ਉਨ੍ਹਾਂ ਖ਼ਿਲਾਫ਼ ਚਾਰਜਸ਼ੀਟ ਵੀ ਦਾਖਲ ਨਹੀਂ ਕਰ ਸਕੀ |

Ad Position 22
No active advertisement
ਪਿਛਲੀ ਖ਼ਬਰ ਸਰਕਲ ਘਨੌਰ ਪੁਲਿਸ ਵਲੋਂ 'ਆਪੇ੍ਰਸ਼ਨ ਪ੍ਰਹਾਰ' ਤਹਿਤ ਵੱਖ-ਵੱਖ ਕੇਸਾਂ 'ਚ ਲੋੜੀਂਦੇ ਪੰਜ ਗੈਂਗਸਟਰ ਤੇ ਭਗੌੜੇ ਕਾਬੂ ਅਗਲੀ ਖ਼ਬਰ ਲਧਾਣਾ ਉੱਚਾ ਦਾ 20ਵਾਂ ਸਵ: ਡਾ. ਹਮਦਰਦ ਯਾਦਗਾਰੀ ਫੁੱਟਬਾਲ ਟੂਰਨਾਮੈਂਟ 27 ਤੋਂ
Ad Position 24