19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

'ਆਪ' ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਹਰ ਪਿੰਡ ਤੇ ਹਰ ਵਾਰਡ ਤੱਕ ਪਹੁੰਚੀ ਹੈ- ਬਲਤੇਜ ਪੰਨੂ

Ad Position 21
No active advertisement
ਅਜੀਤ ਡੈਸਕ 22-01-2026
ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਅÏਜਲਾ)-ਪੰਜਾਬ ਵਿਚ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸੂਬੇ ਵਿਚੋਂ ਨਸ਼ਿਆਂ ਨੂੰ ਜੜੋਂ੍ਹ ਪੁੱਟ ਨਹੀਂ ਦਿੱਤਾ ਜਾਂਦਾ, ਇਹ ਗੱਲ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਵਲੋਂ ਸਾਂਝੀ ਕੀਤੀ ਗਈ | ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ ਆਮ ਆਦਮੀ ਪਾਰਟੀ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਲਿਆਉਣ ਲਈ ਪਿੰਡਾਂ ਅਤੇ ਵਾਰਡਾਂ ਤੱਕ ਪਹੁੰਚੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਲੋਕਾਂ ਨੂੰ ਸਹੁੰ ਵੀ ਚੁਕਾਈ ਹੈ ਕਿ ਉਹ ਨਾ ਨਸ਼ਾ ਤਸਕਰਾਂ ਦਾ ਸਾਥ ਦੇਣਗੇ ਅਤੇ ਨਾ ਨਸ਼ਾ ਕਰਨਗੇ | ਬਲਤੇਜ ਪੰਨੂ ਨੇ ਦੱਸਿਆ ਕਿ ਨਸ਼ਾ ਮੁਕਤੀ ਮੋਰਚਾ ਦੀ ਟੀਮ ਨੂੰ ਪੰਜ ਜ਼ੋਨਾਂ ਵਿਚ ਵੰਡਿਆ ਗਿਆ ਹੈ | ਇਨ੍ਹਾਂ ਵਿਚ ਮਾਝਾ, ਮਾਲਵਾ, ਦੁਆਬਾ ਅਤੇ ਮਾਲਵਾ ਨੂੰ ਮਾਲਵਾ ਪੂਰਬੀ, ਮਾਲਵਾ ਕੇਂਦਰੀ ਅਤੇ ਮਾਲਵਾ ਪੱਛਮੀ ਵਿਚ ਵੰਡਦੇ ਹੋਏ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਵੀ ਸਰਗਰਮ ਕੀਤਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੌਂਸਲਾਂ, ਨਗਰ ਨਿਗਮਾਂ, ਪੰਚਾਇਤਾਂ ਅਤੇ ਪਰਿਵਾਰਾਂ ਸਮੇਤ ਹਰ ਵਰਗ ਦੇ ਲੋਕ ਇਸ ਮੁਹਿੰਮ ਵਿਚ ਸਰਗਰਮੀ ਨਾਲ ਅੱਗੇ ਆ ਰਹੇ ਹਨ, ਉਨ੍ਹਾਂ ਨੇ ਲੋਕਾਂ ਨੂੰ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਦਾ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ | ਇਸ ਮੌਕੇ 'ਆਪ' ਆਗੂ ਲਵਦੀਪ ਸ਼ਰਮਾ, ਅਨੂ ਬੱਬਰ, ਮਨਜੀਤ ਸਿੰਘ ਰਾਏਕੋਟ ਆਦਿ ਵੀ ਪੁੱਜੇ ਹੋਏ ਸਨ |
Ad Position 22
No active advertisement
ਪਿਛਲੀ ਖ਼ਬਰ ਅਦਾਰਾ 'ਅਜੀਤ' ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡ ਰੱਤੜ-ਛੱਤੜ ਦੇ ਕਿਸਾਨਾਂ ਨੂੰ ਯੂਰੀਆ ਖਾਦ ਵੰਡੀ ਅਗਲੀ ਖ਼ਬਰ ਸੀ. ਜੀ. ਐਸ. ਟੀ. ਲੁਧਿਆਣਾ ਦੀ ਵੱਡੀ ਕਾਰਵਾਈ <br/>
Ad Position 24