13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੱਜਣ ਕੁਮਾਰ ਨੂੰ ਬਰੀ ਕਰ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ-ਸਰਬਜੀਤ ਸਿੰਘ ਖ਼ਾਲਸਾ

Ad Position 21
No active advertisement
ਅਜੀਤ ਡੈਸਕ 23-01-2026

ਫ਼ਰੀਦਕੋਟ, 22 ਜਨਵਰੀ (ਜਸਵੰਤ ਸਿੰਘ ਪੁਰਬਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਬਰੀ ਕਰਕੇ ਨਸਲਕੁਸ਼ੀ ਦਾ ਸ਼ਿਕਾਰ ਹੋਏ ਨਿਰਦੋਸ਼ ਸਿੱਖਾਂ ਦੇ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦਾ ਕੰਮ ਕੀਤਾ ਗਿਆ ਹੈ | ਉਨ੍ਹਾਂ ਇਸ ਮਾਮਲੇ ਵਿਚ ਜਾਂਚ ਏਜੰਸੀਆਂ ਦੀ ਨਾਕਾਮੀ ਦੀ ਸਖ਼ਤ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਉਹ ਮੈਂਬਰ ਹੋਣ ਦੇ ਨਾਤੇ ਅਤੇ ਇਕ ਸਿੱਖ ਹੋਣ ਦੇ ਨਾਤੇ ਸਿੱਖ ਕੌਮ ਨੂੰ ਇਹ ਭਰੋਸਾ ਦਿਵਾਉਂਦੇ ਹਨ ਕਿ ਉਹ ਇਸ ਮਾਮਲੇ ਨੂੰ ਇਥੇ ਹੀ ਰੁਕਣ ਨਹੀਂ ਦੇਣਗੇ ਅਤੇ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਲੜਾਈ ਜਾਰੀ ਰੱਖਣਗੇ |

Ad Position 22
No active advertisement
ਪਿਛਲੀ ਖ਼ਬਰ ਚੰਨੀ ਦੇ ਬਿਆਨ ਤੋਂ ਸਖ਼ਤ ਨਾਰਾਜ਼ ਰਾਹੁਲ ਨੇ ਪਾਈ ਝਾੜ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਗੁਰੂ ਕਾ ਲਾਹੌਰ ਵਿਖੇ ਸਜਾਇਆ ਗਿਆ ਵਿਆਹ ਰੂਪੀ ਵਿਸ਼ਾਲ ਨਗਰ ਕੀਰਤਨ <br/...
Ad Position 24