18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪਿੰਡ ਮਾਹਲ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਾ ਨਾਬਾਲਗ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 22-01-2026
ਫਿਲੌਰ (ਜਲੰਧਰ), 21 ਜਨਵਰੀ (ਵਿਪਨ ਗੈਰੀ)-ਪਿੰਡ ਮਾਹਲ ਵਿਖੇ ਸਥਿਤ ਗੁਰਦੁਆਰਾ ਸਾਹਿਬ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਸੰਬੰਧੀ ਅੱਜ ਫਿਲੌਰ ਪੁੱਜੇ ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਬੀਤੀ ਸ਼ਾਮ ਵਾਪਰੀ ਘਟਨਾ ਮਗਰੋਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਨੂੰ ਗੰਭੀਰਤਾ ਨਾਲ ਦੇਖਿਆ ਅਤੇ ਜਾਂਚ ਕਰਨ ਦੌਰਾਨ ਘਟਨਾ ਨੂੰ ਅੰਜਾਮ ਦੇਣ ਵਾਲੇ ਇਕ 14 ਸਾਲਾ ਲੜਕੇ ਨੂੰ ਗਿ੍ਫ਼ਤਾਰ ਕੀਤਾ ਹੈ | ਐਸ.ਐਸ.ਪੀ. ਨੇ ਦੱਸਿਆ ਕਿ ਪਿੰਡ ਮਾਹਲ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਨੇ ਆਪਣੇ ਬਿਆਨਾਂ 'ਚ ਦੱਸਿਆ ਕਿ ਉਹ ਬੀਤੀ ਸ਼ਾਮ ਕਰੀਬ 5 ਵਜੇ ਗੁਰੂ ਘਰ ਦਾ ਦਰਵਾਜਾ ਖ਼ੋਲ੍ਹ ਕੇ ਆਪਣੇ ਘਰ ਚਲੀ ਗਈ ਸੀ ਤਾਂ ਕਰੀਬ ਇਕ ਘੰਟੇ ਬਾਅਦ ਉਸ ਦੇ ਭਰਾ ਸੁਖਵੀਰ ਸਿੰਘ ਨੂੰ ਸਾਜਨ ਦਾ ਫ਼ੋਨ ਆਇਆ ਕਿ ਗੁਰਦੁਆਰਾ ਸਾਹਿਬ 'ਚ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿੱਲਰੇ ਪਏ ਹਨ | ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਗਏ ਤਾਂ ਪਤਾ ਲੱਗਿਆ ਕਿ ਪਿੰਡ ਦਾ ਹੀ ਇਕ ਲੜਕਾ ਗੁਰੂ ਘਰ ਗਿਆ ਸੀ ਜੋ ਕਾਫੀ ਸਮਾਂ ਬੀਤਣ ਮਗਰੋਂ ਬਾਹਰ ਆਇਆ, ਜਿਸ ਨੇ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ, ਜਿਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ | ਉਕਤ ਮਾਮਲੇ 'ਚ ਪਿੰਡ ਮਾਹਲ ਪਹੁੰਚੇ ਸਤਿਕਾਰ ਕਮੇਟੀਆਂ, ਸਿੱਖ ਆਗੂਆਂ ਤੇ ਸੰਗਤਾਂ ਨੇ ਘਟਨਾ ਦੀ ਨਿਖੇਧੀ ਕਰਦਿਆਂ ਦੱਸਿਆ ਕਿ ਗੁਰੂ ਘਰ 'ਚ ਸਾਂਭ ਸੰਭਾਲ ਦੀ ਕਮੀ ਹੈ ਤੇ ਇਥੇ ਕੋਈ ਵੀ ਗ੍ਰੰਥੀ ਸਿੰਘ ਨਹੀ ਹੈ ਅਤੇ ਨਾ ਹੀ ਸੀ.ਸੀ.ਟੀ.ਵੀ. ਕੈਮਰੇ ਕੰਮ ਕਰ ਰਹੇ ਹਨ | ਉਨ੍ਹਾਂ ਪੁਲਿਸ ਕੋਲੋਂ ਸਾਰੇ ਮਾਮਲੇ ਦੀ ਢੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ |
ਜਥੇਦਾਰ ਨੇ ਬੇਅਦਬੀ ਦੀ ਘਟਨਾ 'ਚ ਜਾਂਚ ਕਰਨ ਲਈ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੂੰ ਭੇਜਿਆ
ਅੰਮਿ੍ਤਸਰ, (ਹਰਮਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੇਅਦਬੀ ਦੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ | ਜਥੇਦਾਰ ਗੜਗੱਜ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਤਖ਼ਤ ਸਾਹਿਬ ਤੋਂ ਇਕ ਟੀਮ ਲੈ ਕੇ ਘਟਨਾ ਵਾਲੇ ਸਥਾਨ 'ਤੇ ਪਹੁੰਚਣ ਅਤੇ ਗੁਰਦੁਆਰਾ ਸਾਹਿਬ ਦੇ ਸਮੁੱਚੇ ਪ੍ਰਬੰਧਾਂ ਅਤੇ ਬੇਅਦਬੀ ਸੰਬੰਧੀ ਰਿਪੋਰਟ ਭੇਜਣ |
ਘਟਨਾ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵਲੋਂ ਟੀਮ ਭੇਜੀ ਗਈ ਹੈ-ਧਾਮੀ
ਪਿੰਡ ਮਾਹਲਾ ਵਿਖੇ ਬੇਅਦਬੀ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕਰਦਿਆਂ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ 'ਤੇ ਸ਼੍ਰੋਮਣੀ ਕਮੇਟੀ ਵਲੋਂ ਮੈਂਬਰ ਰਣਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਮੌ ਸਾਹਿਬ ਅਤੇ ਧਰਮ ਪ੍ਰਚਾਰ ਕਮੇਟੀ ਤੋਂ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ, ਜਿਨ੍ਹਾਂ ਨੂੰ ਹਰ ਪੱਧਰ 'ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਗੁਰਸ਼ਰਨ ਸਿੰਘ ਛੀਨਾ ਸਿਹਤ ਪ੍ਰਣਾਲੀ ਨਿਗਮ ਪੰਜਾਬ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਆਰੀਆ ਕਾਲਜ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸਹੀਦੀ ਦਿਹਾੜੇ 'ਤੇ ਕਰਵਾਇਆ ਸੈਮੀਨਾਰ <br/>
Ad Position 24