13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਚਾਰ ਸਿੱਖ ਜਥੇਬੰਦੀਆਂ ਵਲੋਂ 26 ਨੂੰ ਕੀਤੇ ਜਾ ਰਹੇ ਸਰਬੱਤ ਖ਼ਾਲਸਾ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਸਾਂਝੀ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 23-01-2026

ਅੰਮਿ੍ਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)-ਚਾਰ ਸਿੱਖ ਜਥੇਬੰਦੀਆਂ ਦਲ ਖ਼ਾਲਸਾ, ਅਕਾਲੀ ਦਲ (ਅੰਮਿ੍ਤਸਰ), ਪੰਚ ਪ੍ਰਧਾਨੀ ਜੱਥਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਆਗੂਆਂ ਦੀ ਇਥੇ ਹੋਈ ਸਾਂਝੀ ਇਕੱਤਰਤਾ ਵਿਚ 26 ਜਨਵਰੀ ਦੇ ਸਰਬੱਤ ਖ਼ਾਲਸਾ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਦੀ ਰੂਪ ਰੇਖਾ ਨੂੰ ਅੰਤਿਮ ਛੋਹਾਂ ਦਿੰਦਿਆਂ ਇਹ ਸਮਾਗਮ ਅਕਾਲ ਤਖ਼ਤ ਸਾਹਿਬ ਦੀ ਥਾਂ ਹੁਣ ਵਿਰਾਸਤੀ ਮਾਰਗ ਨੇੜੇ ਗੁਰਦੁਆਰਾ ਸੰਤੋਖਸਰ ਸਾਹਿਬ ਵਿਖੇ ਕਰਨ ਅਤੇ ਮਾਰਚ ਉਪਰੰਤ ਪੰਥਕ ਏਕਤਾ ਤੇ ਸਿੱਖ ਸੰਘਰਸ਼ ਲਈ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ | ਦਲ ਖ਼ਾਲਸਾ ਦੇ ਦਫ਼ਤਰ ਵਿਖੇ ਹੋਈ ਇਕੱਤਰਤਾ ਵਿਚ ਅਕਾਲੀ ਦਲ (ਅੰਮਿ੍ਤਸਰ) ਵਲੋਂ ਪ੍ਰੋ. ਮਹਿੰਦਰਪਾਲ ਸਿੰਘ, ਉਪਕਾਰ ਸਿੰਘ ਸੰਧੂ, ਹਰਪਾਲ ਸਿੰਘ ਬਲੇਰ, ਭਾਈ ਹਵਾਰਾ ਕਮੇਟੀ ਵਲੋਂ ਭੁਪਿੰਦਰ ਸਿੰਘ ਭਲਵਾਨ ਜਰਮਨੀ ਤੇ ਪ੍ਰੋ. ਬਲਜਿੰਦਰ ਸਿੰਘ, ਪੰਚ ਪ੍ਰਧਾਨੀ ਜਥਾ ਵਲੋਂ ਮਨਧੀਰ ਸਿੰਘ, ਪਰਮਜੀਤ ਸਿੰਘ ਗਾਜ਼ੀ ਅਤੇ ਦਲ ਖ਼ਾਲਸਾ ਵਲੋਂ ਕੰਵਰਪਾਲ ਸਿੰਘ, ਪਰਮਜੀਤ ਸਿੰਘ ਮੰਡ, ਪਰਮਜੀਤ ਸਿੰਘ ਟਾਂਡਾ ਤੇ ਮਾਨ ਸਿੰਘ ਆਦਿ ਆਗੂ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਖ ਰਾਜ ਵੇਲੇ ਲਾਹੌਰ 'ਚ ਵੀਰ ਹਕੀਕਤ ਰਾਏ ਦੀ ਸਮਾਧ 'ਤੇ ਲੱਗਦਾ ਰਿਹਾ ਮੇਲਾ ਬਸੰਤ ਪੰਚਮੀ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 328 ਪਾਵਨ ਸਰੂਪਾਂ ਦੇ ਮਾਮਲੇ 'ਚ ਰਾਜਨੀਤੀ ਕਰਨਾ ਮੰਦਭਾਗੀ ਪਿਰਤ-ਅਸ਼ਵਨੀ ਸ਼ਰਮਾ <br/>
Ad Position 24